Acts 28:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਪੌਲੁਸ ਅਤੇ ਯਹੂਦੀਆਂ ਨੇ ਸਭਾ ਲਈ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਹੋਰ ਵੀ ਬਹੁਤ ਸਾਰੇ ਯਹੂਦੀ ਲੋਕ ਪੌਲੁਸ ਨੂੰ ਉਸ ਦੇ ਘਰ ਮਿਲੇ। ਪੌਲੁਸ ਨੇ ਸਵੇਰੇ ਤੋਂ ਆਥਣ ਤੱਕ ਪਰਮੇਸ਼ੁਰ ਦੇ ਰਾਜ ਬਾਰੇ ਵਰਨਣ ਕੀਤਾ। ਅਤੇ ਉਨ੍ਹਾਂ ਨੂੰ ਯਿਸੂ ਬਾਰੇ ਨਿਹਚਾ ਕਰਵਾਉਣ ਲਈ ਮਨਾਉਣ ਦੀ ਕੋਸ਼ਿਸ਼, ਕੀਤੀ। ਉਸ ਨੇ ਇਹ ਕੋਸ਼ਿਸ਼ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਦਾ ਸਬੂਤ ਦੇਕੇ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਪੌਲੂਸ ਦੇ ਲਈ ਇੱਕ ਦਿਨ ਨਿਯੁਕਤ ਕੀਤਾ ਅਤੇ ਬਹੁਤ ਵੱਡੀ ਗਿਣਤੀ ਵਿੱਚ ਲੋਕ ਉਸ ਕੋਲ ਆਏ । ਉਸ ਨੇ ਸਵੇਰ ਤੋਂ ਸ਼ੁਰੂ ਕਰ ਕੇ ਸ਼ਾਮ ਤੱਕ ਪਰਮੇਸ਼ਰ ਦੇ ਰਾਜ ਦੇ ਬਾਰੇ ਉਹਨਾਂ ਨੂੰ ਵੇਰਵੇ ਨਾਲ ਦੱਸਿਆ ਅਤੇ ਯਿਸੂ ਦੇ ਸੰਬੰਧ ਵਿੱਚ ਮੂਸਾ ਦੀ ਵਿਵਸਥਾ ਅਤੇ ਨਬੀਆਂ ਦੀਆਂ ਲਿਖਤਾਂ ਵਿੱਚੋਂ ਸਮਝਾਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਨੇ ਇੱਕ ਖਾਸ ਦਿਨ ਪੌਲੁਸ ਨੂੰ ਮਿਲਣ ਨੂੰ ਠਹਿਰਾਇਆ, ਅਤੇ ਉਹ ਵੱਡੀ ਗਿਣਤੀ ਵਿੱਚ ਉਸ ਜਗ੍ਹਾ ਪਹੁੰਚੇ ਜਿੱਥੇ ਉਹ ਠਹਿਰ ਰਿਹਾ ਸੀ। ਉਸਨੇ ਉਨ੍ਹਾਂ ਨੂੰ ਸਵੇਰ ਤੋਂ ਸ਼ਾਮ ਤੱਕ ਪਰਮੇਸ਼ਵਰ ਦੇ ਰਾਜ ਬਾਰੇ ਗਵਾਹੀ ਦੇ ਕੇ ਅਤੇ ਮੋਸ਼ੇਹ ਦੀ ਬਿਵਸਥਾ ਅਤੇ ਨਬੀਆਂ ਤੋਂ ਵੀ ਸਮਝਾਉਂਦੇ ਹੋਏ ਯਿਸ਼ੂ ਬਾਰੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰਦਾ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਸਾਖੀ ਦੇ ਕੇ ਅਤੇ ਮੂਸਾ ਦੀ ਸ਼ਰਾ ਅਤੇ ਨਬੀਆਂ ਵਿੱਚੋ ਯਿਸੂ ਦੇ ਹੱਕ ਵਿੱਚ ਪਰਮਾਣ ਲਿਆ ਕੇ ਸਵੇਰ ਤੋਂ ਲੈ ਕੇ ਸੰਝ ਤਾਈਂ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ
Punjabi ERV
ਤਾਂ ਪੌਲੁਸ ਅਤੇ ਯਹੂਦੀਆਂ ਨੇ ਸਭਾ ਲਈ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਹੋਰ ਵੀ ਬਹੁਤ ਸਾਰੇ ਯਹੂਦੀ ਲੋਕ ਪੌਲੁਸ ਨੂੰ ਉਸਦੇ ਘਰ ਮਿਲੇ। ਪੌਲੁਸ ਨੇ ਸਵੇਰੇ ਤੋਂ ਆਥਣ ਤੱਕ ਪਰਮੇਸ਼ੁਰ ਦੇ ਰਾਜ ਬਾਰੇ ਵਰਨਣ ਕੀਤਾ। ਅਤੇ ਉਨ੍ਹਾਂ ਨੂੰ ਯਿਸੂ ਬਾਰੇ ਨਿਹਚਾ ਕਰਵਾਉਣ ਲਈ ਮਨਾਉਣ ਦੀ ਕੋਸ਼ਿਸ਼, ਕੀਤੀ। ਉਸਨੇ ਇਹ ਕੋਸ਼ਿਸ਼ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਦਾ ਸਬੂਤ ਦਕੇ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ, ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਗਵਾਹੀ ਦੇ ਕੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਵਿੱਚੋਂ ਯਿਸੂ ਦੇ ਹੱਕ ਵਿੱਚ ਸਬੂਤ ਲੈ ਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہناں اوہدے لئی اِک دِن مُقرّر کِیتا۔ بتھیرے اوہدے ڈیرے اُتّے اوہدے کول آئے اوہناں نُوں اوس کھول کے سکھالیا تے خُدا دی بادشاہی دی گواہی دِتّی تے سویرے توں لے کے شام تِیکر مُوسیٰ دی توریت تے نبیاں دِیاں کِتاباں وِچوں یِسُوع دی بابت دلِیلاں کڈھ کے دسیاں۔
Punjabi Standard Bible (Punjabi Standard Bible) 2023
ਫਿਰ ਉਨ੍ਹਾਂ ਉਸ ਦੇ ਲਈ ਇੱਕ ਦਿਨ ਨਿਯੁਕਤ ਕੀਤਾ ਅਤੇ ਬਹੁਤ ਲੋਕ ਉਸ ਦੇ ਠਹਿਰਨ ਦੇ ਸਥਾਨ 'ਤੇ ਉਸ ਕੋਲ ਆਏ। ਉਹ ਸਵੇਰ ਤੋਂ ਸ਼ਾਮ ਤੱਕ ਉਨ੍ਹਾਂ ਨੂੰ ਪਰਮੇਸ਼ਰ ਦੇ ਰਾਜ ਦੀ ਗਵਾਹੀ ਦਿੰਦਾ ਅਤੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਵਿੱਚੋਂ ਯਿਸੂ ਦੇ ਵਿਖੇ ਸਮਝਾਉਂਦਾ ਰਿਹਾ।