Acts 28:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਰਸ਼ ਹੋ ਰਹੀ ਸੀ ਅਤੇ ਬਹੁਤ ਠੰਡਾ ਮੌਸਮ ਸੀ। ਪਰ ਜਿਹੜੇ ਉੱਥੋਂ ਦੇ ਵਸਨੀਕ ਸਨ ਉਨ੍ਹਾਂ ਦਾ ਸਾਡੇ ਨਾਲ ਸਲੂਕ ਬੜਾ ਵੱਧੀਆ ਸੀ। ਉਨ੍ਹਾਂ ਸਾਡੇ ਲਈ ਅੱਗ ਬਾਲੀ ਅਤੇ ਸਾਡਾ ਸਾਰਿਆਂ ਦਾ ਸਵਾਗਤ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਥੋਂ ਦੇ ਲੋਕਾਂ ਨੇ ਸਾਡੇ ਨਾਲ ਮਿੱਤਰਾਂ ਵਾਲਾ ਵਰਤਾਅ ਕੀਤਾ । ਉਹਨਾਂ ਨੇ ਅੱਗ ਬਾਲ੍ਹ ਕੇ ਸਾਡਾ ਸੁਆਗਤ ਕੀਤਾ ਕਿਉਂਕਿ ਮੀਂਹ ਪੈਣ ਲੱਗ ਪਿਆ ਸੀ ਅਤੇ ਠੰਡ ਵੀ ਵੱਧ ਗਈ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉੱਥੋਂ ਦੇ ਵਾਸੀਆਂ ਨੇ ਸਾਡੇ ਉੱਤੇ ਵਿਸ਼ੇਸ਼ ਦਯਾ ਕੀਤੀ। ਉਸ ਵੇਲੇ ਉਨ੍ਹਾਂ ਅੱਗ ਬਾਲੀ ਸਾਡਾ ਸਾਰਿਆਂ ਦਾ ਸਵਾਗਤ ਕੀਤਾ ਕਿਉਂਕਿ ਮੀਂਹ ਦੀ ਝੜੀ ਦੇ ਕਾਰਨ ਠੰਡ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉੱਥੋਂ ਦੇ ਓਪਰੇ ਲੋਕਾਂ ਨੇ ਸਾਡੇ ਨਾਲ ਵੱਡਾ ਭਾਰਾ ਸਲੂਕ ਕੀਤਾ ਕਿ ਉਨ੍ਹਾਂ ਉਸ ਵੇਲੇ ਮੀਂਹ ਦੀ ਝੜੀ ਅਤੇ ਪਾਲੇ ਦੇ ਕਾਰਨ ਅੱਗ ਬਾਲ ਕੇ ਅਸਾਂ ਸਭਨਾਂ ਨੂੰ ਕੋਲ ਬੁਲਾ ਲਿਆ
Punjabi ERV
ਬਾਰਸ਼ ਹੋ ਰਹੀ ਸੀ ਅਤੇ ਬਹੁਤ ਠੰਡਾ ਮੌਸਮ ਸੀ। ਪਰ ਜਿਹਡ਼ੇ ਉਥੋਂ ਦੇ ਵਸਨੀਕ ਸਨ ਉਨ੍ਹਾਂ ਦਾ ਸਾਡੇ ਨਾਲ ਸਲੂਕ ਬਡ਼ਾ ਵਧੀਆ ਸੀ। ਉਨ੍ਹਾਂ ਸਾਡੇ ਲਈ ਅੱਗ ਬਾਲੀ ਅਤੇ ਸਾਡਾ ਸਾਰਿਆਂ ਦਾ ਸਵਾਗਤ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੋਂ ਦੇ ਵਾਸੀਆਂ ਨੇ ਸਾਡੇ ਉੱਤੇ ਵਿਸ਼ੇਸ਼ ਦਯਾ ਕੀਤੀ ਕਿ ਉਨ੍ਹਾਂ ਉਸ ਵੇਲੇ ਅੱਗ ਬਾਲ ਕੇ ਸਾਨੂੰ ਸਾਰਿਆਂ ਨੂੰ ਕੋਲ ਬੁਲਾ ਲਿਆ ਕਿਉਂਕਿ ਮੀਂਹ ਦੀ ਝੜੀ ਦੇ ਕਾਰਨ ਠੰਡ ਸੀ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس تھاں اوپرے لوکاں ساڈے اُتّے بڑی مِہربانی کِیتی۔ پئی اوہناں مینہ دی جھڑی تے پالے دے سبّب اَگ بالی۔ تے ساڈے سبھناں دی خاطر کِیتی۔
Punjabi Standard Bible (Punjabi Standard Bible) 2023
ਉੱਥੋਂ ਦੇ ਲੋਕਾਂ ਨੇ ਸਾਡੇ ਪ੍ਰਤੀ ਬਹੁਤ ਦਇਆ ਵਿਖਾਈ ਅਤੇ ਅੱਗ ਬਾਲ ਕੇ ਸਾਡਾ ਸਭ ਦਾ ਸੁਆਗਤ ਕੀਤਾ, ਕਿਉਂਕਿ ਵਰਖਾ ਹੋਣ ਕਰਕੇ ਠੰਡ ਹੋ ਗਈ ਸੀ।