Acts 27:40 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਨ੍ਹਾਂ ਨੇ ਲੰਗਰ ਦੇ ਰੱਸੇ ਵੱਢ ਦਿੱਤੇ ਅਤੇ ਲੰਗਰਾਂ ਨੂੰ ਸਮੁੰਦਰ ਵਿੱਚ ਛੱਡ ਦਿੱਤਾ ਅਤੇ ਉਹ ਰੱਸੇ ਖੋਲ੍ਹ ਦਿੱਤੇ ਜੋ ਪਤਵਾਰਾਂ ਨਾਲ ਬੰਨ੍ਹੇ ਹੋਏ ਸਨ। ਤਦ ਉਨ੍ਹਾਂ ਜਹਾਜ਼ ਦਾ ਅਗਲਾ ਹਿੱਸਾ ਹਵਾ ਵਿੱਚ ਉੱਚਾ ਕੀਤਾ ਅਤੇ ਕੰਢੇ ਵੱਲ ਨੂੰ ਚੱਲ ਪਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਲੰਗਰ ਖੋਲ੍ਹ ਕੇ ਸਮੁੰਦਰ ਵਿੱਚ ਛੱਡ ਦਿੱਤੇ ਅਤੇ ਨਾਲ ਹੀ ਪਤਵਾਰਾਂ ਦੇ ਰੱਸੇ ਢਿੱਲੇ ਕਰ ਦਿੱਤੇ । ਫਿਰ ਉਹ ਹਵਾ ਦੇ ਸਾਹਮਣੇ ਪਾਲ ਚੜ੍ਹਾ ਕੇ ਕੰਢੇ ਦੇ ਵੱਲ ਚੱਲ ਪਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਨ੍ਹਾਂ ਲੰਗਰ ਖੋਲ੍ਹ ਕੇ ਸਮੁੰਦਰ ਵਿੱਚ ਛੱਡ ਦਿੱਤੇ, ਪਤਵਾਰਾਂ ਦੇ ਰੱਸੇ ਖੋਲੇ ਅਤੇ ਪੌਣ ਦੀ ਦਿਸ਼ਾ ਅਨੁਸਾਰ ਅਗਲੇ ਪਾਸੇ ਦਾ ਪਾਲ ਚੜ੍ਹਾ ਕੇ ਕੰਢੇ ਦੀ ਵੱਲ ਚੱਲ ਪਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਲੰਗਰ ਖੋਲ੍ਹ ਕੇ ਸਮੁੰਦਰ ਵਿੱਚ ਛੱਡ ਦਿੱਤੇ ਨਾਲੇ ਪਤਵਾਰਾਂ ਦੇ ਰੱਸੇ ਖੋਲ੍ਹੇ ਅਤੇ ਪੌਣ ਦੇ ਲੋਟ ਉੱਤੇ ਅਗਲੇ ਪਾਸੇ ਦਾ ਪਾਲ ਚੜ੍ਹਾ ਕੇ ਕੰਢੇ ਦੀ ਵੱਲ ਚੱਲੇ
Punjabi ERV
ਤਾਂ ਉਨ੍ਹਾਂ ਨੇ ਲੰਗਰ ਦੇ ਰੱਸੇ ਵਢ ਦਿੱਤੇ ਅਤੇ ਲੰਗਰਾਂ ਨੂੰ ਸਮੁੰਦਰ ਵਿੱਚ ਛੱਡ ਦਿੱਤਾ ਅਤੇ ਨ੍ਹਾਂ ਉਹ ਰੱਸੇ ਖੋਲ੍ਹ ਦਿੱਤੇ ਜੋ ਪਤਵਾਰਾਂ ਨਾਲ ਬੰਨ੍ਹੇ ਹੋਏ ਸਨ। ਤਦ ਉਨ੍ਹਾਂ ਜਹਾਜ਼ ਦਾ ਅਗਲਾ ਹਿੱਸਾ ਹਵਾ ਵਿੱਚ ਉੱਚਾ ਕੀਤਾ ਅਤੇ ਕੰਢੇ ਵੱਲ ਨੂੰ ਚੱਲ ਪਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਲੰਗਰ ਖੋਲ੍ਹ ਕੇ ਸਮੁੰਦਰ ਵਿੱਚ ਛੱਡ ਦਿੱਤੇ, ਪਤਵਾਰਾਂ ਦੇ ਰੱਸੇ ਖੋਲੇ ਅਤੇ ਪੌਣ ਦੀ ਦਿਸ਼ਾ ਅਨੁਸਾਰ ਅਗਲੇ ਪਾਸੇ ਦਾ ਪਾਲ ਚੜ੍ਹਾ ਕੇ ਕੰਢੇ ਦੀ ਵੱਲ ਚੱਲ ਪਏ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے لنگراں نُوں کٹ کے اوہناں نیں اوہناں نُوں سمُندر وِچ چھڈ دِتّا۔ نالے پتوار دِیاں رَسّیاں کھولِیاں۔ تے اگلے پاسے دے پال نُوں وَا دے مُہاڑ چاہڑ کے کنڈھے ولّ ہو پئے۔
Punjabi Standard Bible (Punjabi Standard Bible) 2023
ਸੋ ਉਨ੍ਹਾਂ ਨੇ ਲੰਗਰ ਸੁੱਟ ਕੇ ਇਨ੍ਹਾਂ ਨੂੰ ਸਮੁੰਦਰ ਵਿੱਚ ਹੀ ਛੱਡਿਆ ਅਤੇ ਨਾਲ ਹੀ ਪਤਵਾਰਾਂ ਦੀਆਂ ਰੱਸੀਆਂ ਢਿੱਲੀਆਂ ਕਰ ਦਿੱਤੀਆਂ। ਫਿਰ ਉਹ ਅਗਲੇ ਪਾਸੇ ਦਾ ਪਾਲ ਚੜ੍ਹਾ ਕੇ ਹਵਾ ਦੇ ਸਹਾਰੇ ਕਿਨਾਰੇ ਵੱਲ ਵਧਣ ਲੱਗੇ।