Acts 27:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਆਦਮੀਆਂ ਨੇ ਕਈ ਦਿਨਾਂ ਤੱਕ ਕੁਝ ਨਾ ਖਾਧਾ, ਤਦ ਇੱਕ ਦਿਨ ਪੌਲੁਸ ਉਨ੍ਹਾਂ ਵਿੱਚ ਖਲ੍ਹੋ ਕੇ ਬੋਲਿਆ, “ਹੇ ਪੁਰਖੋ। ਮੈਂ ਤੁਹਾਨੂੰ ਕਿਹਾ ਸੀ ਜੌਕਿ ਕਰੇਤ ਤੋਂ ਨਾ ਜਾਵੋ, ਤੁਹਾਨੂੰ ਮੇਰੀ ਗੱਲ ਸੁਣਨੀ ਚਾਹੀਦੀ ਸੀ ਜੇਕਰ ਤੁਸੀਂ ਮੇਰਾ ਕਿਹਾ ਮੰਨਿਆ ਹੁੰਦਾ ਤਾਂ ਤੁਹਾਨੂੰ ਇਹ ਮੁਸੀਬਤ ਅਤੇ ਨੁਕਸਾਨ ਨਾ ਉੱਠਾਉਣਾ ਪੈਂਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੋਕਾਂ ਨੇ ਕਈ ਦਿਨਾਂ ਤੋਂ ਭੋਜਨ ਨਹੀਂ ਕੀਤਾ ਸੀ । ਇਸ ਲਈ ਪੌਲੂਸ ਨੇ ਉਹਨਾਂ ਦੇ ਵਿਚਕਾਰ ਖੜ੍ਹੇ ਹੋ ਕੇ ਕਿਹਾ, “ਭਰਾਵੋ, ਚੰਗਾ ਹੁੰਦਾ ਕਿ ਤੁਸੀਂ ਮੇਰੀ ਗੱਲ ਉੱਤੇ ਧਿਆਨ ਦਿੰਦੇ ਅਤੇ ਕਰੇਤ ਤੋਂ ਲੰਗਰ ਨਾ ਚੁੱਕਦੇ ਤਾਂ ਅਸੀਂ ਇਸ ਸਾਰੇ ਨੁਕਸਾਨ ਤੋਂ ਬਚੇ ਰਹਿੰਦੇ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਲੰਬਾ ਸਮਾਂ ਬਿਨਾਂ ਕੁਝ ਖਾਣਾ ਖਾਂਦੇ ਰਹਿਣ ਤੋਂ ਬਗੈਰ, ਪੌਲੁਸ ਉਨ੍ਹਾਂ ਦੇ ਸਾਮ੍ਹਣੇ ਖੜਾ ਹੋ ਗਿਆ ਅਤੇ ਕਿਹਾ: “ਹੇ ਆਦਮੀਓ, ਤੁਹਾਨੂੰ ਮੇਰੀ ਸਲਾਹ ਲੈਣੀ ਚਾਹੀਦੀ ਸੀ ਕਰੇਤ ਤੋਂ ਜਹਾਜ਼ ਨਾ ਚਲਾਉਂਦੇ; ਫਿਰ ਤੁਸੀਂ ਆਪਣੇ ਆਪ ਨੂੰ ਇਸ ਹਾਨੀ ਅਤੇ ਨੁਕਸਾਨ ਤੋਂ ਬਚਾ ਲੈਂਦੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਹੁਤ ਸਾਰੇ ਫਾਕਿਆਂ ਦੇ ਪਿੱਛੋਂ ਪੌਲੁਸ ਉਨ੍ਹਾਂ ਦੇ ਵਿੱਚ ਖਲੋ ਕੇ ਬੋਲਿਆ ਕਿ ਹੇ ਪੁਰਖੋ, ਤੁਹਾਨੂੰ ਚਾਹੀਦਾ ਸੀ ਜੋ ਮੇਰੀ ਗੱਲ ਮੰਨ ਕੇ ਕਰੇਤ ਤੋਂ ਜਹਾਜ਼ ਨਾ ਖੋਲ੍ਹਦੇ ਤਾਂ ਇਹ ਬੁਰਾ ਹਾਲ ਅਤੇ ਘਾਟਾ ਨਾ ਹੁੰਦਾ
