Acts 25:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਇਸਦੇ ਕਿਸੇ ਵੀ ਅਮਲ ਨੂੰ ਮੌਤ ਦੀ ਸਜ਼ਾ ਦਾ ਅਧਿਕਾਰੀ ਹੋਣ ਵਾਸਤੇ ਦੋਸ਼ੀ ਨਹੀਂ ਪਾਇਆ। ਪਰ ਉਸ ਨੇ ਖੁਦ ਕੈਸਰ ਨੂੰ ਬੇਨਤੀ ਕੀਤੀ, ਇਸ ਲਈ ਮੈਂ ਉਸ ਨੂੰ ਰੋਮ ਨੂੰ ਭੇਜਣ ਦਾ ਫ਼ੈਸਲਾ ਕੀਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮੈਨੂੰ ਇਸ ਵਿੱਚ ਮੌਤ ਦੀ ਸਜ਼ਾ ਦੇ ਯੋਗ ਕੁਝ ਅਜਿਹਾ ਨਹੀਂ ਲੱਭਿਆ ਜੋ ਇਸ ਨੇ ਕੀਤਾ ਹੋਵੇ । ਪਰ ਜਦੋਂ ਇਸ ਨੇ ਆਪ ਹੀ ਕੈਸਰ ਅੱਗੇ ਜਾਣ ਦੀ ਅਪੀਲ ਕੀਤੀ ਹੈ ਤਾਂ ਮੈਂ ਇਸ ਨੂੰ ਭੇਜਣ ਦਾ ਫ਼ੈਸਲਾ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਪਾਇਆ ਕਿ ਇਸ ਨੇ ਮੌਤ ਦੇ ਲਾਇਕ ਕੋਈ ਕੰਮ ਨਹੀਂ ਕੀਤਾ, ਪਰ ਕਿਉਂਕਿ ਇਸ ਨੇ ਸਮਰਾਟ ਅੱਗੇ ਆਪਣੀ ਅਪੀਲ ਕੀਤੀ ਮੈਂ ਉਸਨੂੰ ਰੋਮ ਭੇਜਣ ਦਾ ਫ਼ੈਸਲਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਜਾਣ ਲਿਆ ਜੋ ਉਹ ਨੇ ਕਤਲ ਦੇ ਲਾਇਕ ਕੁਝ ਨਹੀਂ ਕੀਤਾ ਅਤੇ ਜਦੋਂ ਉਸ ਨੇ ਆਪ ਪਾਤਸ਼ਾਹ ਦੀ ਦੁਹਾਈ ਦਿੱਤੀ ਤਦ ਮੈਂ ਠਾਣ ਲਿਆ ਜੋ ਉਹ ਨੂੰ ਘੱਲ ਦਿਆਂ
Punjabi ERV
ਪਰ ਮੈਂ ਇਸਦੇ ਕਿਸੇ ਵੀ ਅਮਲ ਨੂੰ ਮੌਤ ਦੀ ਸਜ਼ਾ ਦਾ ਅਧਿਕਾਰੀ ਹੋਣ ਵਾਸਤੇ ਦੋਸ਼ੀ ਨਹੀਂ ਪਾਇਆ। ਪਰ ਉਸਨੇ ਖੁਦ ਕੈਸਰ ਨੂੰ ਬੇਨਤੀ ਕੀਤੀ, ਇਸ ਲਈ ਮੈਂ ਉਸਨੂੰ ਰੋਮ ਨੂੰ ਭੇਜਣ ਦਾ ਫ਼ੈਸਲਾ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਜਾਣ ਲਿਆ ਜੋ ਉਹ ਨੇ ਕਤਲ ਦੇ ਲਾਇਕ ਕੁਝ ਨਹੀਂ ਕੀਤਾ ਅਤੇ ਜਦੋਂ ਉਸ ਨੇ ਆਪ ਪਾਤਸ਼ਾਹ ਦੀ ਦੁਹਾਈ ਦਿੱਤੀ ਤਦ ਮੈਂ ਫੈਸਲਾ ਕੀਤਾ ਜੋ ਉਹ ਨੂੰ ਭੇਜ ਦਿਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مَیں سمجھیا اوس مَوت دے لائق کوئی کمّ نئیں کِیتا تے جِس حالت وِچ اوس آپی شہنشاہ دی دوہائی دِتّی۔ مَیں اوہنوں گھل دین دا اِرادہ کِیتا۔
Punjabi Standard Bible (Punjabi Standard Bible) 2023
ਪਰ ਮੈਂ ਜਾਣ ਲਿਆ ਕਿ ਇਸ ਨੇ ਮੌਤ ਦੇ ਯੋਗ ਕੋਈ ਕੰਮ ਨਹੀਂ ਕੀਤਾ ਹੈ, ਪਰ ਜਦੋਂ ਇਸ ਨੇ ਆਪ ਪਾਤਸ਼ਾਹ ਨੂੰ ਅਪੀਲ ਕੀਤੀ ਤਾਂ ਮੈਂ ਇਸ ਨੂੰ ਭੇਜਣ ਦਾ ਫੈਸਲਾ ਕੀਤਾ।