Acts 28:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਿੰਨ ਦਿਨਾਂ ਬਾਅਦ ਉਸ ਨੇ ਯਹੂਦੀਆਂ ਦੇ ਵੱਡੇ ਆਗੂਆਂ ਨੂੰ ਬੁਲਾਵਾ ਭੇਜਿਆ। ਜਦੋਂ ਉਹ ਇਕੱਠੇ ਹੋਕੇ ਆਏ ਤਾਂ ਪੌਲੁਸ ਨੇ ਆਖਿਆ, “ਹੇ ਮੇਰੇ ਯਹੂਦੀ ਭਰਾਵੋ, ਮੈਂ ਆਪਣੇ ਲੋਕਾਂ ਨਾਲ ਕੋਈ ਗਲਤ ਨਹੀਂ ਕੀਤਾ ਤੇ ਨਾ ਮੈਂ ਆਪਣੇ ਪੁਰਖਿਆਂ ਦੀਆਂ ਰੀਤਾਂ ਦੇ ਵਿਰੁੱਧ ਕੁਝ ਗਲਤ ਕੀਤਾ ਹੈ। ਪਰ ਮੈਨੂੰ ਯਰੂਸ਼ਲਮ ਵਿੱਚ ਗਿਰਫ਼ਤਾਰ ਕਰ ਲਿਆ ਗਿਆ ਅਤੇ ਰੋਮੀਆਂ ਦੇ ਹਵਾਲੇ ਕਰ ਦਿੱਤਾ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਿੰਨ ਦਿਨਾਂ ਦੇ ਬਾਅਦ ਪੌਲੂਸ ਨੇ ਯਹੂਦੀਆਂ ਦੇ ਪ੍ਰਮੁੱਖ ਆਦਮੀਆਂ ਨੂੰ ਸੱਦਿਆ । ਜਦੋਂ ਉਹ ਇਕੱਠੇ ਹੋ ਗਏ ਤਾਂ ਉਸ ਨੇ ਉਹਨਾਂ ਨੂੰ ਕਿਹਾ, “ਹੇ ਇਸਰਾਏਲੀਓ, ਭਾਵੇਂ ਮੈਂ ਆਪਣੀ ਕੌਮ ਦੇ ਪੁਰਖਿਆਂ ਤੋਂ ਮਿਲੀਆਂ ਰਸਮਾਂ ਦੇ ਵਿਰੁੱਧ ਕੁਝ ਨਹੀਂ ਕੀਤਾ ਪਰ ਫਿਰ ਵੀ ਮੈਨੂੰ ਯਰੂਸ਼ਲਮ ਵਿੱਚ ਕੈਦੀ ਬਣਾਇਆ ਗਿਆ ਅਤੇ ਰੋਮੀਆਂ ਦੇ ਹੱਥਾਂ ਵਿੱਚ ਸੌਂਪ ਦਿੱਤਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪੌਲੁਸ ਦੇ ਆਉਣ ਤੋਂ ਤਿੰਨ ਦਿਨ ਬਾਅਦ, ਉਸਨੇ ਸਥਾਨਕ ਯਹੂਦੀ ਆਗੂਆਂ ਨੂੰ ਇਕੱਠੀਆਂ ਕੀਤਾ। ਜਦੋਂ ਉਹ ਇਕੱਠੇ ਹੋਏ, ਪੌਲੁਸ ਨੇ ਉਨ੍ਹਾਂ ਨੂੰ ਕਿਹਾ: “ਹੇ ਮੇਰੇ ਭਰਾਵੋ, ਹਾਲਾਂਕਿ ਮੈਂ ਆਪਣੇ ਲੋਕਾਂ ਜਾਂ ਆਪਣੇ ਪੁਰਖਿਆਂ ਦੇ ਰਿਵਾਜ ਦੇ ਵਿਰੁੱਧ ਕੁਝ ਗਲਤ ਨਹੀਂ ਕੀਤਾ, ਪਰ ਮੈਨੂੰ ਯੇਰੂਸ਼ਲੇਮ ਤੋਂ ਗਰਿਫ਼ਤਾਰ ਕੀਤਾ ਗਿਆ ਅਤੇ ਰੋਮ ਸਰਕਾਰ ਦੇ ਹਵਾਲੇ ਕਰ ਦਿੱਤਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਜੋ ਤਿੰਨਾਂ ਦਿਨਾਂ ਪਿੱਛੋਂ ਉਹ ਨੇ ਯਹੂਦੀਆਂ ਦੇ ਵੱਡੇ ਆਦਮੀਆਂ ਨੂੰ ਇਕੱਠੇ ਬੁਲਾ ਲਿਆ ਅਰ ਜਾਂ ਓਹ ਇਕੱਠੇ ਹੋਏ ਤਾਂ ਉਨ੍ਹਾਂ ਨੇ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰਸਮਾਂ ਦੇ ਉਲਟ ਕੁਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹੱਥ ਹਵਾਲੇ ਕੀਤਾ ਗਿਆ ਹਾਂ
