Acts 26:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਨੇ ਮੇਰੀ ਮਦਦ ਕੀਤੀ ਅਤੇ ਉਹ ਅੱਜ ਦਿਨ ਤੱਕ ਵੀ ਮੇਰੀ ਮਦਦ ਕਰ ਰਿਹਾ ਹੈ। ਮੈਂ ਇੱਥੇ ਪਰਮੇਸ਼ੁਰ ਦੀ ਮਦਦ ਨਾਲ ਖੜ੍ਹਾ ਹਾਂ ਅਤੇ ਸਭ ਲੋਕਾਂ, ਵੱਡਿਆਂ ਅਤੇ ਛੋਟਿਆਂ ਦੋਹਾਂ ਨੂੰ, ਗਵਾਹੀ ਦੇ ਰਿਹਾ ਹਾਂ। ਪਰ ਮੈਂ ਨਵਾਂ ਕੁਝ ਵੀ ਨਹੀਂ ਆਖ ਰਿਹਾ। ਮੈਂ ਉਹੀ ਕੁਝ ਦੱਸ ਰਿਹਾ ਹਾਂ ਜੋ ਮੂਸਾ ਅਤੇ ਨਬੀਆਂ ਨੇ ਆਖਿਆ ਸੀ, ਜੋ ਅੱਗੋਂ ਵਾਪਰੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪਰਮੇਸ਼ਰ ਦੀ ਮਦਦ ਨਾਲ ਮੈਂ ਅਜੇ ਵੀ ਇੱਥੇ ਖੜ੍ਹਾ ਹਾਂ ਅਤੇ ਛੋਟੇ-ਵੱਡੇ ਸਾਰਿਆਂ ਦੇ ਸਾਹਮਣੇ ਗਵਾਹੀ ਦੇ ਰਿਹਾ ਹਾਂ । ਜਿਹਨਾਂ ਗੱਲਾਂ ਦੇ ਹੋਣ ਬਾਰੇ ਨਬੀਆਂ ਅਤੇ ਮੂਸਾ ਨੇ ਭਵਿੱਖਬਾਣੀ ਕੀਤੀ ਸੀ, ਉਹਨਾਂ ਤੋਂ ਸਿਵਾਏ ਮੈਂ ਕੁਝ ਨਹੀਂ ਕਹਿੰਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪਰਮੇਸ਼ਵਰ ਨੇ ਅੱਜ ਤੱਕ ਮੇਰੀ ਸਹਾਇਤਾ ਕੀਤੀ ਹੈ; ਇਸ ਲਈ ਮੈਂ ਇੱਥੇ ਖੜ੍ਹਾ ਹਾਂ ਅਤੇ ਹਰੇਕ ਛੋਟੇ ਵੱਡੇ ਦੇ ਅੱਗੇ ਗਵਾਹੀ ਦਿੰਦਾ ਹਾਂ। ਮੈਂ ਉਸ ਤੋਂ ਪਰੇ ਕੁਝ ਹੋਰ ਸਾਖੀ ਨਹੀਂ ਦੇ ਰਿਹਾ ਜੋ ਨਬੀਆਂ ਅਤੇ ਮੋਸ਼ੇਹ ਨੇ ਕਿਹਾ ਸੀ ਜੋ ਵਾਪਰੇਗਾ
Punjabi Bible 2016 - ਪਵਿੱਤਰ ਬਾਈਬਲ O.V.
