Acts 26:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਨੇ ਆਖਿਆ, “ਹੇ ਫ਼ੇਸਤੁਸ ਬਹਾਦੁਰ। ਮੈਂ ਕਮਲਾ ਨਹੀਂ। ਜੋ ਮੈਂ ਕਹਿ ਰਿਹਾ ਹਾਂ ਸਗੋਂ ਉਹ ਸੱਚ ਹੈ। ਮੇਰੇ ਸ਼ਬਦ ਕਿਸੇ ਮੂਰਖ ਦੇ ਸ਼ਬਦ ਨਹੀਂ ਹਨ। ਜੋ ਮੈਂ ਆਖ ਰਿਹਾ ਹਾਂ ਸੱਚ ਹੈ ਅਤੇ ਤਰਕ ਪੂਰਣ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪੌਲੂਸ ਨੇ ਉੱਤਰ ਦਿੱਤਾ, “ਮਾਨਯੋਗ ਫ਼ੇਸਤੁਸ, ਮੈਂ ਪਾਗਲ ਨਹੀਂ ਹਾਂ! ਮੇਰੇ ਸ਼ਬਦ ਸੱਚੇ ਅਤੇ ਸੂਝ ਵਾਲੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਕਿ ਪੌਲੁਸ ਨੇ ਇਸ ਤਰ੍ਹਾਂ ਆਪਣੀ ਸਫ਼ਾਈ ਦਿੰਦੇ ਹੋਏ ਉੱਤਰ ਦਿੱਤਾ, “ਮੈਂ ਪਾਗਲ ਨਹੀਂ ਹਾਂ, ਸਭ ਤੋਂ ਸ੍ਰੇਸ਼ਠ ਫੇਸਤੁਸ, ਜੋ ਮੈਂ ਕਹਿ ਰਿਹਾ ਹਾਂ ਉਹ ਸਹੀ ਅਤੇ ਵਾਜਬ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪੌਲੁਸ ਨੇ ਆਖਿਆ, ਹੇ ਫ਼ੇਸਤੁਸ ਬਹਾਦੁਰ, ਮੈਂ ਕਮਲਾ ਨਹੀਂ ਸਗੋਂ ਸਚਿਆਈ ਅਤੇ ਸੋਝੀ ਦੀਆਂ ਗੱਲਾਂ ਕਰਦਾ ਹਾਂ
Punjabi ERV
ਪੌਲੁਸ ਨੇ ਆਖਿਆ, “ਹੇ ਫ਼ੇਸਤੁਸ ਬਹਾਦੁਰ। ਮੈਂ ਕਮਲਾ ਨਹੀਂ। ਜੋ ਮੈਂ ਕਹਿ ਰਿਹਾ ਹਾਂ ਸਗੋਂ ਉਹ ਸੱਚ ਹੈ। ਮੇਰੇ ਸ਼ਬਦ ਕਿਸੇ ਮੂਰਖ ਦੇ ਸ਼ਬਦ ਨਹੀਂ ਹਨ। ਜੋ ਮੈਂ ਆਖ ਰਿਹਾ ਹਾਂ ਸੱਚ ਹੈ ਅਤੇ ਤਰਕ ਪੂਰਣ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੌਲੁਸ ਨੇ ਆਖਿਆ, ਹੇ ਫ਼ੇਸਤੁਸ ਬਹਾਦੁਰ, ਮੈਂ ਪਾਗਲ ਨਹੀਂ ਸਗੋਂ ਸਚਿਆਈ ਅਤੇ ਸਮਝ ਦੀਆਂ ਗੱਲਾਂ ਕਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پَولُس آکھیا اَے فیستُس بہادر مَیں تاں پاگل نئیں آں۔ سگوں سچیائی تے سُرت والیاں گلّاں صاف سُناناں آں۔
Punjabi Standard Bible (Punjabi Standard Bible) 2023
ਪੌਲੁਸ ਨੇ ਕਿਹਾ, “ਹੇ ਸਤਿਕਾਰਯੋਗ ਫ਼ੇਸਤੁਸ, ਮੈਂ ਕਮਲਾ ਨਹੀਂ ਹਾਂ, ਸਗੋਂ ਮੈਂ ਤਾਂ ਸਚਾਈ ਅਤੇ ਸਮਝ ਦੀਆਂ ਗੱਲਾਂ ਕਹਿ ਰਿਹਾ ਹਾਂ।