Acts 26:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੇ ਰਾਜਾ ਅਗ੍ਰਿਪਾ, ਤੁਹਾਡੇ ਅੱਗੇ ਖੜ੍ਹਾ ਹੋਕੇ ਅੱਜ ਮੈਂ ਆਪਣੇ ਆਪਨੂੰ ਬੜਾ ਭਾਗਸ਼ਾਲੀ ਸਮਝਦਾ ਹਾਂ ਅਤੇ ਮੈਂ ਯਹੂਦੀਆਂ ਦੁਆਰਾ ਆਪਣੇ ਉੱਤੇ ਲਾਏ ਗਏ ਸਾਰੇ ਇਲਜ਼ਾਮਾਂ ਦਾ ਉੱਤਰ ਦੇਵਾਂਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਹੇ ਰਾਜਾ ਅਗ੍ਰਿੱਪਾ, ਮੈਂ ਆਪਣੇ ਆਪ ਨੂੰ ਭਾਗਸ਼ਾਲੀ ਸਮਝਦਾ ਹਾਂ ਕਿ ਅੱਜ ਮੈਨੂੰ ਤੁਹਾਡੇ ਸਾਹਮਣੇ ਉਹਨਾਂ ਗੱਲਾਂ ਦੀ ਸਫ਼ਾਈ ਵਿੱਚ ਕੁਝ ਕਹਿਣ ਦਾ ਮੌਕਾ ਮਿਲਿਆ ਹੈ ਜਿਹਨਾਂ ਦਾ ਦੋਸ਼ ਯਹੂਦੀ ਮੇਰੇ ਉੱਤੇ ਲਾਉਂਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹੇ ਰਾਜਾ ਅਗ੍ਰਿੱਪਾ, ਮੈਂ ਆਪਣੇ ਆਪ ਨੂੰ ਅੱਜ ਤੁਹਾਡੇ ਸਾਮ੍ਹਣੇ ਮੁਬਾਰਕ ਸਮਝਦਾ ਹਾਂ ਕਿਉਂਕਿ ਮੈਂ ਯਹੂਦੀਆਂ ਆਗੂਆਂ ਦੇ ਲਾਏ ਸਾਰੇ ਦੋਸ਼ਾਂ ਵਿਰੁੱਧ ਆਪਣੇ ਬਚਾਅ ਦੀ ਸਫ਼ਾਈ ਦਿੰਦਾ ਹਾਂ,
Punjabi Bible 2016 - ਪਵਿੱਤਰ ਬਾਈਬਲ O.V.
ਹੇ ਰਾਜਾ ਅਗ੍ਰਿੱਪਾ, ਮੈਂ ਆਪਣੇ ਚੰਗੇ ਭਾਗ ਸਮਝਦਾ ਹਾਂ ਕਿ ਜਿਨ੍ਹਾਂ ਗੱਲਾਂ ਦੀ ਯਹੂਦੀ ਮੇਰੇ ਉੱਤੇ ਨਾਲਸ਼ ਕਰਦੇ ਹਨ ਉਨ੍ਹਾਂ ਸਭਨਾਂ ਦਾ ਅੱਜ ਤੁਹਾਡੇ ਅੱਗੇ ਉਜ਼ਰ ਕਰਾਂ
Punjabi ERV
“ਹੇ ਰਾਜਾ ਅਗ੍ਰਿਪਾ, ਤੁਹਾਡੇ ਅੱਗੇ ਖਢ਼ਾ ਹੋਕੇ ਅੱਜ ਮੈਂ ਆਪਣੇ ਆਪਨੂੰ ਬਡ਼ਾ ਭਾਗਸ਼ਾਲੀ ਸਮਝਦਾ ਹਾਂ ਅਤੇ ਮੈਂ ਯਹੂਦੀਆਂ ਦੁਆਰਾ ਆਪਣੇ ਉੱਤੇ ਲਾਏ ਗਏ ਸਾਰੇ ਇਲਜ਼ਾਮਾਂ ਦਾ ਉੱਤਰ ਦੇਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਰਾਜਾ ਅਗ੍ਰਿੱਪਾ, ਮੈਂ ਆਪਣੇ ਆਪ ਨੂੰ ਧੰਨ ਸਮਝਦਾ ਹਾਂ ਕਿ ਜਿਨ੍ਹਾਂ ਗੱਲਾਂ ਦਾ ਯਹੂਦੀ ਮੇਰੇ ਉੱਤੇ ਦੋਸ਼ ਲਾਉਂਦੇ ਹਨ ਉਨ੍ਹਾਂ ਸਭਨਾਂ ਦੀ ਅੱਜ ਤੁਹਾਡੇ ਅੱਗੇ ਮੈਂ ਸਫ਼ਾਈ ਦਿੰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اَے اگرِپّا بادشاہ۔ مَیں اپنی نیک بختی سمجھنا آں۔ پئی اوہناں سبھناں گلّاں دا جیہڑیاں یہُودی میرے اُتّے لاندے نیں اَج تیرے اگّے جواب دیاں۔
Punjabi Standard Bible (Punjabi Standard Bible) 2023
“ਹੇ ਰਾਜਾ ਅਗ੍ਰਿੱਪਾ, ਮੈਂ ਆਪਣੇ ਆਪ ਨੂੰ ਧੰਨ ਸਮਝਦਾ ਹਾਂ ਕਿ ਅੱਜ ਮੈਂ ਹਰ ਉਸ ਗੱਲ ਦੇ ਵਿਖੇ ਜਿਸ ਦਾ ਯਹੂਦੀ ਮੇਰੇ ਉੱਤੇ ਦੋਸ਼ ਲਾ ਰਹੇ ਹਨ, ਤੁਹਾਡੇ ਸਾਹਮਣੇ ਆਪਣਾ ਪੱਖ ਰੱਖ ਰਿਹਾ ਹਾਂ,