Acts 25:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੇ ਦਿਨ ਅਗ੍ਰਿਪਾ ਅਤੇ ਬਰਨੀਕੇ ਵੱਡੀ ਧੂਮ-ਧਾਮ ਨਾਲ ਆਏ। ਉਹ ਦੋਨੋਂ ਅਤੇ ਸੈਨਾ ਦੇ ਮੁਖੀ ਅਤੇ ਖਾਸ-ਖਾਸ ਕੈਸਰਿਯਾ ਦੇ ਮਨੁੱਖ ਸਾਰੇ ਕਚਿਹਰੀ ਵਿੱਚ ਜਾ ਵੜੇ। ਫ਼ੇਸਤੁਸ ਨੇ ਪੌਲੁਸ ਨੂੰ ਪੇਸ਼ ਕਰਨ ਦਾ ਹੁਕਮ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਦੂਜੇ ਦਿਨ ਅਗ੍ਰਿੱਪਾ ਅਤੇ ਬਰਨੀਕੇ ਬੜੇ ਠਾਠ-ਬਾਠ ਨਾਲ ਆਏ ਅਤੇ ਸੈਨਾਪਤੀਆਂ, ਸ਼ਹਿਰ ਦੇ ਪ੍ਰਮੁੱਖ ਆਦਮੀਆਂ ਨਾਲ ਸਭਾ ਭਵਨ ਵਿੱਚ ਪ੍ਰਵੇਸ਼ ਕੀਤਾ । ਫਿਰ ਫ਼ੇਸਤੁਸ ਨੇ ਹੁਕਮ ਦਿੱਤਾ ਅਤੇ ਪੌਲੂਸ ਨੂੰ ਪੇਸ਼ ਕੀਤਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਲੇ ਹੀ ਦਿਨ ਅਗ੍ਰਿੱਪਾ ਅਤੇ ਬਰਨੀਸ ਬਹੁਤ ਸ਼ੌਕ ਨਾਲ ਆਏ ਅਤੇ ਸ਼ਹਿਰ ਦੇ ਉੱਚ-ਦਰਜੇ ਦੇ ਫੌਜੀ ਅਧਿਕਾਰੀਆਂ ਅਤੇ ਪ੍ਰਮੁੱਖ ਆਦਮੀਆਂ ਨਾਲ ਕਚਿਹਰੀ ਵਿੱਚ ਦਾਖਲ ਹੋਏ। ਫੇਸਤੁਸ ਦੇ ਹੁਕਮ ਤੇ, ਪੌਲੁਸ ਨੂੰ ਅੰਦਰ ਲਿਆਂਦਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਦੂਜੇ ਦਿਨ ਜਾਂ ਅਗ੍ਰਿੱਪਾ ਅਤੇ ਬਰਨੀਕੇ ਵੱਡੀ ਧੂਮ ਧਾਮ ਨਾਲ ਆਏ ਅਤੇ ਫੌਜਾਂ ਦੇ ਸਰਦਾਰਾਂ ਅਤੇ ਸ਼ਹਿਰ ਦੇ ਉੱਤਮ ਲੋਕਾਂ ਸਣੇ ਕਚਹਿਰੀ ਵਿੱਚ ਜਾ ਵੜੇ ਤਾਂ ਫ਼ੇਸਤੁਸ ਦੇ ਹੁਕਮ ਨਾਲ ਪੌਲੁਸ ਨੂੰ ਲਿਆਏ
Punjabi ERV
ਅਗਲੇ ਦਿਨ ਅਗ੍ਰਿਪਾ ਅਤੇ ਬਰਨੀਕੇ ਵੱਡੀ ਧੂਮ-ਧਾਮ ਨਾਲ ਆਏ। ਉਹ ਦੋਨੋਂ ਅਤੇ ਸੈਨਾ ਦੇ ਮੁਖੀ ਅਤੇ ਖਾਸ-ਖਾਸ ਕੈਸਰਿਯਾ ਦੇ ਮਨੁੱਖ ਸਾਰੇ ਕਚਿਹਰੀ ਵਿੱਚ ਜਾ ਵਡ਼ੇ। ਫ਼ੇਸਤੁਸ ਨੇ ਪੌਲੁਸ ਨੂੰ ਪੇਸ਼ ਕਰਨ ਦਾ ਹੁਕਮ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਦੂਜੇ ਦਿਨ ਜਦੋਂ ਅਗ੍ਰਿੱਪਾ ਅਤੇ ਬਰਨੀਕੇ ਵੱਡੀ ਧੂਮ-ਧਾਮ ਨਾਲ ਆਏ ਅਤੇ ਫੌਜ ਦੇ ਸਰਦਾਰਾਂ ਅਤੇ ਸ਼ਹਿਰ ਦੇ ਉੱਤਮ ਲੋਕਾਂ ਨਾਲ ਕਚਿਹਰੀ ਵਿੱਚ ਜਾ ਵੜੇ ਤਾਂ ਫ਼ੇਸਤੁਸ ਦੇ ਹੁਕਮ ਨਾਲ ਪੌਲੁਸ ਨੂੰ ਲਿਆਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو دُوجے دِن جدوں اگرِپّا تے برنِیکے وی بڑے بن پھّب کے آئے۔ تے فَوج دے سرداراں تے شہر دے رئیساں سَنے اوہ دیوان خانے وِچ گئے۔ تاں فیستُس دے حُکم نال پَولُس حاضر کِیتا گیا۔
Punjabi Standard Bible (Punjabi Standard Bible) 2023
ਅਗਲੇ ਦਿਨ ਅਗ੍ਰਿੱਪਾ ਅਤੇ ਬਰਨੀਕੇ ਬੜੀ ਧੂਮਧਾਮ ਨਾਲ ਆਏ ਅਤੇ ਸੈਨਾਪਤੀਆਂ ਅਤੇ ਨਗਰ ਦੇ ਪ੍ਰਮੁੱਖ ਵਿਅਕਤੀਆਂ ਸਮੇਤ ਦਰਬਾਰ ਵਿੱਚ ਪ੍ਰਵੇਸ਼ ਕੀਤਾ। ਤਦ ਫ਼ੇਸਤੁਸ ਨੇ ਪੌਲੁਸ ਨੂੰ ਲਿਆਉਣ ਦਾ ਹੁਕਮ ਦਿੱਤਾ।