Acts 27:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੇ ਦਿਨ ਅਸੀਂ ਸੈਦਾ ਵਿੱਚ ਜਾ ਉੱਤਰੇ ਅਤੇ ਯੂਲਿਉਸ ਨੇ ਪੌਲੁਸ ਨਾਲ ਬੜਾ ਚੰਗਾ ਸਲੂਕ ਕੀਤਾ ਅਤੇ ਉਸ ਨੂੰ ਉੱਥੇ ਆਪਣੇ ਮਿੱਤਰਾਂ ਨੂੰ ਮਿਲਣ ਦੀ ਪਰਵਾਨਗੀ ਦੇ ਦਿੱਤੀ। ਇਨ੍ਹਾਂ ਮਿੱਤਰਾਂ ਨੇ ਪੌਲੁਸ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਗਲੇ ਦਿਨ ਅਸੀਂ ਸੈਦਾ ਵਿੱਚ ਜਾ ਪਹੁੰਚੇ । ਇੱਥੇ ਯੂਲਿਉਸ ਨੇ ਪੌਲੂਸ ਨਾਲ ਬਹੁਤ ਚੰਗਾ ਵਰਤਾਅ ਕੀਤਾ ਅਤੇ ਉਸ ਨੂੰ ਆਪਣੇ ਮਿੱਤਰਾਂ ਕੋਲ ਜਾਣ ਅਤੇ ਉਹਨਾਂ ਦੀ ਮਦਦ ਸਵੀਕਾਰ ਕਰਨ ਦੀ ਆਗਿਆ ਦੇ ਦਿੱਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਲੇ ਦਿਨ ਅਸੀਂ ਸਿਦੋਨ ਸ਼ਹਿਰ ਪਹੁੰਚੇ; ਅਤੇ ਜੂਲੀਅਸ, ਪੌਲੁਸ ਤੇ ਮਿਹਰਬਾਨ ਹੋਇਆ, ਉਸਨੇ ਉਸਨੂੰ ਆਪਣੇ ਦੋਸਤਾਂ ਕੋਲ ਜਾਣ ਦੀ ਆਗਿਆ ਦਿੱਤੀ ਤਾਂ ਜੋ ਉਹ ਉਸ ਦੀਆਂ ਜ਼ਰੂਰਤਾਂ ਪੂਰੀਆਂ ਕਰ ਸਕਣ।
Punjabi Bible 2016 - ਪਵਿੱਤਰ ਬਾਈਬਲ O.V.
ਅਗਲੇ ਭਲਕ ਅਸੀਂ ਸੈਦਾ ਵਿੱਚ ਜਾ ਉਤਰੇ ਅਤੇ ਯੂਲਿਉਸ ਨੇ ਪੌਲੁਸ ਨਾਲ ਚੰਗਾ ਸਲੂਕ ਕਰ ਕੇ ਪਰਵਾਨਗੀ ਦਿੱਤੀ ਜੋ ਆਪਣੇ ਮਿੱਤਰਾਂ ਕੋਲ ਜਾ ਕੇ ਚੈਨ ਕਰੇ
Punjabi ERV
ਅਗਲੇ ਦਿਨ ਅਸੀਂ ਸੈਦਾ ਵਿੱਚ ਜਾ ਉੱਤਰੇ ਅਤੇ ਯੂਲਿਉਸ ਨੇ ਪੌਲੁਸ ਨਾਲ ਬਡ਼ਾ ਚੰਗਾ ਸਲੂਕ ਕੀਤਾ ਅਤੇ ਉਸਨੂੰ ਉਥੇ ਆਪਣੇ ਮਿੱਤਰਾਂ ਨੂੰ ਮਿਲਣ ਦੀ ਪਰਵਾਨਗੀ ਦੇ ਦਿੱਤੀ। ਇਨ੍ਹਾਂ ਮਿੱਤਰਾਂ ਨੇ ਪੌਲੁਸ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਗਲੇ ਦਿਨ ਅਸੀਂ ਸੈਦਾ ਵਿੱਚ ਜਾ ਉਤਰੇ ਅਤੇ ਯੂਲਿਉਸ ਨੇ ਪੌਲੁਸ ਨਾਲ ਚੰਗਾ ਸਲੂਕ ਕਰਕੇ ਪਰਵਾਨਗੀ ਦਿੱਤੀ ਜੋ ਆਪਣੇ ਮਿੱਤਰਾਂ ਕੋਲ ਜਾ ਕੇ ਆਰਾਮ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے دُوجے دِن اسی صَیدا وِچ جا لگّے۔ تے یُولِیُس نے پَولُس نال چَنگا سلُوک کر کے اوہنوں دوستاں کول جان دِتّا۔ پئی اوہدی سیوا خِدمت ہوئے۔
Punjabi Standard Bible (Punjabi Standard Bible) 2023
ਦੂਜੇ ਦਿਨ ਅਸੀਂ ਸੈਦਾ ਵਿੱਚ ਉੱਤਰੇ ਅਤੇ ਯੂਲਿਉਸ ਨੇ ਪੌਲੁਸ ਦੇ ਪ੍ਰਤੀ ਦਇਆ ਵਿਖਾਉਂਦੇ ਹੋਏ ਉਸ ਨੂੰ ਅਨੁਮਤੀ ਦੇ ਦਿੱਤੀ ਕਿ ਉਹ ਆਪਣੇ ਮਿੱਤਰਾਂ ਕੋਲ ਜਾ ਕੇ ਅਰਾਮ ਕਰੇ।