Punjabi ERV
ਤਿੰਨ ਦਿਨਾਂ ਬਾਅਦ ਉਸਨੇ ਯਹੂਦੀਆਂ ਦੇ ਵੱਡੇ ਆਗੂਆਂ ਨੂੰ ਬੁਲਾਵਾ ਭੇਜਿਆ। ਜਦੋਂ ਉਹ ਇਕਠੇ ਹੋਕੇ ਆਏ ਤਾਂ ਪੌਲੁਸ ਨੇ ਆਖਿਆ, “ਹੇ ਮੇਰੇ ਯਹੂਦੀ ਭਰਾਵੋ। ਮੈਂ ਆਪਣੇ ਲੋਕਾਂ ਨਾਲ ਕੋਈ ਗਲਤ ਨਹੀਂ ਕੀਤਾ ਤੇ ਨਾ ਮੈਂ ਆਪਣੇ ਪੁਰਖਿਆਂ ਦੀਆਂ ਰੀਤਾਂ ਦੇ ਵਿਰੁੱਧ ਕੁਝ ਗਲਤ ਕੀਤਾ ਹੈ। ਪਰ ਮੈਨੂੰ ਯਰੂਸ਼ਲਮ ਵਿੱਚ ਗਿਰਫ਼ਤਾਰ ਕਰ ਲਿਆ ਗਿਆ ਅਤੇ ਰੋਮੀਆਂ ਦੇ ਹਵਾਲੇ ਕਰ ਦਿੱਤਾ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸ ਤਰ੍ਹਾਂ ਹੋਇਆ ਜੋ ਤਿੰਨਾਂ ਦਿਨਾਂ ਤੋਂ ਬਾਅਦ ਉਹ ਨੇ ਯਹੂਦੀਆਂ ਦੇ ਆਗੂਆਂ ਨੂੰ ਇਕੱਠੇ ਬੁਲਾ ਲਿਆ ਅਤੇ ਜਦੋਂ ਉਹ ਇਕੱਠੇ ਹੋਏ ਤਾਂ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰੀਤਾਂ ਦੇ ਉਲਟ ਕੁਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹਵਾਲੇ ਕੀਤਾ ਗਿਆ ਹਾਂ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اینج ہویا پئی تِنّ دِن پِچّھوں اوس یہُودِیاں دے وڈّے وڈّے بندیاں نُوں سدّیا تے جدوں اوہ اکٹّھے ہوئے اوس اوہناں نُوں آکھیا۔ بھراؤ! بھانویں مَیں اپنی قوم دے یا پئیو دادیاں دِیاں رسماں دے اُلٹ کُجھ وی نئیں کِیتا۔ تَد وی یرُوشلِیم توں قیدی ہو کے مَیں رُومِیاں دے ہتّھ پھڑوایا گیا۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਤਿੰਨਾਂ ਦਿਨਾਂ ਬਾਅਦ ਪੌਲੁਸ ਨੇ ਯਹੂਦੀਆਂ ਦੇ ਆਗੂਆਂ ਨੂੰ ਆਪਣੇ ਕੋਲ ਸੱਦਿਆ ਅਤੇ ਜਦੋਂ ਉਹ ਇਕੱਠੇ ਹੋਏ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਭਾਈਓ, ਮੈਂ ਆਪਣੇ ਲੋਕਾਂ ਜਾਂ ਆਪਣੇ ਪੁਰਖਿਆਂ ਦੀਆਂ ਰੀਤਾਂ ਦੇ ਖਿਲਾਫ ਕੁਝ ਨਹੀਂ ਕੀਤਾ, ਪਰ ਤਾਂ ਵੀ ਮੈਨੂੰ ਯਰੂਸ਼ਲਮ ਤੋਂ ਕੈਦ ਕਰਕੇ ਰੋਮੀਆਂ ਦੇ ਹੱਥ ਸੌਂਪ ਦਿੱਤਾ ਗਿਆ।