Acts 25:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪੌਲੁਸ ਨੇ ਚਾਹਿਆ ਕਿ ਉਸ ਨੂੰ ਕੈਸਰਿਯਾ ਵਿੱਚ ਹੀ ਰੱਖਿਆ ਜਾਵੇ। ਉਸ ਨੇ ਕੈਸਰ ਨੂੰ ਬੇਨਤੀ ਕੀਤੀ। ਸੋ ਮੈਂ ਹੁਕਮ ਦਿੱਤਾ ਕਿ ਪੌਲੁਸ ਨੂੰ ਉਦੋਂ ਤੱਕ ਨਜ਼ਰਬੰਦ ਰੱਖੋ ਜਦੋਂ ਤੱਕ ਮੈਂ ਉਸ ਨੂੰ ਰੋਮ ਵਿੱਚ ਕੈਸਰ ਕੋਲ ਨਾ ਭੇਜ ਦੇਵਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਦੋਂ ਪੌਲੂਸ ਨੇ ਅਪੀਲ ਕੀਤੀ ਕਿ ਉਸ ਨੂੰ ਪਹਿਰੇ ਹੇਠ ਰੱਖਿਆ ਜਾਵੇ ਅਤੇ ਕੈਸਰ ਨੂੰ ਉਸ ਦਾ ਫ਼ੈਸਲਾ ਕਰਨ ਦਿੱਤਾ ਜਾਵੇ । ਇਸ ਲਈ ਮੈਂ ਹੁਕਮ ਦਿੱਤਾ ਕਿ ਜਦੋਂ ਤੱਕ ਮੈਂ ਉਸ ਨੂੰ ਕੈਸਰ ਦੇ ਕੋਲ ਨਹੀਂ ਭੇਜਦਾ, ਉਹ ਪਹਿਰੇ ਹੇਠ ਰਹੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਪੌਲੁਸ ਨੇ ਆਪਣੀ ਅਪੀਲ ਪਾਤਸ਼ਾਹ ਦੇ ਫ਼ੈਸਲੇ ਲਈ ਰੱਖੀ, ਤਾਂ ਮੈਂ ਉਸ ਨੂੰ ਉਦੋਂ ਤੱਕ ਕੈਦ ਵਿੱਚ ਰੱਖਣ ਦਾ ਆਦੇਸ਼ ਦਿੱਤਾ ਜਦੋਂ ਤੱਕ ਮੈਂ ਉਸਨੂੰ ਕੈਸਰ ਪਾਤਸ਼ਾਹ ਕੋਲ ਨਾ ਭੇਜਾਂ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਪੌਲੁਸ ਨੇ ਦੁਹਾਈ ਦਿੱਤੀ ਜੋ ਮੇਰਾ ਨਿਆਉਂ ਪਾਤਸ਼ਾਹ ਦੀ ਅਦਾਲਤ ਉੱਤੇ ਰਹਿਣ ਦਿਓ ਤਾਂ ਮੈਂ ਹੁਕਮ ਦਿੱਤਾ ਜੋ ਉਹ ਨਜ਼ਰਬੰਦ ਰਹੇ ਜਦ ਤਾਈਂ ਮੈਂ ਉਹ ਨੂੰ ਕੈਸਰ ਕੋਲ ਨਾ ਭੇਜਾਂ
Punjabi ERV
ਪਰ ਪੌਲੁਸ ਨੇ ਚਾਹਿਆ ਕਿ ਉਸਨੂੰ ਕੈਸਰਿਯਾ ਵਿੱਚ ਹੀ ਰੱਖਿਆ ਜਾਵੇ। ਉਸਨੇ ਕੈਸਰ ਨੂੰ ਬੇਨਤੀ ਕੀਤੀ। ਸੋ ਮੈਂ ਹੁਕਮ ਦਿੱਤਾ ਕਿ ਪੌਲੁਸ ਨੂੰ ਉਦੋਂ ਤੱਕ ਨਜ਼ਰਬੰਦ ਰਖੋ ਜਦੋਂ ਤੱਕ ਮੈਂ ਉਸਨੂੰ ਰੋਮ ਵਿੱਚ ਕੈਸਰ ਕੋਲ ਨਾ ਭੇਜ ਦੇਵਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਪੌਲੁਸ ਨੇ ਦੁਹਾਈ ਦਿੱਤੀ ਜੋ ਮੇਰਾ ਨਿਆਂ ਪਾਤਸ਼ਾਹ ਦੀ ਅਦਾਲਤ ਉੱਤੇ ਰਹਿਣ ਦਿਓ ਤਾਂ ਮੈਂ ਹੁਕਮ ਦਿੱਤਾ ਜੋ ਉਹ ਨਜ਼ਰਬੰਦ ਰਹੇ ਜਦੋਂ ਤੱਕ ਮੈਂ ਉਹ ਨੂੰ ਕੈਸਰ ਕੋਲ ਨਾ ਭੇਜਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر پَولُس نے جد دوہائی دِتّی پئی شہنشاہ دی عدالت وِچ میرا فیصلہ ہوئے تاں مَیں حُکم دِتّا پئی جد تِیکر مَیں اوہنوں قَیصر کول نا گھلاں قید وِچ رکھیا جائے۔
Punjabi Standard Bible (Punjabi Standard Bible) 2023
ਪਰ ਜਦੋਂ ਪੌਲੁਸ ਨੇ ਅਪੀਲ ਕੀਤੀ ਕਿ ਉਸ ਨੂੰ ਪਾਤਸ਼ਾਹ ਦੇ ਫੈਸਲੇ ਤੱਕ ਇੱਥੇ ਹੀ ਰੱਖਿਆ ਜਾਵੇ ਤਾਂ ਮੈਂ ਹੁਕਮ ਦਿੱਤਾ ਕਿ ਜਦੋਂ ਤੱਕ ਮੈਂ ਉਸ ਨੂੰ ਕੈਸਰ ਕੋਲ ਨਾ ਭੇਜਾਂ, ਉਸ ਨੂੰ ਪਹਿਰੇ ਹੇਠ ਰੱਖਿਆ ਜਾਵੇ।