Punjabi ERV
ਆਦਮੀਆਂ ਨੇ ਕਈ ਦਿਨਾਂ ਤੱਕ ਕੁਝ ਨਾ ਖਾਧਾ, ਤੱਦ ਇੱਕ ਦਿਨ ਪੌਲੁਸ ਉਨ੍ਹਾਂ ਵਿੱਚ ਖਲ੍ਹੋ ਕੇ ਬੋਲਿਆ, “ਹੇ ਮਨੁੱਖੋ। ਮੈਂ ਤੁਹਾਨੂੰ ਕਿਹਾ ਸੀ ਜੌਕਿ ਕਰੇਤ ਤੋਂ ਨਾ ਜਾਵੋ, ਤੁਹਾਨੂੰ ਮੇਰੀ ਗੱਲ ਸੁਣਨੀ ਚਾਹੀਦੀ ਸੀ ਜੇਕਰ ਤੁਸੀਂ ਮੇਰਾ ਕਿਹਾ ਮੰਨਿਆ ਹੁੰਦਾ ਤਾਂ ਤੁਹਾਨੂੰ ਇਹ ਮੁਸੀਬਤ ਅਤੇ ਨੁਕਸਾਨ ਨਾ ਉਠਾਉਣਾ ਪੈਂਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਹੁਤ ਦਿਨ ਭੁੱਖੇ ਰਹਿਣ ਤੋਂ ਬਾਅਦ ਪੌਲੁਸ ਉਨ੍ਹਾਂ ਦੇ ਵਿੱਚ ਖੜ੍ਹਾ ਹੋ ਕੇ ਬੋਲਿਆ, ਹੇ ਪੁਰਖੋ, ਤੁਹਾਨੂੰ ਚਾਹੀਦਾ ਸੀ ਜੋ ਮੇਰੀ ਗੱਲ ਮੰਨ ਕੇ ਕਰੇਤ ਤੋਂ ਜਹਾਜ਼ ਨਾ ਖੋਲ੍ਹਦੇ, ਤਾਂ ਇਹ ਬੁਰਾ ਹਾਲ ਅਤੇ ਨੁਕਸਾਨ ਨਾ ਹੁੰਦਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں اوہناں نُوں روٹی کھادِیاں بُہت چِر ہو گیا۔ تَد پَولُس اوہناں وِچ کھلو کے آکھن لگّا۔ صاحَبو۔ تُہانوں چاہیدا سی پئی میرے آکھے لگدے تے کریتے توں نا ٹُر دے تے ایہہ مُصِیبت تے نُقصان نا ہوندا۔
Punjabi Standard Bible (Punjabi Standard Bible) 2023
ਉਹ ਬਹੁਤ ਸਮਾਂ ਭੁੱਖੇ ਰਹੇ। ਤਦ ਪੌਲੁਸ ਨੇ ਵਿਚਕਾਰ ਖੜ੍ਹੇ ਹੋ ਕੇ ਕਿਹਾ, “ਹੇ ਮਨੁੱਖੋ, ਤੁਹਾਨੂੰ ਚਾਹੀਦਾ ਸੀ ਕਿ ਤੁਸੀਂ ਮੇਰੀ ਗੱਲ ਮੰਨ ਲੈਂਦੇ ਅਤੇ ਕਰੇਤ ਤੋਂ ਰਵਾਨਾ ਨਾ ਹੁੰਦੇ ਤੇ ਇਸ ਆਫਤ ਅਤੇ ਹਾਨੀ ਤੋਂ ਬਚ ਜਾਂਦੇ।