Acts 26:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਨੇ ਆਖਿਆ, “ਇਹ ਔਖਾ ਹੋਵੇ ਜਾਂ ਸੌਖਾ, ਪਰ ਇਹ ਮਾਮਲਾ ਨਹੀਂ ਹੈ; ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਹੀ ਨਹੀਂ ਸਗੋਂ ਉਹ ਸਭ ਜੋ ਅੱਜ ਮੈਨੂੰ ਸੁਣ ਰਹੇ ਹਨ, ਮੇਰੇ ਵਾਂਗ ਬਚਾਏ ਜਾ ਸੱਕਣ, ਸਿਵਾਏ ਇਨ੍ਹਾਂ ਜੰਜ਼ੀਰਾਂ ਦੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪੌਲੂਸ ਨੇ ਉੱਤਰ ਦਿੱਤਾ, “ਥੋੜ੍ਹਾ ਸਮਾਂ ਹੋਵੇ ਜਾਂ ਬਹੁਤਾ, ਮੈਂ ਪਰਮੇਸ਼ਰ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਨਾ ਕੇਵਲ ਤੁਸੀਂ ਸਗੋਂ ਇਹ ਸਾਰੇ ਜਿਹੜੇ ਅੱਜ ਮੇਰਾ ਵਚਨ ਸੁਣ ਰਹੇ ਹਨ, ਮੇਰੇ ਵਰਗੇ ਹੋ ਜਾਣ ਪਰ ਬਗ਼ੈਰ ਇਹਨਾਂ ਬੇੜੀਆਂ ਦੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪੌਲੁਸ ਨੇ ਜਵਾਬ ਦਿੱਤਾ, “ਥੋੜ੍ਹੇ ਸਮੇਂ ਜਾਂ ਲੰਮੇ ਸਮੇਂ ਵਿੱਚ, ਮੈਂ ਪਰਮੇਸ਼ਵਰ ਅੱਗੇ ਅਰਦਾਸ ਕਰਦਾ ਹਾਂ ਕਿ ਨਾ ਸਿਰਫ ਤੁਸੀਂ, ਬਲਕਿ ਤੁਸੀਂ ਅਤੇ ਸਾਰੇ ਜੋ ਅੱਜ ਮੈਨੂੰ ਸੁਣ ਰਹੇ ਹਨ, ਇਨ੍ਹਾਂ ਜੰਜ਼ੀਰਾਂ ਤੋਂ ਬਿਨ੍ਹਾਂ ਇਹੋ ਜਿਹੇ ਹੋ ਜਾਣ ਜਿਹੋ ਜਿਹਾ ਮੈਂ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਪੌਲੁਸ ਬੋਲਿਆ, ਪਰਮੇਸ਼ੁਰ ਕਰੇ ਕਿ ਭਾਵੇਂ ਥੋੜੇ ਬਹੁਤ ਕੀਤੇ, ਨਿਰਾ ਤੁਸੀਂ ਹੀ ਨਹੀਂ ਪਰ ਓਹ ਸਭ ਵੀ ਜਿਹੜੇ ਅੱਜ ਦੇ ਦਿਨ ਮੇਰੀ ਸੁਣਦੇ ਹਨ ਇਨ੍ਹਾਂ ਬੰਧਨਾਂ ਤੋਂ ਬਿਨਾ ਏਹੋ ਜਿਹੇ ਹੋ ਜਾਣ ਜਿਹੋ ਜਿਹਾ ਮੈਂ ਹਾਂ!।।
Punjabi ERV
ਪੌਲੁਸ ਨੇ ਆਖਿਆ, “ਇਹ ਔਖਾ ਹੋਵੇ ਜਾਂ ਸੌਖਾ, ਪਰ ਇਹ ਮਾਮਲਾ ਨਹੀਂ ਹੈ; ਮੈਂ ਪਰਮੇਸ਼ੁਰ ਨੂੰ ਅਰਦਾਸ ਕਰਦਾ ਹਾਂ ਕਿ ਤੁਸੀਂ ਹੀ ਨਹੀਂ ਸਗੋਂ ਉਹ ਸਭ ਜੋ ਅੱਜ ਮੈਨੂੰ ਸੁਣ ਰਹੇ ਹਨ, ਮੇਰੇ ਵਾਂਗ ਬਚਾਏ ਜਾ ਸਕਣ, ਸਿਵਾਏ ਇਨਹਆਂ ਜੰਜ਼ੀਰਾਂ ਦੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੌਲੁਸ ਬੋਲਿਆ, ਪਰਮੇਸ਼ੁਰ ਕਰੇ ਕਿ ਭਾਵੇਂ ਥੋੜ੍ਹੇ ਭਾਵੇਂ ਬਹੁਤ ਸਮੇਂ ਵਿੱਚ, ਕੇਵਲ ਤੁਸੀਂ ਹੀ ਨਹੀਂ ਪਰ ਉਹ ਸਭ ਵੀ ਜਿਹੜੇ ਅੱਜ ਦੇ ਦਿਨ ਮੇਰੀ ਸੁਣਦੇ ਹਨ, ਇਨ੍ਹਾਂ ਬੰਧਨਾਂ ਤੋਂ ਬਿਨ੍ਹਾਂ ਇਹੋ ਜਿਹੇ ਹੋ ਜਾਣ ਜਿਹੋ ਜਿਹਾ ਮੈਂ ਹਾਂ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پَولُس آکھیا مَیں تے خُدا توں چاہناں آں پئی بھانویں تھوڑی نصِیحت نال بھانویں بُہتی نصِیحت نال نا نِرا تُوں سگوں جِنّے اَج میری پئے سُندے نیں ایہناں بیڑیاں نُوں چھڈ کے میرے جیہے ہو جان۔
Punjabi Standard Bible (Punjabi Standard Bible) 2023
ਪੌਲੁਸ ਨੇ ਕਿਹਾ, “ਪਰਮੇਸ਼ਰ ਅੱਗੇ ਮੇਰੀ ਪ੍ਰਾਰਥਨਾ ਹੈ ਕਿ ਚਾਹੇ ਥੋੜ੍ਹੇ ਜਾਂ ਬਹੁਤੇ ਚਿਰ ਵਿੱਚ, ਕੇਵਲ ਤੁਸੀਂ ਹੀ ਨਹੀਂ, ਸਗੋਂ ਸਭ ਲੋਕ ਜਿਹੜੇ ਅੱਜ ਮੇਰੀ ਗੱਲ ਸੁਣ ਰਹੇ ਹਨ ਜਿਹਾ ਮੈਂ ਹਾਂ ਉਹੋ ਜਿਹੇ ਬਣ ਜਾਣ, ਬਸ ਇਨ੍ਹਾਂ ਜ਼ੰਜੀਰਾਂ ਤੋਂ ਬਿਨਾਂ।”