Acts 28:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦੀਆਂ ਨੇ ਪੌਲੁਸ ਨੂੰ ਆਖਿਆ, “ਅਸੀਂ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਚਿੱਠੀ ਪ੍ਰਾਪਤ ਨਹੀਂ ਕੀਤੀ, ਤੇ ਨਾ ਹੀ ਸਾਡੇ ਉਨ੍ਹਾਂ ਭਰਾਵਾਂ ਵਿੱਚੋਂ, ਜੋ ਉੱਥੋਂ ਆਏ, ਤੇਰੇ ਬਾਰੇ ਕੋਈ ਖਬਰ ਲਿਆਏ ਜਾਂ ਤੇਰੇ ਬਾਰੇ ਕੁਝ ਬੁਰਾ ਕਿਹਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਲੋਕਾਂ ਨੇ ਪੌਲੂਸ ਨੂੰ ਕਿਹਾ, “ਸਾਨੂੰ ਯਹੂਦਿਯਾ ਤੋਂ ਤੁਹਾਡੇ ਸੰਬੰਧ ਵਿੱਚ ਕੋਈ ਪੱਤਰ ਨਹੀਂ ਆਇਆ ਅਤੇ ਨਾ ਹੀ ਉੱਥੋਂ ਦੇ ਭਰਾਵਾਂ ਵਿੱਚੋਂ ਕਿਸੇ ਨੇ ਤੁਹਾਡੇ ਬਾਰੇ ਦੱਸਿਆ ਹੈ ਜਾਂ ਕੋਈ ਬੁਰੀ ਗੱਲ ਕਹੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਉਸ ਨੂੰ ਆਖਿਆ, “ਕਿ ਨਾ ਸਾਨੂੰ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਪੱਤਰ ਮਿਲਿਆ, ਨਾ ਹੀ ਭਰਾਵਾਂ ਵਿੱਚੋਂ ਕਿਸੇ ਨੇ ਆ ਕੇ ਤੇਰੀ ਖ਼ਬਰ ਦਿੱਤੀ ਅਤੇ ਨਾ ਤੇਰੀ ਕੁਝ ਬੁਰਾਈ ਦੱਸੀਂ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਉਸ ਨੂੰ ਆਖਿਆ ਕਿ ਨਾ ਸਾਨੂੰ ਯਹੂਦਿਯਾ ਤੋਂ ਤੇਰੇ ਵਿਖੇ ਕੋਈ ਚਿੱਠੀ ਆਈ, ਨਾ ਭਾਈਆਂ ਵਿੱਚੋਂ ਕਿਨੇ ਆਣ ਕੇ ਤੇਰੀ ਖਬਰ ਦਿੱਤੀ ਨਾ ਤੇਰੀ ਕੁਝ ਬਦੀ ਸੁਣਾਈ
Punjabi ERV
ਯਹੂਦੀਆਂ ਨੇ ਪੌਲੁਸ ਨੂੰ ਆਖਿਆ, “ਅਸੀਂ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਚਿਠੀ ਪ੍ਰਾਪਤ ਨਹੀਂ ਕੀਟੀ, ਤੇ ਨਾ ਹੀ ਸਾਡੇ ਉਨ੍ਹਾਂ ਭਰਾਵਾਂ ਵਿੱਚੋਂ, ਜੋ ਉਥੋਂ ਆਏ, ਤੇਰੇ ਬਾਰੇ ਕੋਈ ਖਬਰ ਲਿਆਏ ਜਾਂ ਤੇਰੇ ਬਾਰੇ ਕੁਝ ਬੁਰਾ ਕਿਹਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਉਸ ਨੂੰ ਆਖਿਆ, ਕਿ ਨਾ ਸਾਨੂੰ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਚਿੱਠੀ ਆਈ, ਨਾ ਭਰਾਵਾਂ ਵਿੱਚੋਂ ਕਿਸੇ ਨੇ ਆ ਕੇ ਤੇਰੀ ਖ਼ਬਰ ਦਿੱਤੀ ਅਤੇ ਨਾ ਤੇਰੀ ਕੁਝ ਬੁਰਾਈ ਦੱਸੀਂ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں اوہنوں آکھیا نا سانُوں یہُودِیاں ولّوں تیری بابت چِٹّھیاں مِلیاں۔ تے نا بھراواں وِچوں کِسے آ کے تیری کوئی خبر دِتّی نا بُرائی دسی۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਉਸ ਨੂੰ ਕਿਹਾ, “ਸਾਨੂੰ ਯਹੂਦਿਯਾ ਤੋਂ ਤੇਰੇ ਵਿਖੇ ਨਾ ਕੋਈ ਚਿੱਠੀ ਮਿਲੀ ਅਤੇ ਨਾ ਹੀ ਭਾਈਆਂ ਵਿੱਚੋਂ ਕਿਸੇ ਨੇ ਆ ਕੇ ਤੇਰੇ ਵਿਖੇ ਕੁਝ ਬੁਰਾ ਦੱਸਿਆ ਜਾਂ ਬੋਲਿਆ।