Acts 27:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੇ ਦੂਤ ਨੇ ਕਿਹਾ, ‘ਪੌਲੁਸ, ਤੂੰ ਘਬਰਾ ਨਾ। ਤੈਨੂੰ ਕੈਸਰ ਅੱਗੇ ਜ਼ਰੂਰ ਖੜ੍ਹਾ ਹੋਣਾ ਚਾਹੀਦਾ ਹੈ ਅਤੇ ਤੇਰੀ ਖਾਤਿਰ ਪਰਮੇਸ਼ੁਰ ਉਨ੍ਹਾਂ ਸਾਰਿਆਂ ਦੀ ਜਾਨ ਬਚਾਵੇਗਾ ਜੋ ਤੇਰੇ ਨਾਲ ਜਹਾਜ਼ ਤੇ ਹਨ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
‘ਪੌਲੂਸ ਨਾ ਡਰ! ਤੂੰ ਜ਼ਰੂਰ ਕੈਸਰ ਦੇ ਸਾਹਮਣੇ ਖੜ੍ਹਾ ਹੋਵੇਂਗਾ ਅਤੇ ਦੇਖ ਪਰਮੇਸ਼ਰ ਨੇ ਤੇਰੇ ਸਭ ਸਾਥੀ ਯਾਤਰੀਆਂ ਨੂੰ ਤੇਰੀ ਖ਼ਾਤਰ ਬਚਾ ਦਿੱਤਾ ਹੈ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਕਿਹਾ, ‘ਪੌਲੁਸ, ਨਾ ਡਰ! ਤੈਨੂੰ ਲਾਜ਼ਮੀ ਹੈ ਕਿ ਤੂੰ ਰੋਮਨ ਪਾਤਸ਼ਾਹ ਕੈਸਰ ਦੇ ਸਾਮ੍ਹਣੇ ਖੜ੍ਹਾ ਹੋਵੇਗਾ; ਅਤੇ ਪਰਮੇਸ਼ਵਰ ਨੇ ਆਪਣੀ ਕਿਰਪਾ ਨਾਲ ਤੁਹਾਨੂੰ ਉਨ੍ਹਾਂ ਸਾਰਿਆਂ ਦੀਆਂ ਜ਼ਿੰਦਗੀਆਂ ਦਿੱਤੀਆਂ ਹਨ ਜੋ ਤੇਰੇ ਨਾਲ ਜਹਾਜ਼ ਵਿੱਚ ਹਨ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬੋਲਿਆ ਕਿ ਹੇ ਪੌਲੁਸ, ਨਾ ਡਰ! ਜ਼ਰੂਰ ਹੈ ਜੋ ਤੂੰ ਕੈਸਰ ਦੇ ਅੱਗੇ ਹਾਜ਼ਰ ਹੋਵੇਂ ਅਤੇ ਵੇਖ ਪਰਮੇਸ਼ੁਰ ਨੇ ਸਭਨਾਂ ਨੂੰ ਜੋ ਤੇਰੇ ਨਾਲ ਜਹਾਜ਼ ਵਿੱਚ ਹਨ ਤੈਨੂੰ ਬਖ਼ਸ਼ ਦਿੱਤਾ ਹੈ
Punjabi ERV
ਪਰਮੇਸ਼ੁਰ ਦੇ ਦੂਤ ਨੇ ਕਿਹਾ, ‘ਪੌਲੁਸ, ਤੂੰ ਘਬਰਾ ਨਾ। ਤੈਨੂੰ ਕੈਸਰ ਅੱਗੇ ਜ਼ਰੂਰ ਖਢ਼ਾ ਹੋਣਾ ਚਾਹੀਦਾ ਹੈ ਅਤੇ ਤੇਰੀ ਖਾਤਿਰ ਪਰਮੇਸ਼ੁਰ ਉਨ੍ਹਾਂ ਸਾਰਿਆਂ ਦੀ ਜਾਨ ਬਚਾਵੇਗਾ ਜੋ ਤੇਰੇ ਨਾਲ ਜਹਾਜ਼ ਤੇ ਹਨ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬੋਲਿਆ ਕਿ ਹੇ ਪੌਲੁਸ, ਨਾ ਡਰ! ਜ਼ਰੂਰ ਹੈ ਜੋ ਤੂੰ ਕੈਸਰ ਦੇ ਅੱਗੇ ਹਾਜ਼ਰ ਹੋਵੇਂ ਅਤੇ ਵੇਖ ਪਰਮੇਸ਼ੁਰ ਨੇ ਸਭਨਾਂ ਨੂੰ ਜੋ ਤੇਰੇ ਨਾਲ ਜਹਾਜ਼ ਵਿੱਚ ਹਨ, ਤੈਨੂੰ ਬਖਸ਼ ਦਿੱਤਾ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے آکھیا۔ اَے پَولُس۔ تُوں نا ڈر۔ ایس لئی پئی تینُوں قَیصر دے اگّے کھلونا اے۔ تے ویکھ خُدا ایہناں سبھناں نُوں جیہڑے تیرے نال سوار نیں تینُوں بخش دِتّا اے۔
Punjabi Standard Bible (Punjabi Standard Bible) 2023
ਅਤੇ ਕਿਹਾ, ‘ਪੌਲੁਸ, ਨਾ ਡਰ! ਤੇਰਾ ਕੈਸਰ ਦੇ ਸਾਹਮਣੇ ਖੜ੍ਹਾ ਹੋਣਾ ਜ਼ਰੂਰੀ ਹੈ ਅਤੇ ਵੇਖ, ਪਰਮੇਸ਼ਰ ਨੇ ਉਨ੍ਹਾਂ ਸਭਨਾਂ ਨੂੰ ਜਿਹੜੇ ਤੇਰੇ ਨਾਲ ਸਫ਼ਰ ਕਰ ਰਹੇ ਹਨ, ਤੈਨੂੰ ਦੇ ਦਿੱਤਾ ਹੈ’।