ਸੋ ਪਰਮੇਸ਼ੁਰ ਦੀ ਮੱਦਤ ਪਾ ਕੇ ਮੈਂ ਅੱਜ ਤਾਈਂ ਖੜਾ ਹਾਂ ਅਤੇ ਛੋਟੇ ਵੱਡੇ ਦੇ ਅੱਗੇ ਸਾਖੀ ਦਿੰਦਾ ਹਾਂ ਅਰ ਜਿਹੜੀਆਂ ਗੱਲਾਂ ਨਬੀਆਂ ਨੇ ਅਤੇ ਮੂਸਾ ਨੇ ਆਖੀਆਂ ਸਨ ਭਈ ਹੋਣਗੀਆਂ ਉਨ੍ਹਾਂ ਤੋਂ ਬਿਨਾ ਹੋਰ ਮੈਂ ਕੁਝ ਨਹੀਂ ਕਹਿੰਦਾ
Punjabi ERV
ਪਰ ਪਰਮੇਸ਼ੁਰ ਨੇ ਮੇਰੀ ਮਦਦ ਕੀਤੀ ਅਤੇ ਉਹ ਅੱਜ ਦਿਨ ਤੱਕ ਵੀ ਮੇਰੀ ਮਦਦ ਕਰ ਰਿਹਾ ਹੈ। ਮੈਂ ਇਥੇ ਪਰਮੇਸ਼ੁਰ ਦੀ ਮਦਦ ਨਾਲ ਖਢ਼ਾ ਹਾਂ ਅਤੇ ਸਭ ਲੋਕਾਂ, ਵਡਿਆਂ ਅਤੇ ਛੋਟਿਆਂ ਦੋਹਾਂ ਨੂੰ, ਗਵਾਹੀ ਦੇ ਰਿਹਾ ਹਾਂ। ਪਰ ਮੈਂ ਨਵਾਂ ਕੁਝ ਵੀ ਨਹੀਂ ਆਖ ਰਿਹਾ। ਮੈਂ ਉਹੀ ਕੁਝ ਦੱਸ ਰਿਹਾ ਹਾਂ ਜੋ ਮੂਸਾ ਅਤੇ ਨਬੀਆਂ ਨੇ ਆਖਿਆ ਸੀ, ਜੋ ਅੱਗੋਂ ਵਾਪਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਅੱਜ ਤੱਕ ਖੜ੍ਹਾ ਹਾਂ ਅਤੇ ਹਰੇਕ ਛੋਟੇ ਵੱਡੇ ਦੇ ਅੱਗੇ ਗਵਾਹੀ ਦਿੰਦਾ ਹਾਂ, ਜਿਹੜੀਆਂ ਗੱਲਾਂ ਨਬੀਆਂ ਨੇ ਅਤੇ ਮੂਸਾ ਨੇ ਆਖੀਆਂ ਸਨ ਕਿ ਇਹ ਹੋਣਗੀਆਂ, ਉਨ੍ਹਾਂ ਤੋਂ ਬਿਨ੍ਹਾਂ ਮੈਂ ਹੋਰ ਕੁਝ ਨਹੀਂ ਕਹਿੰਦਾ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر خُدا دی مدد نال مَیں اَج دے دِن تِیکر کھلوتا ہویا آں۔ تے نِکّیاں وڈّیاں اگّے گواہی دینا آں تے جیہڑیاں گلّاں نبیاں تے مُوسیٰ نے دسیاں سن پئی ہون والیاں نیں۔ اوہناں دے بِناں ہور کُجھ مَیں نئیں آکھدا۔
Punjabi Standard Bible (Punjabi Standard Bible) 2023
ਪਰ ਮੈਂ ਪਰਮੇਸ਼ਰ ਦੀ ਸਹਾਇਤਾ ਪਾ ਕੇ ਅੱਜ ਤੱਕ ਖੜ੍ਹਾ ਹਾਂ ਅਤੇ ਛੋਟੇ ਵੱਡੇ ਸਭਨਾਂ ਦੇ ਸਾਹਮਣੇ ਗਵਾਹੀ ਦਿੰਦਾ ਹੋਇਆ ਉਨ੍ਹਾਂ ਗੱਲਾਂ ਤੋਂ ਇਲਾਵਾ ਕੁਝ ਨਹੀਂ ਕਹਿੰਦਾ ਜਿਹੜੀਆਂ ਮੂਸਾ ਅਤੇ ਨਬੀਆਂ ਨੇ ਵੀ ਦੱਸੀਆਂ ਕਿ ਉਹ ਹੋਣ ਵਾਲੀਆਂ ਹਨ