Acts 25:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਫ਼ੇਸਤੁਸ ਨੂੰ ਆਖਿਆ ਕਿ ਉਨ੍ਹਾਂ ਲਈ ਪੌਲੁਸ ਨੂੰ ਮੁੜ ਯਰੂਸ਼ਲਮ ਵਿੱਚ ਭੇਜਣ ਦੀ ਮੇਹਰਬਾਨੀ ਕਰੇ ਕਿਉਂਕਿ ਉਨ੍ਹਾਂ ਨੇ ਪੌਲੁਸ ਨੂੰ ਰਾਹ ਵਿੱਚ ਕਤਲ ਕਰਨ ਦੀ ਸਾਜਿਸ਼ ਬਣਾਈ ਹੋਈ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਤੁਸੀਂ ਉਸ ਨੂੰ ਯਰੂਸ਼ਲਮ ਵਾਪਸ ਲੈ ਆਓ ਤਾਂ ਤੁਹਾਡੀ ਬਹੁਤ ਕਿਰਪਾ ਹੋਵੇਗੀ ।” ਕਿਉਂਕਿ ਉਹਨਾਂ ਲੋਕਾਂ ਨੇ ਪੌਲੂਸ ਨੂੰ ਰਾਹ ਵਿੱਚ ਹੀ ਕਤਲ ਕਰਨ ਦੀ ਵਿਉਂਤ ਬਣਾਈ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਨੇ ਫੇਸਤੁਸ ਨੂੰ ਬੇਨਤੀ ਕੀਤੀ, ਕਿ ਪੌਲੁਸ ਨੂੰ ਯੇਰੂਸ਼ਲੇਮ ਭੇਜ ਦਿੱਤਾ ਜਾਵੇ, ਕਿਉਂਕਿ ਉਹ ਰਸਤੇ ਵਿੱਚ ਉਸ ਨੂੰ ਮਾਰਨ ਲਈ ਇੱਕ ਹਮਲਾ ਕਰਨ ਦੀ ਤਿਆਰੀ ਵਿੱਚ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਦੀਆਂ ਮਿੰਨਤਾ ਕਰ ਕੇ ਉਹ ਦੇ ਵਿਰੁੱਧ ਐੱਨੀ ਰਿਆਇਤ ਚਾਹੀ ਜੋ ਉਹ ਨੂੰ ਯਰੂਸ਼ਲਮ ਨੂੰ ਬੁਲਾਵੇ ਅਤੇ ਘਾਤ ਵਿੱਚ ਸਨ ਜੋ ਉਹ ਨੂੰ ਰਸਤੇ ਵਿੱਚ ਹੀ ਮਾਰ ਘੱਤਣ
Punjabi ERV
ਉਨ੍ਹਾਂ ਨੇ ਫ਼ੇਸਤੁਸ ਨੂੰ ਆਖਿਆ ਕਿ ਉਨ੍ਹਾਂ ਲਈ ਪੌਲੁਸ ਨੂੰ ਮੁਡ਼ ਯਰੂਸ਼ਲਮ ਵਿੱਚ ਭੇਜਣ ਦੀ ਮੇਹਰਬਾਨੀ ਕਰੇ ਕਿਉਂਕਿ ਉਨ੍ਹਾਂ ਨੇ ਪੌਲੁਸ ਨੂੰ ਰਾਹ ਵਿੱਚ ਕਤਲ ਕਰਨ ਦੀ ਸਾਜਿਸ਼ ਬਣਾਈ ਹੋਈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਦੀਆਂ ਮਿੰਨਤਾਂ ਕਰ ਕੇ ਕਿਹਾ ਜੋ ਉਹ ਨੂੰ ਯਰੂਸ਼ਲਮ ਵਿੱਚ ਬੁਲਾਵੇ ਅਤੇ ਸਾਜਿਸ਼ ਬਣਾਈ, ਜੋ ਉਹ ਨੂੰ ਰਸਤੇ ਵਿੱਚ ਹੀ ਮਾਰ ਸੁੱਟਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدی بابت ایہہ رعایت منگی پئی فیستُس اوہنوں یرُوشلِیم وِچ سَدّ گھلّے تے ایہہ مَتا پکائیا ہویا سی پئی راہ وِچ اوہنوں مار سُٹّن۔
Punjabi Standard Bible (Punjabi Standard Bible) 2023
ਅਤੇ ਉਸ ਦੀ ਮਿੰਨਤ ਕਰਨ ਲੱਗੇ ਕਿ ਉਹ ਕਿਰਪਾ ਕਰਕੇ ਪੌਲੁਸ ਨੂੰ ਯਰੂਸ਼ਲਮ ਵਿੱਚ ਬੁਲਾਵੇ; ਕਿਉਂਕਿ ਉਨ੍ਹਾਂ ਨੇ ਉਸ ਨੂੰ ਰਾਹ ਵਿੱਚ ਹੀ ਮਾਰ ਸੁੱਟਣ ਦੀ ਸਾਜ਼ਸ਼ ਰਚੀ ਸੀ।