Acts 27:35 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਕਹਿਣ ਤੋਂ ਬਾਅਦ ਪੌਲੁਸ ਨੇ ਕੁਝ ਰੋਟੀ ਹੱਥ ਵਿੱਚ ਫ਼ੜਕੇ ਸਾਰਿਆਂ ਸਾਹਮਣੇ ਪਰਮੇਸ਼ੁਰ ਦਾ ਸ਼ੁਕਰ ਕੀਤਾ। ਉਸ ਨੇ ਇੱਕ ਟੁਕੜਾ ਤੋੜਿਆ ਅਤੇ ਖਾਣਾ ਸ਼ੁਰੂ ਕਰ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਕਹਿ ਕੇ ਉਸ ਨੇ ਰੋਟੀ ਲਈ ਅਤੇ ਸਾਰਿਆਂ ਦੇ ਸਾਹਮਣੇ ਪਰਮੇਸ਼ਰ ਦਾ ਧੰਨਵਾਦ ਕੀਤਾ ਅਤੇ ਤੋੜ ਕੇ ਖਾਣ ਲੱਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਕਹਿਣ ਤੋਂ ਬਾਅਦ, ਉਸਨੇ ਕੁਝ ਰੋਟੀ ਲਈ ਅਤੇ ਉਨ੍ਹਾਂ ਸਾਰਿਆਂ ਦੇ ਅੱਗੇ ਪਰਮੇਸ਼ਵਰ ਦਾ ਧੰਨਵਾਦ ਕੀਤਾ। ਫਿਰ ਉਸਨੇ ਰੋਟੀ ਤੋੜੀ ਅਤੇ ਖਾਣਾ ਸ਼ੁਰੂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਕਹਿ ਕੇ ਉਹ ਨੇ ਰੋਟੀ ਲਈ ਅਤੇ ਸਭਨਾਂ ਦੇ ਸਾਹਮਣੇ ਪਰਮੇਸ਼ੁਰ ਦਾ ਸ਼ੁਕਰ ਕੀਤਾ ਅਤੇ ਭੰਨ ਕੇ ਖਾਣ ਲੱਗਾ
Punjabi ERV
ਇਹ ਕਹਿਣ ਤੋਂ ਬਾਅਦ ਪੌਲੁਸ ਨੇ ਕੁਝ ਰੋਟੀ ਹੱਥ ਵਿੱਚ ਫ਼ਡ਼ਕੇ ਸਾਰਿਆਂ ਸਾਮ੍ਹਣੇ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ। ਉਸਨੇ ਇੱਕ ਟੁਕਡ਼ਾ ਤੋਡ਼ਿਆ ਅਤੇ ਖਾਣਾ ਸ਼ੁਰੂ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਕਹਿ ਕੇ ਉਹ ਨੇ ਰੋਟੀ ਲਈ ਅਤੇ ਸਭਨਾਂ ਦੇ ਸਾਹਮਣੇ ਪਰਮੇਸ਼ੁਰ ਦਾ ਧੰਨਵਾਦ ਕਰਕੇ, ਖਾਣ ਲੱਗਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایہہ آکھ کے اوس روٹی لئی تے خُدا دا شُکر سبھناں دے سامھنے کِیتا تَد توڑ کے کھان لگّا۔
Punjabi Standard Bible (Punjabi Standard Bible) 2023
ਇਹ ਗੱਲ ਕਹਿਣ ਤੋਂ ਬਾਅਦ ਉਸ ਨੇ ਰੋਟੀ ਲਈ ਅਤੇ ਸਭ ਦੇ ਸਾਹਮਣੇ ਪਰਮੇਸ਼ਰ ਦਾ ਧੰਨਵਾਦ ਕੀਤਾ ਅਤੇ ਤੋੜ ਕੇ ਖਾਣ ਲੱਗਾ।