Acts 26:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਇਨ੍ਹਾਂ ਲੋਕਾਂ ਨੂੰ ਸੱਚ ਬਾਰੇ ਦੱਸੇਂਗਾ ਤਾਂ ਲੋਕ ਹਨੇਰੇ ਤੋਂ ਭੱਜ ਕੇ ਉਜਾਲੇ ਦੇ ਰਾਹ ਵੱਲ ਮੁੜਣਗੇ ਅਤੇ ਸ਼ੈਤਾਨ ਦੀ ਸ਼ਕਤੀ ਤੋਂ ਉਹ ਪਰਮੇਸ਼ੁਰ ਵੱਲ ਪਰਤਣਗੇ, ਫ਼ੇਰ ਉਨ੍ਹਾਂ ਦੇ ਪਾਪ ਬਖਸ਼ ਦਿੱਤੇ ਜਾਣਗੇ ਅਤੇ ਉਹ ਉਨ੍ਹਾਂ ਨਾਲ ਸਾਂਝ ਪਾਉਣਗੇ ਜੋ ਕਿ ਮੇਰੇ ਵਿੱਚ ਵਿਸ਼ਵਾਸ ਰਾਹੀਂ ਪਵਿੱਤਰ ਬਣਾਏ ਗਏ ਹਨ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਜੋ ਤੂੰ ਉਹਨਾਂ ਦੀਆਂ ਅੱਖਾਂ ਖੋਲ੍ਹੇਂ ਅਤੇ ਹਨੇਰੇ ਤੋਂ ਚਾਨਣ ਵੱਲ ਅਤੇ ਸ਼ੈਤਾਨ ਦੇ ਅਧਿਕਾਰ ਹੇਠੋਂ ਪਰਮੇਸ਼ਰ ਵੱਲ ਮੋੜੇਂ ਕਿ ਉਹ ਮੇਰੇ ਵਿੱਚ ਵਿਸ਼ਵਾਸ ਦੁਆਰਾ ਆਪਣੇ ਪਾਪਾਂ ਤੋਂ ਮਾਫ਼ੀ ਪ੍ਰਾਪਤ ਕਰਨ; ਅਤੇ ਉਹਨਾਂ ਲੋਕਾਂ ਵਿੱਚ ਆਪਣੀ ਥਾਂ ਪ੍ਰਾਪਤ ਕਰਨ ਜਿਹੜੇ ਮੇਰੇ ਵਿੱਚ ਵਿਸ਼ਵਾਸ ਕਰਨ ਦੁਆਰਾ ਪਵਿੱਤਰ ਹੋਏ ਹਨ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ, ਅਤੇ ਸ਼ੈਤਾਨ ਤੋਂ ਪਰਮੇਸ਼ਵਰ ਦੀ ਵੱਲ ਮੁੜਨ, ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰਕੇ ਪਵਿੱਤਰ ਹੋਏ ਹਨ।’
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਭਈ ਓਹ ਅਨ੍ਹੇਰੇ ਤੋਂ ਚਾਨਣ ਦੀ ਵੱਲ ਅਤੇ ਸ਼ਤਾਨ ਦੇ ਵੱਸ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਕਿ ਓਹ ਪਾਪਾਂ ਦੀ ਮਾਫ਼ੀ ਅਤੇ ਉਨ੍ਹਾਂ ਵਿੱਚ ਜੋ ਮੇਰੇ ਉੱਤੇ ਨਿਹਚਾ ਕਰ ਕੇ ਪਵਿੱਤ੍ਰ ਹੋਏ ਹਨ ਵਿਰਸਾ ਪਾਉਣ
Punjabi ERV
ਤੂੰ ਇਨ੍ਹਾਂ ਲੋਕਾਂ ਨੂੰ ਸੱਚ ਬਾਰੇ ਦੱਸੇਂਗਾ ਤਾਂ ਲੋਕ ਹਨੇਰੇ ਤੋਂ ਭੱਜ ਅਕੇ ਉਜਾਲੇ ਦੇ ਰਾਹ ਵੱਲ ਮੁਡ਼ਣਗ ਅਤੇ ਸ਼ੈਤਾਨ ਦੀ ਸ਼ਕਤੀ ਤੋਂ ਉਹ ਪਰਮੇਸ਼ੁਰ ਵੱਲ ਪਰਤਣਗੇ, ਫ਼ੇਰ ਉਨ੍ਹਾਂ ਦੇ ਪਾਪ ਬਖਸ਼ ਦਿੱਤੇ ਜਾਣਗੇ ਅਤੇ ਉਹ ਉਨ੍ਹਾਂ ਨਾਲ ਸਾਂਝ ਪਾਉਣਗੇ ਜੋ ਕਿ ਮੇਰੇ ਵਿੱਚ ਵਿਸ਼ਵਾਸ ਰਾਹੀਂ ਪਵਿੱਤਰ ਬਣਾਏ ਗਏ ਹਨ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی تُوں اوہناں دِیاں اَکھّیاں کھولیں۔ تاں جو اوہ ہنیریوں چانن ولّ۔ تے شیطان دے وَس توں خُدا ولّ مُڑن پئی گُناہاں دی مُعافی لین۔ تے اوہناں لوکاں وِچ جیہڑے میرے اُتّے اِیمان رکھن نال پاک ہوئے نیں وِرثہ لین۔
Punjabi Standard Bible (Punjabi Standard Bible) 2023
ਕਿ ਤੂੰ ਉਨ੍ਹਾਂ ਦੀਆਂ ਅੱਖਾਂ ਖੋਲ੍ਹੇਂ ਅਤੇ ਉਹ ਹਨੇਰੇ ਤੋਂ ਚਾਨਣ ਵੱਲ ਅਤੇ ਸ਼ੈਤਾਨ ਦੇ ਅਧਿਕਾਰ ਤੋਂ ਪਰਮੇਸ਼ਰ ਵੱਲ ਮੁੜਨ, ਤਾਂਕਿ ਉਹ ਪਾਪਾਂ ਦੀ ਮਾਫ਼ੀ ਅਤੇ ਉਨ੍ਹਾਂ ਲੋਕਾਂ ਦੇ ਨਾਲ ਮਿਰਾਸ ਨੂੰ ਪ੍ਰਾਪਤ ਕਰਨ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਨ ਦੁਆਰਾ ਪਵਿੱਤਰ ਕੀਤੇ ਗਏ ਹਨ’।