Acts 27:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮਲਾਹਾਂ ਨੂੰ ਜਹਾਜ਼ ਦੇ ਚੱਟਾਨ ਦੇ ਨਾਲ ਟਕਰਾ ਜਾਣ ਦਾ ਡਰ ਸੀ। ਇਸ ਲਈ ਉਨ੍ਹਾਂ ਨੇ ਜਹਾਜ਼ ਦੇ ਪਿੱਛਲੇ ਪਾਸੇ ਵੱਲੋਂ ਚਾਰ ਲੰਗਰ ਪਾਣੀ ਵਿੱਚ ਸੁੱਟੇ ਅਤੇ ਦਿਨ ਦੀ ਰੋਸ਼ਨੀ ਦੇ ਨਿਕਲਣ ਲਈ ਪ੍ਰਾਰਥਨਾ ਕੀਤੀ। ਕੁਝ ਮਲਾਹ ਤਾਂ ਜਹਾਜ਼ ਹੀ ਛੱਡ ਕੇ ਜਾਣ ਨੂੰ ਤਿਆਰ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਇਸ ਡਰ ਨਾਲ ਕਿ ਕਿਤੇ ਜਹਾਜ਼ ਚਟਾਨਾਂ ਵਿੱਚ ਨਾ ਜਾ ਫਸੇ, ਉਹਨਾਂ ਨੇ ਜਹਾਜ਼ ਦੇ ਪਿੱਛਲੇ ਪਾਸੇ ਚਾਰ ਲੰਗਰ ਸੁੱਟੇ ਅਤੇ ਸਵੇਰ ਹੋਣ ਦੀ ਉਡੀਕ ਕਰਨ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਡਰ ਦੇ ਮਾਰੇ ਕਿ ਅਸੀਂ ਕਿਤੇ ਚੱਟਾਨਾਂ ਵਾਲੇ ਥਾਂ ਨਾ ਜਾ ਪਈਏ, ਉਨ੍ਹਾਂ ਨੇ ਜਹਾਜ਼ ਦੇ ਪਿੱਛਲੇ ਪਾਸਿਓਂ ਚਾਰ ਲੰਗਰ ਸੁੱਟੇ ਅਤੇ ਦਿਨ ਦੀ ਰੌਸ਼ਨੀ ਲਈ ਪ੍ਰਾਰਥਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਸ ਡਰ ਦੇ ਮਾਰੇ ਭਈ ਅਸੀਂ ਕਿਤੇ ਪੱਥਰਾਂ ਵਾਲੇ ਥਾਂ ਨਾ ਜਾ ਪਈਏ ਉਨ੍ਹਾਂ ਨੇ ਜਹਾਜ਼ ਦੇ ਪਿਛਲੇ ਪਾਸਿਓਂ ਚਾਰ ਲੰਗਰ ਸੁੱਟੇ ਅਤੇ ਸਵੇਰ ਦੀ ਉਡੀਕ ਕਰਦੇ ਰਹੇ
Punjabi ERV
ਜਹਾਜ਼ਰਾਨਾਂ ਨੂੰ ਜਹਾਜ਼ ਦੇ ਚੱਟਾਨ ਦੇ ਨਾਲ ਟਕਰਾ ਜਾਣ ਦਾ ਡਰ ਸੀ। ਇਸ ਲਈ ਉਨ੍ਹਾਂ ਨੇ ਜਹਾਜ਼ ਦੇ ਪਿਛਲੇ ਪਾਸੇ ਵੱਲੋਂ ਚਾਰ ਲੰਗਰ ਪਾਣੀ ਵਿੱਚ ਸੁੱਟੇ ਅਤੇ ਦਿਨ ਦੀ ਰੋਸ਼ਨੀ ਦੇ ਨਿਕਲਣ ਲਈ ਪ੍ਰਾਰਥਨਾ ਕੀਤੀ। ਕੁਝ ਜਹਾਜ਼ਰਾਨ ਤਾਂ ਜਹਾਜ਼ ਹੀ ਛੱਡਕੇ ਜਾਣ ਨੂੰ ਤਿਆਰ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਡਰ ਦੇ ਕਾਰਨ ਕਿ ਅਸੀਂ ਕਿਤੇ ਪੱਥਰਾਂ ਵਾਲੇ ਥਾਂ ਨਾ ਜਾ ਪਈਏ ਉਨ੍ਹਾਂ ਨੇ ਜਹਾਜ਼ ਦੇ ਪਿੱਛਲੇ ਪਾਸਿਓਂ ਚਾਰ ਲੰਗਰ ਸੁੱਟੇ ਅਤੇ ਜਲਦੀ ਸਵੇਰ ਹੋਣ ਲਈ ਬੇਨਤੀ ਕਰਦੇ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایس ڈر دے مارے پئی اسی کِتے پتّھر والے تھاں نا جا پئیے اوہناں جہاز دے پِچّھلے پاسیوں چار لنگر سُٹ دِتّے تے دِن چڑھن دی دُعا منگدے رہے۔
Punjabi Standard Bible (Punjabi Standard Bible) 2023
ਫਿਰ ਇਸ ਡਰ ਦੇ ਮਾਰੇ ਕਿ ਕਿਤੇ ਅਜਿਹਾ ਨਾ ਹੋਵੇ ਜੋ ਅਸੀਂ ਪਥਰੀਲੀ ਥਾਂ ਨਾਲ ਜਾ ਟਕਰਾਈਏ, ਉਨ੍ਹਾਂ ਪਿਛਲੇ ਪਾਸੇ ਤੋਂ ਚਾਰ ਲੰਗਰ ਸੁੱਟੇ ਅਤੇ ਸਵੇਰ ਹੋਣ ਦੀ ਕਾਮਨਾ ਕਰਨ ਲੱਗੇ।