Acts 25:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਫ਼ੇਸਤੁਸ ਯਹੂਦੀਆਂ ਨੂੰ ਖੁਸ਼ ਕਰਨਾ ਚਾਹੁੰਦਾ ਸੀ ਤਾਂ ਉਸ ਨੇ ਪੌਲੁਸ ਨੂੰ ਕਿਹਾ, “ਕੀ ਤੂੰ ਯਰੂਸ਼ਲਮ ਵਿੱਚ ਜਾਣਾ ਚਾਹੁੰਦਾ ਹੈਂ? ਕੀ ਤੂੰ ਚਾਹੁੰਦਾ ਹੈ ਕਿ ਮੈਂ ਉੱਥੇ ਇਨ੍ਹਾਂ ਦੋਸ਼ਾਂ ਉੱਪਰ ਤੇਰਾ ਨਿਆਂ ਕਰਾਂ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫ਼ੇਸਤੁਸ ਨੇ ਯਹੂਦੀਆਂ ਨੂੰ ਖ਼ੁਸ਼ ਕਰਨ ਦੇ ਲਈ ਪੌਲੂਸ ਨੂੰ ਕਿਹਾ, “ਕੀ ਤੂੰ ਯਰੂਸ਼ਲਮ ਜਾਣਾ ਚਾਹੁੰਦਾ ਹੈਂ ਕਿ ਉੱਥੇ ਮੇਰੇ ਸਾਹਮਣੇ ਇਹਨਾਂ ਗੱਲਾਂ ਦੇ ਸੰਬੰਧ ਵਿੱਚ ਤੇਰਾ ਨਿਆਂ ਕੀਤਾ ਜਾਵੇ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫੇਸਤੁਸ ਨੇ, ਯਹੂਦੀਆਂ ਦਾ ਪੱਖ ਪੂਰਨ ਦੀ ਇੱਛਾ ਕਰਦਿਆਂ, ਪੌਲੁਸ ਨੂੰ ਕਿਹਾ, “ਕੀ ਤੂੰ ਯੇਰੂਸ਼ਲੇਮ ਜਾ ਕੇ ਇਨ੍ਹਾਂ ਦੋਸ਼ਾਂ ਉੱਤੇ ਮੇਰੇ ਸਾਹਮਣੇ ਮੁਕੱਦਮਾ ਖੜਾ ਕਰਨਾ ਚਾਹੁੰਦਾ?”
Punjabi Bible 2016 - ਪਵਿੱਤਰ ਬਾਈਬਲ O.V.
ਪਰ ਫ਼ੇਸਤੁਸ ਨੇ ਜੋ ਚਾਹੁੰਦਾ ਸੀ ਭਈ ਯਹੂਦੀਆਂ ਨੂੰ ਪਰਸੰਨ ਕਰੇ ਅੱਗੋਂ ਪੌਲੁਸ ਨੂੰ ਆਖਿਆ, ਕੀ ਤੂੰ ਯਰੂਸ਼ਲਮ ਨੂੰ ਜਾਣਾ ਚਾਹੁੰਦਾ ਹੈਂ ਭਈ ਉੱਥੇ ਮੇਰੇ ਅੱਗੇ ਇਨ੍ਹਾਂ ਗੱਲਾਂ ਵਿਖੇ ਤੇਰਾ ਨਿਆਉਂ ਕੀਤਾ ਜਾਵੇॽ
Punjabi ERV
ਪਰ ਫ਼ੇਸਤੁਸ ਯਹੂਦੀਆਂ ਨੂੰ ਕੁਸ਼ ਕਰਨਾ ਚਾਹੁੰਦਾ ਸੀ ਤਾਂ ਉਸਨੇ ਪੌਲੁਸ ਨੂੰ ਕਿਹਾ, “ਕੀ ਤੂੰ ਯਰੂਸ਼ਲਮ ਵਿੱਚ ਜਾਣਾ ਚਾਹੁੰਦਾ ਹੈਂ? ਕੀ ਤੂੰ ਚਾਹੁੰਦਾ ਹੈ ਕਿ ਮੈਂ ਉਥੇ ਇਨ੍ਹਾਂ ਦੋਸ਼ਾਂ ਉੱਪਰ ਤੇਰਾ ਨਿਰਣਾ ਕਰਾਂ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਫ਼ੇਸਤੁਸ ਨੇ ਜੋ ਚਾਹੁੰਦਾ ਸੀ ਕਿ ਯਹੂਦੀਆਂ ਨੂੰ ਪਰਸੰਨ ਕਰੇ ਅੱਗੋਂ ਪੌਲੁਸ ਨੂੰ ਆਖਿਆ, ਕੀ ਤੂੰ ਯਰੂਸ਼ਲਮ ਵਿੱਚ ਜਾਣਾ ਚਾਹੁੰਦਾ ਹੈਂ ਕਿ ਉੱਥੇ ਮੇਰੇ ਅੱਗੇ ਇਨ੍ਹਾਂ ਗੱਲਾਂ ਬਾਰੇ ਤੇਰਾ ਨਿਆਂ ਕੀਤਾ ਜਾਵੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر فیستُس ایس اِرادے نال پئی یہُودِیاں اُتّے احسان چڑھاوے پَولُس نُوں جواب دِتّا۔ تُوں یرُوشلِیم جاناں چاہنا ایں پئی اوتھے میرے سامھنے ایہناں گلّاں دی بابت تیرا فیصلہ کِیتا جائے؟
Punjabi Standard Bible (Punjabi Standard Bible) 2023
ਤਦ ਫ਼ੇਸਤੁਸ ਨੇ ਯਹੂਦੀਆਂ ਨੂੰ ਖੁਸ਼ ਕਰਨ ਦੀ ਇੱਛਾ ਨਾਲ ਪੌਲੁਸ ਨੂੰ ਕਿਹਾ, “ਕੀ ਤੂੰ ਚਾਹੁੰਦਾ ਹੈਂ ਕਿ ਇਨ੍ਹਾਂ ਗੱਲਾਂ ਦੇ ਵਿਖੇ ਤੇਰਾ ਨਿਆਂ ਮੇਰੇ ਸਾਹਮਣੇ ਯਰੂਸ਼ਲਮ ਵਿੱਚ ਕੀਤਾ ਜਾਵੇ?”