Acts 26:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਸਾਰੇ ਜ਼ਮੀਨ ਤੇ ਡਿੱਗ ਗਏ। ਫ਼ੇਰ ਮੈਂ ਇਬਰਾਨੀ ਭਾਸ਼ਾ ਵਿੱਚ ਆਖਦੀ ਇੱਕ ਅਵਾਜ਼ ਸੁਣੀ। ‘ਸੌਲੁਸ, ਸੌਲੁਸ, ਤੂੰ ਮੈਨੂੰ ਕਸ਼ਟ ਕਿਉਂ ਦੇ ਰਿਹਾ ਹੈਂ? ਮੇਰੇ ਖਿਲਾਫ਼ ਲੜਕੇ ਤੂੰ ਆਪਣੇ ਆਪ ਨੂੰ ਸੱਟ ਮਾਰ ਰਿਹਾ ਹੈਂ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਜਦੋਂ ਅਸੀਂ ਸਾਰੇ ਜ਼ਮੀਨ ਤੇ ਡਿੱਗ ਪਏ ਤਾਂ ਮੈਂ ਇੱਕ ਆਵਾਜ਼ ਇਬਰਾਨੀ ਭਾਸ਼ਾ ਵਿੱਚ ਇਹ ਕਹਿੰਦੀ ਸੁਣੀ, ‘ਸਾਊਲ! ਸਾਊਲ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ? ਪ੍ਰੈਣ ਨੂੰ ਠੋਕਰ ਮਾਰਨ ਨਾਲ ਤੈਨੂੰ ਆਪ ਹੀ ਸੱਟ ਲੱਗੇਗੀ’ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਸਾਰੇ ਜ਼ਮੀਨ ਤੇ ਡਿੱਗ ਪਏ, ਅਤੇ ਮੈਨੂੰ ਇਬਰਾਨੀ ਭਾਸ਼ਾ ਵਿੱਚ ਇੱਕ ਆਵਾਜ਼ ਸੁਣਾਈ ਦਿੱਤੀ, ‘ਹੇ ਸੌਲੁਸ, ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈ? ਮੇਖਾਂ ਲੱਗੀ ਸੋਟੀ ਉੱਤੇ ਲੱਤ ਮਾਰਨੀ ਤੇਰੇ ਲਈ ਔਖੀ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਅਸੀਂ ਸੱਭੇ ਭੋਂ ਤੇ ਡਿੱਗ ਪਏ ਤਾਂ ਮੈਂ ਇੱਕ ਅਵਾਜ਼ ਸੁਣੀ ਜੋ ਇਬਰਾਨੀ ਭਾਖਿਆ ਵਿੱਚ ਮੈਨੂੰ ਐਉਂ ਆਖਦੀ ਸੀ ਕਿ ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂॽ ਪ੍ਰੈਣ ਦੀ ਆਰ ਉੱਤੇ ਲੱਤ ਮਾਰਨੀ ਤੇਰੇ ਲਈ ਔਖੀ ਹੈ!
Punjabi ERV
ਅਸੀਂ ਸਾਰੇ ਜ਼ਮੀਨ ਤੇ ਡਿੱਗ ਗਏ। ਫ਼ੇਰ ਮੈਂ ਇਬਰਾਨੀ ਭਾਸ਼ਾ ਵਿੱਚ ਆਖਦੀ ਇੱਕ ਅਵਾਜ਼ ਸੁਣੀ। ‘ਸੌਲੁਸ, ਸੌਲੁਸ, ਤੂੰ ਮੈਨੂੰ ਕਸ਼ਟ ਕਿਉਂ ਦੇ ਰਿਹਾ ਹੈਂ? ਮੇਰੇ ਖਿਲਾਫ਼ ਲਡ਼ਕੇ ਤੂੰ ਆਪਣੇ ਆਪ ਨੂੰ ਸੱਟ ਮਾਰ ਰਿਹਾ ਹੈਂ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਅਸੀਂ ਸਭ ਧਰਤੀ ਉੱਤੇ ਡਿੱਗ ਪਏ ਤਾਂ ਮੈਂ ਇੱਕ ਅਵਾਜ਼ ਸੁਣੀ ਜੋ ਇਬਰਾਨੀ ਭਾਸ਼ਾ ਵਿੱਚ ਮੈਨੂੰ ਇਸ ਤਰ੍ਹਾਂ ਆਖਦੀ ਸੀ ਕਿ ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂ? ਮੇਖਾਂ ਲੱਗੀ ਸੋਟੀ ਉੱਤੇ ਲੱਤ ਮਾਰਨੀ ਤੇਰੇ ਲਈ ਔਖੀ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اسی سارے زمین اُتّے ڈِگّ پئے مَیں اِک اواز سُنی جیہڑی عِبرانی بولی وِچ آکھدی سی۔ اَے ساؤُل اَے ساؤُل تُوں مَینُوں کیوں ستانا ایں؟ پرانی اُتّے چھڑ مارنا تیرے لئی اَوکھا اے۔
Punjabi Standard Bible (Punjabi Standard Bible) 2023
ਅਸੀਂ ਸਭ ਜ਼ਮੀਨ 'ਤੇ ਡਿੱਗ ਪਏ ਅਤੇ ਮੈਂ ਇਬਰਾਨੀ ਭਾਸ਼ਾ ਵਿੱਚ ਇੱਕ ਅਵਾਜ਼ ਇਹ ਕਹਿੰਦੇ ਸੁਣੀ, ‘ਸੌਲੁਸ, ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈ? ਪ੍ਰੈਣ ਦੀ ਆਰ ਉੱਤੇ ਲੱਤ ਮਾਰਨਾ ਤੇਰੇ ਲਈ ਔਖਾ ਹੈ’।