Acts 27:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਨਿਸ਼ਚਿਤ ਸੀ ਕਿ ਅਸੀਂ ਇਤਾਲਿਯਾ ਨੂੰ ਜਹਾਜ਼ ਵਿੱਚ ਸਫ਼ਰ ਕਰਾਂਗੇ। ਪੌਲੁਸ ਅਤੇ ਕੁਝ ਹੋਰ ਕੈਦੀ ਇੱਕ ਯੂਲਿਉਸ ਨਾਂ ਦੇ ਸੈਨਾ ਅਧਿਕਾਰੀ ਦੇ ਹਵਾਲੇ ਕਰ ਦਿੱਤੇ ਗਏ ਸਨ। ਯੂਲਿਉਸ “ਪਾਤਸ਼ਾਹੀ” ਨਾਮੇ ਖਾਸ ਸੈਨਾ ਸਮੂਹ ਨਾਲ ਸੰਬੰਧਿਤ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਇਹ ਫ਼ੈਸਲਾ ਹੋ ਗਿਆ ਕਿ ਅਸੀਂ ਸਮੁੰਦਰੀ ਜਹਾਜ਼ ਦੁਆਰਾ ਇਤਾਲਿਯਾ ਨੂੰ ਜਾਵਾਂਗੇ ਤਾਂ ਪੌਲੂਸ ਅਤੇ ਦੂਜੇ ਕਈ ਕੈਦੀਆਂ ਨੂੰ ਯੂਲਿਉਸ ਨਾਂ ਦੇ ਫ਼ੌਜੀ ਅਫ਼ਸਰ ਦੇ ਹੱਥਾਂ ਵਿੱਚ ਸੌਂਪ ਦਿੱਤਾ ਗਿਆ । ਉਸ ਦਾ ਸੰਬੰਧ ਸ਼ਾਹੀ ਸੈਨਾ ਨਾਲ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਫੇਸਤੁਸ ਨੇ ਫ਼ੈਸਲਾ ਲਿਆ ਕਿ ਅਸੀਂ ਇਟਲੀ ਦੇਸ਼ ਲਈ ਰਵਾਨਾ ਹੋਵਾਂਗੇ, ਤਾਂ ਪੌਲੁਸ ਅਤੇ ਕੁਝ ਹੋਰ ਕੈਦੀਆਂ ਨੂੰ ਜੂਲੀਅਸ ਨਾਂ ਦੇ ਸੂਬੇਦਾਰ ਦੇ ਹਵਾਲੇ ਕਰ ਦਿੱਤਾ ਗਿਆ, ਜੋ ਪਾਤਸ਼ਾਹੀ ਪਲਟਣ ਨਾਲ ਸਬੰਧਤ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਇਹ ਗੱਲ ਠਹਿਰੀ ਜੋ ਅਸੀਂ ਜਹਾਜ਼ ਉੱਤੇ ਚੜ੍ਹ ਕੇ ਇਤਾਲਿਯਾ ਨੂੰ ਜਾਈਏ ਤਾਂ ਉਨ੍ਹਾਂ ਨੇ ਪੌਲੁਸ ਅਤੇ ਕਈ ਹੋਰ ਕੈਦੀਆਂ ਨੂੰ ਯੂਲਿਉਸ ਨਾਮੇ ਪਾਤਸ਼ਾਹੀ ਪਲਟਣ ਦੇ ਇੱਕ ਸੂਬੇਦਾਰ ਨੂੰ ਸੌਂਪ ਦਿੱਤਾ
Punjabi ERV
ਇਹ ਨਿਸ਼ਚਿਤ ਸੀ ਕਿ ਅਸੀਂ ਇਤਾਲਿਯਾ ਨੂੰ ਜਹਾਜ਼ ਵਿੱਚ ਸਫ਼ਰ ਕ੍ਰਾਂਗੇ। ਪੌਲੁਸ ਅਤੇ ਕੁਝ ਹੋਰ ਕੈਦੀ ਇੱਕ ਯੂਲਿਉਸ ਨਾਂ ਦੇ ਸੈਨਾ ਅਧਿਕਾਰੀ ਦੇ ਹਵਾਲੇ ਕਰ ਦਿੱਤੇ ਗਏ ਸਨ। ਯੂਲਿਉਸ “ਪਾਤਸ਼ਾਹੀ” ਨਾਮੇ ਖਾਸ ਸੈਨਾ ਸਮੂਹ ਨਾਲ ਸੰਬੰਧਿਤ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਇਹ ਗੱਲ ਨਿਸ਼ਚਿਤ ਹੋਈ ਕਿ ਅਸੀਂ ਜਹਾਜ਼ ਉੱਤੇ ਚੜ੍ਹ ਕੇ ਇਤਾਲਿਯਾ ਨੂੰ ਜਾਈਏ, ਤਾਂ ਉਨ੍ਹਾਂ ਨੇ ਪੌਲੁਸ ਅਤੇ ਕਈ ਹੋਰ ਕੈਦੀਆਂ ਨੂੰ ਯੂਲਿਉਸ ਨਾਮ ਦੇ ਪਾਤਸ਼ਾਹੀ ਪਲਟਣ ਦੇ ਇੱਕ ਸੂਬੇਦਾਰ ਨੂੰ ਸੌਂਪ ਦਿੱਤਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں فیصلہ ہوگیا۔ پئی اسی جہاز اُتّے اِطالِیہ نُوں جائیے اوہناں پَولُس تے ہور قیدِیاں نُوں یُولِیُس کر کے شہنشاہی پلٹن دے اِک صُوبیدار دے حوالے کِیتا۔
Punjabi Standard Bible (Punjabi Standard Bible) 2023
ਜਦੋਂ ਇਹ ਫੈਸਲਾ ਹੋ ਗਿਆ ਕਿ ਅਸੀਂ ਸਮੁੰਦਰ ਦੇ ਰਸਤੇ ਇਤਾਲਿਯਾ ਨੂੰ ਜਾਣਾ ਹੈ ਤਾਂ ਉਨ੍ਹਾਂ ਨੇ ਪੌਲੁਸ ਅਤੇ ਕੁਝ ਹੋਰ ਕੈਦੀਆਂ ਨੂੰ ਪਾਤਸ਼ਾਹੀ ਸੈਨਾ-ਦਲ ਦੇ ਯੂਲਿਉਸ ਨਾਮਕ ਇੱਕ ਸੂਬੇਦਾਰ ਨੂੰ ਸੌਂਪ ਦਿੱਤਾ।