Acts 27:43 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸੈਨਾ ਅਧਿਕਾਰੀ ਯੂਲਿਉਸ ਪੌਲੁਸ ਨੂੰ ਜਿਉਂਦਾ ਰੱਖਣਾ ਚਾਹੁੰਦਾ ਸੀ ਇਸ ਲਈ ਉਸ ਨੇ ਉਨ੍ਹਾਂ ਨੂੰ ਮਾਰਨ ਤੋਂ ਰੋਕ ਦਿੱਤਾ। ਯੂਲਿਉਸ ਨੇ ਸਗੋਂ ਹੁਕਮ ਦਿੱਤਾ ਕਿ ਜਿਨ੍ਹਾਂ ਨੂੰ ਤੈਰਨਾ ਆਉਂਦਾ ਹੈ ਉਹ ਛਾਲ ਮਾਰਕੇ ਤੈਰ ਕੇ ਪਹਿਲਾਂ ਧਰਤੀ ਤੇ ਜਾ ਨਿਕਲਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਫ਼ੌਜੀ ਅਫ਼ਸਰ ਨੇ ਪੌਲੂਸ ਦੀ ਜਾਨ ਬਚਾਉਣ ਲਈ ਉਹਨਾਂ ਦੀ ਵਿਉਂਤ ਰੋਕ ਦਿੱਤੀ । ਉਸ ਨੇ ਹੁਕਮ ਦਿੱਤਾ ਕਿ ਜਿਹੜੇ ਤੈਰ ਸਕਦੇ ਹਨ, ਉਹ ਛਾਲਾਂ ਮਾਰ ਕੇ ਅਤੇ ਤੈਰ ਕੇ ਕੰਢੇ ਉੱਤੇ ਚਲੇ ਜਾਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਸੂਬੇਦਾਰ ਪੌਲੁਸ ਦੀ ਜਾਨ ਬਚਾਉਣਾ ਚਾਹੁੰਦਾ ਸੀ ਅਤੇ ਉਨ੍ਹਾਂ ਨੂੰ ਆਪਣੀ ਯੋਜਨਾ ਨੂੰ ਪੂਰਾ ਕਰਨ ਤੋਂ ਰੋਕ ਦਿੱਤਾ। ਉਸਨੇ ਉਨ੍ਹਾਂ ਨੂੰ ਹੁਕਮ ਦਿੱਤਾ ਜੋ ਤੈਰ ਸਕਦੇ ਸਨ ਉਹ ਪਹਿਲਾਂ ਜਹਾਜ਼ ਚੋਂ ਛਾਲ ਮਾਰ ਕੇ ਧਰਤੀ ਤੇ ਜਾ ਪਹੁੰਚਣ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸੂਬੇਦਾਰ ਨੇ ਜੋ ਇਹ ਚਾਹੁੰਦਾ ਸੀ ਪੌਲੁਸ ਨੂੰ ਬਚਾਵੇ ਉਨ੍ਹਾਂ ਨੂੰ ਇਸ ਇਰਾਦੇ ਤੋਂ ਹਟਾ ਦਿੱਤਾ ਅਤੇ ਹੁਕਮ ਕੀਤਾ ਭਈ ਜਿਨ੍ਹਾਂ ਨੂੰ ਤਰਨਾ ਆਉਂਦਾ ਹੋਵੇ ਸੋ ਛਾਲ ਮਾਰ ਕੇ ਪਹਿਲਾਂ ਧਰਤੀ ਤੇ ਜਾ ਨਿੱਕਲਣ
Punjabi ERV
ਸੈਨਾ ਅਧਿਕਾਰੀ ਯੂਲਿਉਸ ਪੌਲੁਸ ਨੂੰ ਜਿਉਂਦਾ ਰੱਖਣਾ ਚਾਹੁੰਦਾ ਸੀ ਇਸ ਲਈ ਉਸਨੇ ਉਨ੍ਹਾਂ ਨੂੰ ਮਾਰਨ ਤੋਂ ਰੋਕ ਦਿੱਤਾ। ਯੂਲਿਉਸ ਨੇ ਸਗੋਂ ਹੁਕਮ ਦਿੱਤਾ ਕਿ ਜਿਨ੍ਹਾਂ ਨੂੰ ਤੈਰਨਾ ਆਉਂਦਾ ਹੈ ਉਹ ਛਾਲ ਮਾਰਕੇ ਤੈਰ ਕੇ ਪਹਿਲਾਂ ਧਰਤੀ ਤੇ ਜਾ ਨਿਕਲਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸੂਬੇਦਾਰ ਨੇ ਜੋ ਇਹ ਚਾਹੁੰਦਾ ਸੀ ਕਿ ਪੌਲੁਸ ਨੂੰ ਬਚਾਵੇ ਉਨ੍ਹਾਂ ਨੂੰ ਇਸ ਇਰਾਦੇ ਤੋਂ ਹਟਾ ਦਿੱਤਾ ਅਤੇ ਹੁਕਮ ਕੀਤਾ ਕਿ ਜਿਨ੍ਹਾਂ ਨੂੰ ਤੈਰਨਾ ਆਉਂਦਾ ਹੋਵੇ ਸੋ ਛਾਲ ਮਾਰ ਕੇ ਪਹਿਲਾਂ ਧਰਤੀ ਤੇ ਜਾ ਨਿੱਕਲਣ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر صُوبیدار پَولُس نُوں بچانا چاہندا سی تے اوہناں نُوں اوس اِرادے توں ڈکیا۔ تے حُکم دِتّا پئی جیہڑے جیہڑے تَر سکدے نیں سو جہاز توں چھال مار کے پہلاں زمین اُتّے جا لگّن۔
Punjabi Standard Bible (Punjabi Standard Bible) 2023
ਪਰ ਸੂਬੇਦਾਰ ਨੇ ਪੌਲੁਸ ਨੂੰ ਬਚਾਉਣ ਦੀ ਇੱਛਾ ਨਾਲ ਸਿਪਾਹੀਆਂ ਨੂੰ ਉਨ੍ਹਾਂ ਦੀ ਇਹ ਵਿਉਂਤ ਪੂਰੀ ਕਰਨ ਤੋਂ ਰੋਕ ਦਿੱਤਾ ਅਤੇ ਹੁਕਮ ਦਿੱਤਾ ਕਿ ਜਿਹੜੇ ਤੈਰ ਸਕਦੇ ਹਨ ਉਹ ਪਹਿਲਾਂ ਛਾਲ ਮਾਰ ਕੇ ਜ਼ਮੀਨ 'ਤੇ ਪਹੁੰਚ ਜਾਣ