Acts 27:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਜੀਵਨ ਬੇੜੀ ਨੂੰ ਅੰਦਰ, ਇੱਕ ਸਾਥ ਸਹਾਰਾ ਦੇ ਕੇ ਥੱਲਿਉਂ ਜਹਾਜ਼ ਨੂੰ ਰੱਸੀਆਂ ਨਾਲ ਬੰਨ੍ਹ ਦਿੱਤਾ। ਉਹ ਇਸ ਗੱਲੋਂ ਡਰਨ ਲੱਗੇ ਕਿ ਜਹਾਜ਼ ਕਿਤੇ ਸਿਰੁਤੀ ਦੇ ਬਰੇਤੇ ਵਿੱਚ ਨਾ ਫ਼ਸ ਜਾਵੇ ਇਸ ਲਈ ਉਨ੍ਹਾਂ ਨੇ ਪਾਲ ਹੇਠਾਂ ਕਰ ਲਏ ਅਤੇ ਤੇਜ਼ ਹਵਾ ਨੂੰ ਜਹਾਜ਼ ਨੂੰ ਰੋੜਨ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੂੰ ਕਾਬੂ ਕਰ ਕੇ ਮਲਾਹਾਂ ਨੇ ਜਹਾਜ਼ ਨੂੰ ਹੇਠੋਂ ਮਜ਼ਬੂਤੀ ਨਾਲ ਬੰਨ੍ਹਿਆਂ ਅਤੇ ਸੁਰਤਿਸ ਦੀ ਬਰੇਤੀ ਵਿੱਚ ਫਸ ਜਾਣ ਦੇ ਡਰ ਤੋਂ ਪਾਲ ਲਾਹ ਕੇ ਐਵੇਂ ਹੀ ਵਹਿਣ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੋ ਜਦੋਂ ਉਨ੍ਹਾਂ ਉਸ ਨੂੰ ਚੁੱਕ ਲਿਆ ਤਾਂ ਸਹਾਰਾ ਦੇ ਕੇ ਜਹਾਜ਼ ਨੂੰ ਥੱਲਿਓਂ ਬੰਨਿਆ ਅਤੇ ਇਸ ਡਰ ਦੇ ਕਾਰਨ ਕਿ ਕਿਤੇ ਸੁਰਤਿਸ ਵਿੱਚ ਨਾ ਜਾ ਫਸੀਏ, ਪਾਲ ਲਾਹ ਦਿੱਤੇ ਅਤੇ ਐਂਵੇਂ ਰੁੜ੍ਹਦੇ ਚਲੇ ਗਏ!
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਾਂ ਉਨ੍ਹਾਂ ਉਸ ਨੂੰ ਚੁੱਕ ਲਿਆ ਤਾਂ ਸਹਾਰਾ ਦੇ ਕੇ ਜਹਾਜ਼ ਨੂੰ ਥੱਲਿਓਂ ਕੱਸਿਆ ਅਤੇ ਇਸ ਡਰ ਦੇ ਮਾਰੇ ਭਈ ਕਿਤੇ ਬਰੇਤੀ ਵਿੱਚ ਨਾ ਜਾ ਫੱਸੀਏ ਪਾਲ ਊਲ ਲਾਹ ਦਿੱਤੇ ਅਤੇ ਐਵੇਂ ਰੁੜ੍ਹਦੇ ਚੱਲੇ ਗਏ
Punjabi ERV
ਉਨ੍ਹਾਂ ਨੇ ਜੀਵਨ ਬੇਡ਼ੀ ਨੂੰ ਅੰਦਰ, ਇੱਕ ਸਾਥ ਸਹਾਰਾ ਦੇ ਕੇ ਥਲਿਉਂ ਜ੍ਜਹਾਜ਼ ਨੂੰ ਰਸੀਆਂ ਨਾਲ ਬੰਨ੍ਹ ਦਿੱਤਾ। ਉਹ ਇਸ ਗੱਲੋਂ ਡਰਨ ਲੱਗੇ ਕਿ ਜਹਾਜ਼ ਕਿਤੇ ਸਿਰੁਤੀ ਦੇ ਬਰੇਤੇ ਵਿੱਚ ਨਾ ਫ਼ਸ ਜਾਵੇ ਇਸ ਲਈ ਉਨ੍ਹਾਂ ਨੇ ਪਾਲ ਹੇਠਾਂ ਕਰ ਲਏ ਅਤੇ ਤੇਜ਼ ਹਵਾ ਨੂੰ ਜਹਾਜ਼ ਨੂੰ ਰੋਢ਼ਨ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਦੋਂ ਉਨ੍ਹਾਂ ਉਸ ਨੂੰ ਚੁੱਕ ਲਿਆ ਤਾਂ ਸਹਾਰਾ ਦੇ ਕੇ ਜਹਾਜ਼ ਨੂੰ ਥੱਲਿਓਂ ਬੰਨਿਆ ਅਤੇ ਇਸ ਡਰ ਦੇ ਕਾਰਨ ਕਿ ਕਿਤੇ ਸੁਰਤਿਸ ਵਿੱਚ ਨਾ ਜਾ ਫਸੀਏ, ਪਾਲ ਲਾਹ ਦਿੱਤੇ ਅਤੇ ਐਂਵੇਂ ਰੁੜ੍ਹਦੇ ਚਲੇ ਗਏ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جدوں اوس بیڑی نُوں اُتانہہ چڑھا لیا تَد ولّ نال جہاز نُوں تھلیوں کسّیا۔ تے ایس ڈر دے مارِیاں پئی کِتے سُورتِس دے بریتیاں اُتّے نا جا لگیئے۔ اوہ سامان لاہ کے ایویں رُڑھدے رُڑھدے ٹُر دے گئے۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਡੋਂਗੀ ਨੂੰ ਚੁੱਕ ਕੇ ਜਹਾਜ਼ ਨੂੰ ਰੱਸਿਆਂ ਨਾਲ ਹੇਠੋਂ ਦੀ ਬੰਨ੍ਹਿਆ ਅਤੇ ਇਸ ਡਰ ਦੇ ਮਾਰੇ ਕਿ ਕਿਤੇ ਬਰੇਤੀ ਵਿੱਚ ਨਾ ਫਸ ਜਾਣ, ਪਾਲ ਲਾਹ ਕੇ ਉਸੇ ਤਰ੍ਹਾਂ ਰੁੜ੍ਹਦੇ ਚਲੇ ਗਏ।