Acts 25:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਉਸ ਕਮਰੇ ਵਿੱਚ ਆਇਆ। ਜਿਹੜੇ ਯਹੂਦੀ ਯਰੂਸ਼ਲਮ ਤੋਂ ਆਏ ਸਨ ਉਸ ਦੇ ਆਸ-ਪਾਸ ਖੜ੍ਹੇ ਸਨ। ਉਨ੍ਹਾਂ ਨੇ ਪੌਲੁਸ ਦੇ ਖਿਲਾਫ਼ ਕਈ ਤਕੜੇ ਇਲਜ਼ਾਮ ਲਾਏ, ਪਰ ਉਨ੍ਹਾਂ ਵਿੱਚੋਂ ਇੱਕ ਵੀ ਇਲਜ਼ਾਮ ਨੂੰ ਸਾਬਿਤ ਨਾ ਕਰ ਸੱਕੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਪੌਲੂਸ ਉੱਥੇ ਆ ਗਿਆ ਤਾਂ ਯਰੂਸ਼ਲਮ ਤੋਂ ਆਏ ਹੋਏ ਯਹੂਦੀਆਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਉੱਤੇ ਬਹੁਤ ਗੰਭੀਰ ਦੋਸ਼ ਲਾਉਣ ਲੱਗੇ ਜਿਹਨਾਂ ਨੂੰ ਉਹ ਸੱਚਾ ਸਿੱਧ ਨਾ ਕਰ ਸਕੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਪੌਲੁਸ ਅੰਦਰ ਆਇਆ, ਤਾਂ ਯੇਰੂਸ਼ਲੇਮ ਤੋਂ ਆਏ ਯਹੂਦੀ ਆਗੂ ਉਸਦੇ ਆਸ-ਪਾਸ ਖੜੇ ਹੋ ਗਏ। ਉਨ੍ਹਾਂ ਨੇ ਉਸ ਦੇ ਵਿਰੁੱਧ ਕਈ ਗੰਭੀਰ ਦੋਸ਼ ਲਾਏ, ਪਰ ਜਿਨ੍ਹਾਂ ਨੂੰ ਸਾਬਤ ਨਾ ਕਰ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਹਾਜ਼ਰ ਹੋਇਆ ਤਾਂ ਯਹੂਦੀ ਜਿਹੜੇ ਯਰੂਸ਼ਲਮ ਤੋਂ ਆਏ ਸਨ ਉਹ ਦੇ ਉਦਾਲੇ ਖੜੇ ਹੋ ਕੇ ਉਸ ਉੱਤੇ ਬਹੁਤ ਸਾਰੀਆਂ ਭਾਰੀਆਂ ਤੁਹਮਤਾਂ ਲਾਉਣ ਲੱਗੇ ਜਿਨ੍ਹਾਂ ਨੂੰ ਸਾਬਤ ਨਾ ਕਰ ਸੱਕੇ
Punjabi ERV
ਪੌਲੁਸ ਉਸ ਕਮਰੇ ਵਿੱਚ ਆਇਆ। ਜਿਹਡ਼ੇ ਯਹੂਦੀ ਯਰੂਸ਼ਲਮ ਤੋਂ ਆਏ ਸਨ ਉਸਦੇ ਆਸ-ਪਾਸ ਖਢ਼ੇ ਸਨ। ਉਨ੍ਹਾਂ ਨੇ ਪੌਲੁਸ ਦੇ ਖਿਲਾਫ਼ ਕਈ ਤਕਡ਼ੇ ਇਲਜ਼ਾਮ ਲਾਏ, ਪਰ ਉਨ੍ਹਾਂ ਵਿੱਚੋਂ ਇੱਕ ਵੀ ਇਲਜ਼ਾਮ ਨੂੰ ਸਾਬਿਤ ਨਾ ਕਰ ਸਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਹਾਜ਼ਰ ਹੋਇਆ ਤਾਂ ਯਹੂਦੀ ਜਿਹੜੇ ਯਰੂਸ਼ਲਮ ਤੋਂ ਆਏ ਸਨ ਉਹ ਦੇ ਆਲੇ-ਦੁਆਲੇ ਖੜੇ ਹੋ ਕੇ ਉਸ ਉੱਤੇ ਬਹੁਤ ਸਾਰੇ ਦੋਸ਼ ਲਾਉਣ ਲੱਗੇ ਜਿਨ੍ਹਾਂ ਨੂੰ ਸਾਬਤ ਨਾ ਕਰ ਸਕੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جدوں اوہ حاضر ہویا۔ یہُودی جیہڑے یرُوشلِیم توں آئے ہوئے سن اوہدے آلے دوالے کھلو گئے تے بتھیرے بھارے بھارے الزام اوہدے اُتّے لان لگّے۔ جِنہاں نُوں اوہ ثابت نا کر سکے۔
Punjabi Standard Bible (Punjabi Standard Bible) 2023
ਜਦੋਂ ਪੌਲੁਸ ਆਇਆ ਤਾਂ ਉਹ ਯਹੂਦੀ ਜਿਹੜੇ ਯਰੂਸ਼ਲਮ ਤੋਂ ਆਏ ਸਨ ਉਸ ਦੇ ਆਲੇ-ਦੁਆਲੇ ਖੜ੍ਹੇ ਹੋ ਗਏ ਅਤੇ ਬਹੁਤ ਸਾਰੇ ਗੰਭੀਰ ਦੋਸ਼ ਲਾਉਣ ਲੱਗੇ ਜਿਨ੍ਹਾਂ ਨੂੰ ਉਹ ਸਾਬਤ ਨਾ ਕਰ ਸਕੇ।