Acts 26:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਪੌਲੁਸ ਅਪਣੀ ਰੱਖਿਆ ਕਰਨ ਲਈ ਇਹ ਗੱਲਾਂ ਆਖ ਰਿਹਾ ਸੀ ਤਾਂ ਫ਼ੇਸਤੁਸ ਨੇ ਰੌਲਾ ਪਾਇਆ, “ਪੌਲੁਸ। ਤੂੰ ਪਾਗਲ ਹੈਂ। ਬਹੁਤ ਜ਼ਿਆਦਾ ਵਿਦਿਆ ਨੇ ਤੈਨੂੰ ਕਮਲਾ ਕਰ ਦਿੱਤਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਪੌਲੂਸ ਇਸ ਤਰ੍ਹਾਂ ਸਫ਼ਾਈ ਪੇਸ਼ ਕਰ ਰਿਹਾ ਸੀ ਤਾਂ ਫ਼ੇਸਤੁਸ ਨੇ ਉੱਚੀ ਆਵਾਜ਼ ਨਾਲ ਕਿਹਾ, “ਪੌਲੂਸ, ਤੂੰ ਪਾਗਲ ਹੈਂ! ਤੇਰਾ ਜ਼ਿਆਦਾ ਗਿਆਨ ਹੀ ਤੈਨੂੰ ਪਾਗਲ ਕਰਦਾ ਜਾ ਰਿਹਾ ਹੈ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਸਮੇਂ ਜਦੋਂ ਪੌਲੁਸ ਆਪਣੀ ਇਹ ਸਫ਼ਾਈ ਦੇ ਰਿਹਾ ਸੀ ਤਾਂ ਫੇਸਤੁਸ ਵਿਘਨ ਪਾਇਆ। “ਪੌਲੁਸ, ਤੂੰ ਆਪਣੇ ਦਿਮਾਗ ਤੋਂ ਬਾਹਰ ਹੋ ਗਿਆ!” ਉਹ ਉੱਚੀ ਆਵਾਜ਼ ਵਿੱਚ ਬੋਲਿਆ। “ਤੇਰੀ ਬਹੁਤ ਜ਼ਿਆਦਾ ਵਿੱਦਿਆ ਨੇ ਤੈਨੂੰ ਪਾਗਲ ਕਰ ਦਿੱਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਆਪਣਾ ਇਹ ਉਜ਼ਰ ਕਰ ਰਿਹਾ ਸੀ ਤਾਂ ਫ਼ੇਸਤੁਸ ਨੇ ਉੱਚੀ ਅਵਾਜ਼ ਨਾਲ ਆਖਿਆ, ਹੇ ਪੌਲੁਸ, ਤੂੰ ਕਮਲਾ ਹੈਂ, ਬਹੁਤੀ ਵਿਦਿਆ ਨੇ ਤੈਨੂੰ ਕਮਲਾ ਕਰ ਦਿੱਤਾ ਹੈ!
Punjabi ERV
ਜਦੋਂ ਪੌਲੁਸ ਅਪਣੀ ਰੱਖਿਆ ਕਰਨ ਲਈ ਇਹ ਗੱਲਾਂ ਆਖ ਰਿਹਾ ਸੀ ਤਾਂ ਫ਼ੇਸਤੁਸ ਨੇ ਰੌਲਾ ਪਾਇਆ, “ਪੌਲੁਸ। ਤੂੰ ਪਾਗਲ ਹੈਂ। ਬਹੁਤ ਜ਼ਿਆਦਾ ਵਿਦਿਆ ਨ੍ਨੇ ਤੈਨੂੰ ਕਮਲਾ ਕਰ ਦਿੱਤਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਆਪਣੀ ਇਹ ਸਫ਼ਾਈ ਦੇ ਰਿਹਾ ਸੀ ਤਾਂ ਫ਼ੇਸਤੁਸ ਨੇ ਉੱਚੀ ਅਵਾਜ਼ ਨਾਲ ਆਖਿਆ, ਹੇ ਪੌਲੁਸ, ਤੂੰ ਪਾਗਲ ਹੈਂ, ਬਹੁਤ ਜਿਆਦਾ ਵਿੱਦਿਆ ਨੇ ਤੈਨੂੰ ਪਾਗਲ ਕਰ ਦਿੱਤਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ اینج اجے اپنا جواب پیا دیندا سی فیستُس اُچّی اواز نال آکھن لگّا۔ پَولُس تُوں تے پاگل ایں۔ بُہتے عِلم تیری عقل مار چھڈی اے۔
Punjabi Standard Bible (Punjabi Standard Bible) 2023
ਜਦੋਂ ਪੌਲੁਸ ਨੇ ਆਪਣਾ ਪੱਖ ਰੱਖਦੇ ਹੋਏ ਇਹ ਗੱਲਾਂ ਕਹੀਆਂ ਤਾਂ ਫ਼ੇਸਤੁਸ ਨੇ ਉੱਚੀ ਅਵਾਜ਼ ਵਿੱਚ ਕਿਹਾ, “ਪੌਲੁਸ ਤੂੰ ਕਮਲਾ ਹੈਂ! ਤੇਰੀ ਬਹੁਤੀ ਵਿੱਦਿਆ ਨੇ ਤੈਨੂੰ ਕਮਲਾ ਕਰ ਦਿੱਤਾ ਹੈ!”