Acts 26:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਠ ਖੜ੍ਹਾ ਹੋ। ਮੈਂ ਤੈਨੂੰ ਆਪਣਾ ਸੇਵਕ ਚੁਣਿਆ ਹੈ। ਤੂੰ ਮੇਰਾ ਗਵਾਹ ਹੋਵੇਂਗਾ। ਤੂੰ ਜੋ ਕੁਝ ਹੁਣ ਵੇਖਿਆ ਹੈ ਤੇ ਜੋ ਮੈਂ ਤੈਨੂੰ ਅਗਲੇ ਸਮੇਂ ਵਿੱਚ ਵਿਖਾਵਾਂਗਾ, ਇਸ ਬਾਰੇ ਤੂੰ ਲੋਕਾਂ ਨਾਲ ਮੇਰੀ ਚਰਚਾ ਕਰੇਂਗਾ। ਇਸੇ ਲਈ ਅੱਜ ਮੈਂ ਤੇਰੇ ਕੋਲ ਆਇਆ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉੱਠ ਅਤੇ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਕਿਉਂਕਿ ਮੈਂ ਤੈਨੂੰ ਇਸ ਲਈ ਦਰਸ਼ਨ ਦਿੱਤਾ ਹੈ ਕਿ ਜੋ ਕੁਝ ਤੂੰ ਅੱਜ ਦੇਖਿਆ ਹੈ ਅਤੇ ਜੋ ਕੁਝ ਮੈਂ ਤੈਨੂੰ ਅੱਗੇ ਦਿਖਾਵਾਂਗਾ, ਉਸ ਸਭ ਦੇ ਲਈ ਤੈਨੂੰ ਆਪਣਾ ਸੇਵਕ ਅਤੇ ਗਵਾਹ ਨਿਯੁਕਤ ਕਰਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਉੱਠ ਅਤੇ ਆਪਣੇ ਪੈਰਾਂ ਤੇ ਖਲੋ। ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ, ਕਿ ਮੈਂ ਤੈਨੂੰ ਸੇਵਕ ਅਤੇ ਗਵਾਹ ਨਿਯੁਕਤ ਕਰਾਂ ਉਨ੍ਹਾਂ ਗੱਲਾਂ ਦਾ ਜਿਹੜੀਆਂ ਤੂੰ ਵੇਖਿਆ ਅਤੇ ਜਿਹੜੀਆਂ ਮੈਂ ਤੈਨੂੰ ਵਿਖਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉੱਠ ਅਤੇ ਆਪਣੇ ਪੈਰਾਂ ਉੱਤੇ ਖਲੋ ਜਾਹ ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ ਭਈ ਉਨ੍ਹਾਂ ਗੱਲਾਂ ਦਾ ਜਿਨ੍ਹਾਂ ਵਿੱਚ ਤੈਂ ਮੈਨੂੰ ਵੇਖਿਆ ਅਤੇ ਜਿਨ੍ਹਾਂ ਵਿੱਚ ਮੈਂ ਤੈਨੂੰ ਵਿਖਾਈ ਦਿਆਂਗਾ ਤੈਨੂੰ ਸੇਵਕ ਅਤੇ ਸਾਖੀ ਠਹਿਰਾਵਾਂ
Punjabi ERV
ਉਠ ਖਢ਼ਾ ਹੋ। ਮੈਂ ਤੈਨੂੰ ਆਪਣਾ ਸੇਵਨ ਚੁਣਿਆ ਹੈ। ਤੂੰ ਮੇਰਾ ਗਵਾਹ ਹੋਵੇਂਗਾ। ਤੂੰ ਜੋ ਕੁਝ ਹੁਣ ਵੇਖਿਆ ਹੈ ਤੇ ਜੋ ਮੈਂ ਤੈਨੂੰ ਅਗਲੇ ਸਮੇਂ ਵਿੱਚ ਵਿਖਾਵਾਂਗਾ, ਇਸ ਬਾਰੇ ਤੂੰ ਲੋਕਾਂ ਨਾਲ ਮੇਰੀ ਚਰਚਾ ਕਰੇਂਗਾ। ਇਸੇ ਲਈ ਅੱਜ ਮੈਂ ਤੇਰੇ ਕੋਲ ਆਇਆ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉੱਠ ਅਤੇ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ, ਕਿ ਉਨ੍ਹਾਂ ਗੱਲਾਂ ਦਾ ਜਿਨ੍ਹਾਂ ਵਿੱਚ ਤੂੰ ਮੈਨੂੰ ਵੇਖਿਆ ਅਤੇ ਜਿਨ੍ਹਾਂ ਵਿੱਚ ਮੈਂ ਤੈਨੂੰ ਵਿਖਾਈ ਦੇਵਾਂਗਾ, ਤੈਨੂੰ ਸੇਵਕ ਅਤੇ ਗਵਾਹ ਠਹਿਰਾਵਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اُٹھ تے اپنے پیراں اُتّے کھلو جا۔ کیوں جو مَیں ایس لئی تینُوں وکھالی دِتّی اے۔ پئی تینُوں اوہناں گلّاں دا جِنہاں وِچ تُوں مَینُوں ویکھیا اے۔ تے جِنہاں وِچ مَیں تینُوں وکھالی دیاں گا۔ مَیں تینُوں خادم تے گواہ بناواں۔
Punjabi Standard Bible (Punjabi Standard Bible) 2023
ਪਰ ਉੱਠ ਅਤੇ ਆਪਣੇ ਪੈਰਾਂ 'ਤੇ ਖੜ੍ਹਾ ਹੋ, ਕਿਉਂਕਿ ਮੈਂ ਤੇਰੇ ਉੱਤੇ ਇਸ ਲਈ ਪਰਗਟ ਹੋਇਆ ਕਿ ਤੈਨੂੰ ਉਨ੍ਹਾਂ ਗੱਲਾਂ ਦਾ ਸੇਵਕ ਅਤੇ ਗਵਾਹ ਠਹਿਰਾਵਾਂ ਜਿਹੜੀਆਂ ਤੂੰ ਵੇਖੀਆਂ ਅਤੇ ਜਿਹੜੀਆਂ ਮੈਂ ਤੇਰੇ ਉੱਤੇ ਪਰਗਟ ਕਰਾਂਗਾ।