Acts 26:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸੇ ਕਰਾਰ ਨੂੰ ਪ੍ਰਾਪਤ ਕਰਨ ਦੀ ਆਸ ਉੱਪਰ ਸਾਡੀਆਂ ਬਾਰ੍ਹਾਂ ਗੋਤਾਂ ਦਿਨ ਰਾਤ ਵੱਡੇ ਯਤਨ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ। ਹੇ ਰਾਜਾ। ਇਸੇ ਆਸ ਦੇ ਵਚਨ ਦੇ ਬਦਲੇ ਯਹੂਦੀ ਮੇਰੇ ਉੱਪਰ ਦੋਸ਼ ਮੜ੍ਹ ਰਹੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਆਸ ਦੇ ਪੂਰੇ ਹੋਣ ਲਈ ਸਾਡੇ ਬਾਰ੍ਹਾਂ ਕਬੀਲੇ ਦਿਨ ਰਾਤ ਪਰਮੇਸ਼ਰ ਦੀ ਭਗਤੀ ਕਰਦੇ ਹਨ । ਹੇ ਰਾਜਾ, ਇਸੇ ਆਸ ਦੇ ਕਾਰਨ ਯਹੂਦੀ ਮੇਰੇ ਉੱਤੇ ਦੋਸ਼ ਲਾਉਂਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਉਹ ਵਾਅਦਾ ਹੈ ਜੋ ਸਾਡੇ ਬਾਰ੍ਹਾਂ ਗੋਤ ਪੂਰੇ ਹੋਣ ਦੀ ਉਮੀਦ ਕਰ ਰਹੇ ਹਨ ਕਿਉਂਕਿ ਉਹ ਦਿਨ-ਰਾਤ ਦਿਲੋਂ ਪਰਮੇਸ਼ਵਰ ਦੀ ਸੇਵਾ ਕਰਦੇ ਹਨ। ਰਾਜਾ ਅਗ੍ਰਿੱਪਾ, ਇਸ ਉਸ ਉਮੀਦ ਕਾਰਨ ਹੀ ਇਹ ਯਹੂਦੀ ਮੇਰੇ ਉੱਤੇ ਦੋਸ਼ ਲਗਾ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਸੇ ਕਰਾਰ ਨੂੰ ਪ੍ਰਾਪਤ ਕਰਨ ਦੀ ਆਸ ਉੱਤੇ ਸਾਡੀਆਂ ਬਾਰਾਂ ਗੋਤਾਂ ਦਿਨ ਰਾਤ ਵੱਡੇ ਜਤਨ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ । ਹੇ ਰਾਜਾ, ਇਸੇ ਆਸ ਦੇ ਬਦਲੇ ਯਹੂਦੀ ਮੇਰੇ ਉੱਤੇ ਨਾਲਸ਼ ਕਰਦੇ ਹਨ!
Punjabi ERV
ਉਸੇ ਕਰਾਰ ਨੂੰ ਪ੍ਰਾਪਤ ਕਰਨ ਦੀ ਆਸ ਉੱਪਰ ਸਾਡੀਆਂ ਬਾਰ੍ਹਾਂ ਗੋਤਾਂ ਦਿਨ ਰਾਤ ਵੱਡੇ ਯਤਨ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ। ਹੇ ਰਾਜਾ। ਇਸੇ ਆਸ ਦੇ ਵਚਨ ਦੇ ਬਦਲੇ ਯਹੂਦੀ ਮੇਰੇ ਉੱਪਰ ਦੋਸ਼ ਮਢ਼ ਰਹੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਵਾਇਦੇ ਨੂੰ ਪ੍ਰਾਪਤ ਕਰਨ ਦੀ ਆਸ ਉੱਤੇ ਸਾਡੇ ਬਾਰਾਂ ਗੋਤ ਦਿਨ ਰਾਤ ਵੱਡੇ ਯਤਨ ਨਾਲ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ। ਹੇ ਰਾਜਾ, ਇਸੇ ਆਸ ਦੇ ਬਦਲੇ ਯਹੂਦੀ ਮੇਰੇ ਉੱਤੇ ਦੋਸ਼ ਲਾਉਂਦੇ ਹਨ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوسے وعدے دے پُورے ہون دی آس اُتّے ساڈے باراں گھرانے دِلوں جانوں رات دِن بندگی کر دے نیں۔ اَے بادشاہ ایسے آس دے سبّب یہُودی مَینُوں الزام دیندے نیں۔
Punjabi Standard Bible (Punjabi Standard Bible) 2023
ਸਾਡੀਆਂ ਬਾਰਾਂ ਗੋਤਾਂ ਉਸੇ ਵਾਇਦੇ ਨੂੰ ਪ੍ਰਾਪਤ ਕਰਨ ਦੀ ਆਸ ਵਿੱਚ ਦਿਨ-ਰਾਤ ਪਰਮੇਸ਼ਰ ਦੀ ਉਪਾਸਨਾ ਕਰਦੀਆਂ ਹਨ; ਹੇ ਰਾਜਾ, ਇਸੇ ਆਸ ਦੇ ਵਿਖੇ ਯਹੂਦੀਆਂ ਵੱਲੋਂ ਮੇਰੇ ਉੱਤੇ ਦੋਸ਼ ਲਾਇਆ ਜਾ ਰਿਹਾ ਹੈ।