Acts 26:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਪ੍ਰਾਰਥਨਾ ਸਥਾਨ ਵਿੱਚ ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ। ਮੈਂ ਉਨ੍ਹਾਂ ਨੂੰ ਯਿਸੂ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਆਖਣ ਲਈ ਮਜਬੂਰ ਕੀਤਾ। ਮੈਂ ਉਨ੍ਹਾਂ ਦੇ ਇੰਨਾ ਖਿਲਾਫ਼ ਸੀ ਕਿ ਮੈਂ ਉਨ੍ਹਾਂ ਦੀ ਭਾਲ ਵਿੱਚ ਹੋਰ ਥਾਵਾਂ ਤੇ ਵੀ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਬਹੁਤ ਵਾਰੀ ਉਹਨਾਂ ਨੂੰ ਪ੍ਰਾਰਥਨਾ ਘਰਾਂ ਵਿੱਚ ਸਜ਼ਾ ਦੇ ਦੇ ਕੇ ਮਜਬੂਰ ਕੀਤਾ ਕਿ ਉਹ ਯਿਸੂ ਦਾ ਇਨਕਾਰ ਕਰਨ । ਮੈਂ ਕ੍ਰੋਧ ਵਿੱਚ ਇੰਨਾਂ ਪਾਗਲ ਹੋ ਗਿਆ ਸੀ ਕਿ ਮੈਂ ਉਹਨਾਂ ਉੱਤੇ ਅੱਤਿਆਚਾਰ ਕਰਨ ਦੇ ਲਈ ਵਿਦੇਸ਼ਾਂ ਦੇ ਸ਼ਹਿਰਾਂ ਵਿੱਚ ਵੀ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਈ ਵਾਰ ਮੈਂ ਇੱਕ ਪ੍ਰਾਰਥਨਾ ਸਥਾਨ ਤੋਂ ਦੂਸਰੀ ਜਗ੍ਹਾ ਜਾਂਦਾ ਸੀ ਤਾਂ ਜੋ ਮੈਂ ਉਨ੍ਹਾਂ ਨੂੰ ਸਜ਼ਾ ਦੇ ਸਕਾਂ, ਅਤੇ ਮੈਂ ਉਨ੍ਹਾਂ ਨੂੰ ਮਜਬੂਰ ਕਰਨ ਦੀ ਕੋਸ਼ਿਸ਼ ਕੀਤੀ ਕਿ ਯਿਸ਼ੂ ਦੇ ਵਿਰੁੱਧ ਗਲਤ ਬੋਲਣ। ਮੈਂ ਉਨ੍ਹਾਂ ਨੂੰ ਸਤਾਉਣ ਵਿੱਚ ਇੰਨਾ ਸ਼ੁਦਾਈ ਹੋ ਜਾਂਦਾ ਸੀ ਕਿ ਮੈਂ ਉਨ੍ਹਾਂ ਨੂੰ ਪਰਦੇਸੀ ਸ਼ਹਿਰਾਂ ਵਿੱਚ ਜਾ ਕੇ ਵੀ ਸਤਾਉਂਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਹਰੇਕ ਸਮਾਜ ਵਿੱਚ ਉਨ੍ਹਾਂ ਨੂੰ ਬਹੁਤ ਵਾਰੀ ਸਜ਼ਾ ਦੇ ਕੇ ਕੁਫ਼ਰ ਬਕਵਾਉਣ ਲਈ ਉਨ੍ਹਾਂ ਨੂੰ ਤੰਗ ਕੀਤਾ ਸਗੋਂ ਉਨ੍ਹਾਂ ਦੇ ਵਿਰੋਧ ਵਿੱਚ ਅੱਤ ਸੁਦਾਈ ਹੋ ਕੇ ਮੈਂ ਪਰਦੇਸ ਦੇ ਨਗਰਾਂ ਤੀਕ ਵੀ ਉਨ੍ਹਾਂ ਨੂੰ ਸਤਾਉਂਦਾ ਸਾਂ
Punjabi ERV
ਹਰ ਪ੍ਰਾਰਥਨਾ ਸਥਾਨ ਵਿੱਚ ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ। ਮੈਂ ਉਨ੍ਹਾਂ ਨੂੰ ਯਿਸੂ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਆਖਣ ਲਈ ਮਜਬੂਰ ਕੀਤਾ। ਮੈਂ ਉਨ੍ਹਾਂ ਦੇ ਇੰਨਾ ਖਿਲਾਫ਼ ਸੀ ਕਿ ਮੈਂ ਉਨ੍ਹਾਂ ਦੀ ਭਾਲ ਵਿੱਚ ਹੋਰ ਥਾਵਾਂ ਤੇ ਵੀ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਹਰੇਕ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਬਹੁਤ ਵਾਰੀ ਸਜ਼ਾ ਦੇ ਕੇ ਯਿਸੂ ਦੇ ਵਿਰੁੱਧ ਗਲਤ ਬੋਲਣ ਦੇ ਲਈ ਉਨ੍ਹਾਂ ਨੂੰ ਤੰਗ ਕੀਤਾ, ਸਗੋਂ ਉਨ੍ਹਾਂ ਦੇ ਵਿਰੋਧ ਵਿੱਚ ਅੱਤ ਸ਼ੁਦਾਈ ਹੋ ਕੇ ਮੈਂ ਪਰਦੇਸ ਦੇ ਨਗਰਾਂ ਤੱਕ ਵੀ ਉਨ੍ਹਾਂ ਨੂੰ ਸਤਾਉਂਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سارے عبادت خانیاں وِچ اوہناں نُوں کئی واری سزا دے کے مَیں اوہناں توں کُفر اکھواؤندا ساں۔ تے اوہناں اُتّے بڑا سَودائی ہو کے مَیں اوہناں نُوں اوپریاں شہراں تِیکر وی تنگ کِیتا۔
Punjabi Standard Bible (Punjabi Standard Bible) 2023
ਮੈਂ ਹਰੇਕ ਸਭਾ-ਘਰ ਵਿੱਚ ਉਨ੍ਹਾਂ ਨੂੰ ਮਾਰਦਾ ਕੁੱਟਦਾ ਹੋਇਆ ਯਿਸੂ ਦੀ ਨਿੰਦਾ ਕਰਨ ਲਈ ਮਜ਼ਬੂਰ ਕਰਦਾ ਸੀ ਅਤੇ ਉਨ੍ਹਾਂ ਦੇ ਵਿਰੁੱਧ ਕ੍ਰੋਧ ਨਾਲ ਭਰ ਕੇ ਬਾਹਰਲੇ ਨਗਰਾਂ ਤੱਕ ਵੀ ਉਨ੍ਹਾਂ ਨੂੰ ਸਤਾਉਂਦਾ ਸੀ।