Acts 28:11 — Compare Translations
7 translations compared side by side
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਿੰਨ ਮਹੀਨਿਆਂ ਦੇ ਬਾਅਦ ਅਸੀਂ ਸਿਕੰਦਰਿਯਾ ਦੇ ਇੱਕ ਸਮੁੰਦਰੀ ਜਹਾਜ਼ ਵਿੱਚ ਯਾਤਰਾ ਸ਼ੁਰੂ ਕੀਤੀ । ਇਸ ਜਹਾਜ਼ ਦਾ ਨਾਂ ‘ਜੌੜੇ ਦੇਵਤੇ’ ਸੀ ਜਿਸ ਨੇ ਸਿਆਲ ਦੀ ਰੁੱਤ ਟਾਪੂ ਉੱਤੇ ਗੁਜ਼ਾਰੀ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਿੰਨ ਮਹੀਨਿਆਂ ਬਾਅਦ ਅਸੀਂ ਇੱਕ ਸਮੁੰਦਰੀ ਜਹਾਜ਼ ਵਿੱਚ ਚੜ੍ਹ ਕੇ ਰਵਾਨਾ ਹੋਏ ਅਤੇ ਉਸ ਟਾਪੂ ਵਿੱਚ ਸਰਦੀ ਸੀ, ਇਹ ਇੱਕ ਸਿਕੰਦਰੀਆ ਸਮੁੰਦਰੀ ਜਹਾਜ਼ ਸੀ ਜੋ ਕਿ ਦੋਵਾਂ ਦੇਵਤਿਆਂ, ਕੈਸਟਰ ਅਤੇ ਪੋਲੈਕਸ ਦੇ ਬੁੱਤ ਵਾਲਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਿੰਨਾਂ ਮਹੀਨਿਆਂ ਦੇ ਪਿੱਛੇ ਅਸੀਂ ਸਿਕੰਦਰਿਯਾ ਦੇ ਇੱਕ ਜਹਾਜ਼ ਤੇ ਚੜ੍ਹ ਕੇ ਤੁਰ ਪਏ ਜਿਹ ਦਾ ਪਤਾ ਦੇਉਸਕੂਰੀ ਸੀ ਅਤੇ ਉਹ ਨੇ ਸਾਰਾ ਸਿਆਲ ਇਸ ਟਾਪੂ ਵਿੱਚ ਕੱਟਿਆ ਸੀ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਿੰਨਾਂ ਮਹੀਨਿਆਂ ਤੋਂ ਬਾਅਦ ਅਸੀਂ ਸਿਕੰਦਰਿਯਾ ਦੇ ਇੱਕ ਜਹਾਜ਼ ਤੇ ਚੜ੍ਹ ਕੇ ਤੁਰ ਪਏ ਜਿਹ ਦਾ ਨਾਮ ਦੇਉਸਕੂਰੀ ਸੀ ਅਤੇ ਉਹ ਨੇ ਸਾਰਾ ਸਿਆਲ ਇਸ ਟਾਪੂ ਵਿੱਚ ਕੱਟਿਆ ਸੀ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تِنّاں مہِینیاں پِچّھوں اسی اِسکندریہ دے اِک جہاز اُتّے ٹُرپَئے جِہدا نِشان دِیُسکُوری سی تے جِس اوسے ٹاپُو وِچ سِیال کَٹیا ہویا سی۔
Punjabi Standard Bible (Punjabi Standard Bible) 2023
ਤਿੰਨ ਮਹੀਨੇ ਬਾਅਦ ਅਸੀਂ ਸਿਕੰਦਰਿਯਾ ਦੇ ਇੱਕ ਜਹਾਜ਼ 'ਤੇ ਸਵਾਰ ਹੋ ਕੇ ਚੱਲ ਪਏ ਜੋ ਸਰਦੀਆਂ ਵਿੱਚ ਇਸੇ ਟਾਪੂ 'ਤੇ ਖੜ੍ਹਾ ਸੀ ਅਤੇ ਜਿਸ 'ਤੇ ਦੇਉਸਕੂਰੀ ਦਾ ਨਿਸ਼ਾਨ ਸੀ।