Acts 27:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਹੁਣ ਮੈਂ ਤੁਹਾਨੂੰ ਆਖਦਾ ਹਾਂ ਕਿ ਹੌਸਲਾ ਰੱਖੋ। ਤੁਹਾਡੇ ਵਿੱਚੋਂ ਕੋਈ ਵੀ ਨਹੀਂ ਮਰੇਗਾ, ਪਰ ਜਹਾਜ਼ ਤਬਾਹ ਹੋ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਹੁਣ ਮੇਰੀ ਤੁਹਾਡੇ ਅੱਗੇ ਬੇਨਤੀ ਹੈ ਕਿ ਧੀਰਜ ਰੱਖੋ! ਤੁਹਾਡੇ ਵਿੱਚੋਂ ਕਿਸੇ ਦੀ ਜਾਨ ਨਹੀਂ ਜਾਵੇਗੀ, ਕੇਵਲ ਜਹਾਜ਼ ਨਾਸ਼ ਹੋ ਜਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਹੁਣ ਮੈਂ ਤੁਹਾਨੂੰ ਹੌਸਲਾ ਜਾਰੀ ਰੱਖਣ ਦੀ ਤਾਕੀਦ ਕਰਦਾ ਹਾਂ, ਕਿਉਂਕਿ ਤੁਹਾਡੇ ਵਿੱਚੋਂ ਕਿਸੇ ਦੀ ਜਾਨ ਦਾ ਨੁਕਸਾਨ ਨਾ ਹੋਵੇਗਾ; ਸਿਰਫ ਜਹਾਜ਼ ਨਸ਼ਟ ਹੋ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਮੈਂ ਤੁਹਾਨੂੰ ਸਮਝਾਉਂਦਾ ਹਾਂ ਭਈ ਤੁਸੀਂ ਹੌਸਲਾ ਰੱਖੋ ਕਿਉਂਕਿ ਤੁਹਾਡੇ ਵਿੱਚੋਂ ਕਿਸੇ ਦੀ ਜਾਨ ਦਾ ਨੁਕਸਾਨ ਨਾ ਹੋਵੇਗਾ ਪਰ ਨਿਰਾ ਜਹਾਜ਼ ਦਾ
Punjabi ERV
ਪਰ ਹੁਣ ਮੈਂ ਤੁਹਾਨੂੰ ਆਖਦਾ ਹਾਂ ਕਿ ਹੌਸਲਾ ਰਖੋ। ਤੁਹਾਡੇ ਵਿੱਚੋਂ ਕੋਈ ਵੀ ਨਹੀਂ ਮਰੇਗਾ, ਪਰ ਜਹਾਜ਼ ਤਬਾਹ ਹੋ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਮੈਂ ਤੁਹਾਨੂੰ ਸਮਝਾਉਂਦਾ ਹਾਂ ਕਿ ਤੁਸੀਂ ਹੌਂਸਲਾ ਰੱਖੋ ਕਿਉਂਕਿ ਤੁਹਾਡੇ ਵਿੱਚੋਂ ਕਿਸੇ ਦੀ ਜਾਨ ਦਾ ਨੁਕਸਾਨ ਨਾ ਹੋਵੇਗਾ ਪਰ ਕੇਵਲ ਜਹਾਜ਼ ਦਾ ਨੁਕਸਾਨ ਹੋਵੇਗਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہُن مَیں تُہاڈی مِنّت کرنا آں پئی تسلّی رکھو کیوں جو تُہاڈے وِچوں کِسے دی جان دا نُقصان نا ہوئے گا۔ پر نِرا جہاز دا۔
Punjabi Standard Bible (Punjabi Standard Bible) 2023
ਹੁਣ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਹੌਸਲਾ ਰੱਖੋ, ਕਿਉਂਕਿ ਤੁਹਾਡੇ ਵਿੱਚੋਂ ਕਿਸੇ ਦੀ ਜਾਨ ਦਾ ਨੁਕਸਾਨ ਨਾ ਹੋਵੇਗਾ, ਪਰ ਕੇਵਲ ਜਹਾਜ਼ ਦਾ।