Acts 26:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਵੱਧੇਰੇ ਖੁਸ਼ ਹਾਂ ਕਿਉਂਕਿ ਤੈਨੂੰ ਯਹੂਦੀ ਰਿਵਾਜ਼ਾਂ ਬਾਰੇ ਅਤੇ ਜਿਹੜੀਆਂ ਗੱਲਾਂ ਬਾਰੇ ਇਹ ਬਹਿਸ ਕਰਦੇ ਹਨ ਉਨ੍ਹਾਂ ਬਾਰੇ ਪੂਰਾ ਗਿਆਨ ਹੈ। ਇਸ ਲਈ ਕਿਰਪਾ ਕਰਕੇ ਮੇਰੀ ਗੱਲ ਸਬਰ ਨਾਲ ਸੁਣੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਤੁਸੀਂ ਯਹੂਦੀਆਂ ਦੀਆਂ ਸਾਰੀਆਂ ਰਸਮਾਂ ਅਤੇ ਵਿਵਾਦਾਂ ਤੋਂ ਜਾਣੂ ਹੋ ਇਸ ਲਈ ਮੇਰੀ ਬੇਨਤੀ ਹੈ ਕਿ ਮੇਰੀ ਗੱਲ ਧੀਰਜ ਨਾਲ ਸੁਣਨ ਦੀ ਕਿਰਪਾ ਕਰਨਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਖ਼ਾਸ ਕਰ ਇਸ ਲਈ ਕਿਉਂਕਿ ਤੁਸੀਂ ਸਾਰੇ ਯਹੂਦੀ ਰੀਤੀ ਰਿਵਾਜਾਂ ਅਤੇ ਵਿਵਾਦਾਂ ਤੋਂ ਚੰਗੀ ਤਰ੍ਹਾਂ ਜਾਣੂ ਹੋ। ਇਸ ਲਈ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਸਬਰ ਨਾਲ ਮੇਰੀ ਗੱਲ ਸੁਣੋ।
Punjabi Bible 2016 - ਪਵਿੱਤਰ ਬਾਈਬਲ O.V.
ਖ਼ਾਸ ਕਰਕੇ ਇਸ ਲਈ ਜੋ ਤੁਸੀਂ ਯਹੂਦੀਆਂ ਦੀਆਂ ਸਾਰੀਆਂ ਚਾਲਾਂ ਅਤੇ ਦੀਨੀ ਝਗੜਿਆਂ ਤੋਂ ਅੱਛੀ ਤਰਾਂ ਮਹਿਰਮ ਹੋ । ਸੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਧੀਰਜ ਨਾਲ ਮੇਰੀ ਗੱਲ ਸੁਣਿਓ
Punjabi ERV
ਮੈਂ ਵਧੇਰੇ ਖੁਸ਼ ਹਾਂ ਕਿਉਂਕਿ ਤੈਨੂੰ ਯਹੂਦੀ ਰਿਵਾਜ਼ਾਂ ਬਾਰੇ ਅਤੇ ਜਿਹਡ਼ੀਆਂ ਗੱਲਾਂ ਬਾਰੇ ਇਹ ਬਹਿਸ ਕਰਦੇ ਹਨ ਉਨ੍ਹਾਂ ਬਾਰੇ ਪੂਰਾ ਗਿਆਨ ਹੈ। ਇਸ ਲਈ ਕਿਰਪਾ ਕਰਕੇ ਮੇਰੀ ਗੱਲ ਸਬਰ ਨਾਲ ਸੁਣੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਖ਼ਾਸ ਕਰਕੇ ਇਸ ਲਈ ਜੋ ਤੁਸੀਂ ਯਹੂਦੀਆਂ ਦੀਆਂ ਸਾਰੀਆਂ ਚਾਲਾਂ ਅਤੇ ਝਗੜਿਆਂ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋ। ਸੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ, ਧੀਰਜ ਨਾਲ ਮੇਰੀ ਗੱਲ ਸੁਣੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خاص ایس لئی پئی یہُودِیاں دِیاں سارِیاں رسماں۔ تے مسئلیاں توں تُوں واقف ایں۔ ایس واسطے میری عرض اے۔ پئی تُوں صبر نال میری گلّ سُن۔
Punjabi Standard Bible (Punjabi Standard Bible) 2023
ਖਾਸ ਕਰਕੇ ਇਸ ਲਈ ਕਿਉਂਕਿ ਤੁਸੀਂ ਯਹੂਦੀਆਂ ਦੀਆਂ ਸਭ ਰੀਤਾਂ ਅਤੇ ਮਸਲਿਆਂ ਦੇ ਮਾਹਰ ਹੋ। ਸੋ ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਧੀਰਜ ਸਹਿਤ ਮੇਰੀ ਗੱਲ ਸੁਣਨਾ।