Acts 28:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਲੋਕਾਂ ਦੀ ਬੁੱਧੀ ਮੋਟੀ ਹੋ ਚੁੱਕੀ ਹੈ। ਇਨ੍ਹਾਂ ਲੋਕਾਂ ਦੇ ਕੰਨ ਹਨ ਪਰ ਇਹ ਸੁਣਦੇ ਨਹੀਂ। ਇਹ ਲੋਕ ਵੇਖਣ ਤੋਂ ਇਨਕਾਰ ਕਰਦੇ ਹਨ। ਇਹ ਇਸ ਲਈ ਵਾਪਰਿਆ ਹੈ ਤਾਂ ਜੋ ਇਹ ਆਪਣੀਆਂ ਅੱਖਾਂ ਨਾਲ ਨਹੀਂ ਵੇਖਣਗੇ ਨਾਹੀ ਆਪਣੇ ਕੰਨਾਂ ਨਾਲ ਸੁਨਣਗੇ ਅਤੇ ਨਾ ਹੀ ਆਪਣੇ ਦਿਮਾਗਾਂ ਨਾਲ ਸਮਝਣਗੇ। ਇੰਝ ਇਸ ਲਈ ਵਾਪਰਿਆ ਹੈ ਤਾਂ ਜੋ ਇਹ ਚੰਗੇ ਹੋਣ ਲਈ ਮੇਰੇ ਵੱਲ ਮੁੜਨਗੇ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਇਹਨਾਂ ਲੋਕਾਂ ਦੇ ਦਿਲ ਸਖ਼ਤ ਹੋ ਗਏ ਹਨ, ਉਹ ਕੰਨਾਂ ਤੋਂ ਉੱਚਾ ਸੁਣਨ ਲੱਗ ਪਏ ਹਨ । ਉਹਨਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ, ਕਿ ਕਿਤੇ ਅਜਿਹਾ ਨਾ ਹੋਵੇ ਕਿ ਉਹ ਅੱਖਾਂ ਦੇ ਨਾਲ ਦੇਖਣ, ਕੰਨਾਂ ਦੇ ਨਾਲ ਸੁਣਨ, ਦਿਲ ਦੇ ਨਾਲ ਸਮਝਣ ਅਤੇ ਮੇਰੇ ਵਲ ਮੁੜਨ, ਪਰਮੇਸ਼ਰ ਕਹਿੰਦੇ ਹਨ । ਅਤੇ ਮੈਂ ਉਹਨਾਂ ਨੂੰ ਚੰਗਾ ਕਰਾਂ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਇਸ ਲੋਕਾਂ ਦਾ ਦਿਲ ਕਠੋਰ ਹੋਇਆ ਗਿਆ ਹੈ; ਉਹ ਮੁਸ਼ਕਿਲ ਨਾਲ ਆਪਣੇ ਕੰਨਾਂ ਨਾਲ ਸੁਣਦੇ ਹਨ, ਅਤੇ ਉਨ੍ਹਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ। ਨਹੀਂ ਤਾਂ ਉਹ ਆਪਣੀਆਂ ਅੱਖਾਂ ਨਾਲ ਦੇਖਦੇ, ਅਤੇ ਆਪਣੇ ਕੰਨਾਂ ਨਾਲ ਸੁਣਦੇ, ਉਹ ਦਿਲ ਨਾਲ ਸਮਝਦੇ ਅਤੇ ਮੁੜ ਆਉਣ, ਤਾਂ ਮੈਂ ਉਨ੍ਹਾਂ ਨੂੰ ਚੰਗਾ ਕਰਾਂਗਾ।’
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੇ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਓਹ ਕੰਨਾ ਨਾਲ ਉੱਚਾ ਸੁਣਦੇ ਹਨ, ਏਹਨਾ ਨੇ ਆਪਣੀਆਂ ਅੱਖਾਂ ਮੀਟ ਲਈਆਂ ਹਨ, ਮਤੇ ਓਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਏਹਨਾਂ ਨੂੰ ਚੰਗਾ ਕਰਾਂ।।
Punjabi ERV
ਇਨ੍ਹਾਂ ਲੋਕਾਂ ਦੀ ਬੁਧੀ ਮੋਟੀ ਹੋ ਚੁੱਕੀ ਹੈ। ਇਨ੍ਹਾਂ ਲੋਕਾਂ ਦੇ ਕੰਨ ਹਨ ਪਰ ਇਹ ਸੁਣਦੇ ਨਹੀਂ। ਇਹ ਲੋਕ ਵੇਖਣ ਤੋਂ ਇਨਕਾਰ ਕਰਦੇ ਹਨ। ਇਹ ਇਸ ਲਈ ਵਾਪਰਿਆ ਹੈ ਤਾਂ ਜੋ ਇਹ ਆਪਣੀਆਂ ਅਖਾਂ ਨਾਲ ਨਹੀਂ ਵੇਖਣਗੇ ਨਾਹੀ ਆਪਣੇ ਕੰਨਾਂ ਨਾਲ ਸੁਨਣਗੇ ਅਤੇ ਨਾ ਹੀ ਆਪਣੇ ਦਿਮਾਗਾਂ ਨਾਲ ਸਮਝਣਗੇ। ਇੰਝ ਇਸ ਲਈ ਵਾਪਰਿਆ ਹੈ ਤਾਂ ਜੋ ਇਹ ਚੰਗੇ ਹੋਣ ਲਈ ਮੇਰੇ ਵੱਲ ਮੁਡ਼ਨਗੇ।’ ਯਸਾਯਾਹ 6:9-10
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਲਈਆਂ ਹਨ, ਕਿਤੇ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ایس قوم دا دِل موٹا ہو گیا اے۔ تے اوہناں دے کنّ اُچّے سُندے نیں تے اپنیاں اَکھّیاں اوہناں مِیٹِیاں ہویاں نیں۔ کِتے اجیہا نا ہوئے پئی اوہ اپنیاں اَکھّیاں نال پہچانن۔ تے اپنے کنّاں نال سُنن۔ تے دِل نال سمجھن۔ تے مُڑ جان۔ تے مَیں اوہناں نُوں ولّ کراں۔
Punjabi Standard Bible (Punjabi Standard Bible) 2023
ਕਿਉਂਕਿ ਇਨ੍ਹਾਂ ਲੋਕਾਂ ਦਾ ਮਨ ਮੋਟਾ ਹੋ ਗਿਆ ਹੈ; ਇਹ ਕੰਨਾਂ ਤੋਂ ਉੱਚਾ ਸੁਣਦੇ ਹਨ ਅਤੇ ਇਨ੍ਹਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ ਕਿ ਕਿਤੇ ਅਜਿਹਾ ਨਾ ਹੋਵੇ ਜੋ ਉਹ ਅੱਖਾਂ ਨਾਲ ਵੇਖਣ, ਕੰਨਾਂ ਨਾਲ ਸੁਣਨ ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ ਤੇ ਮੈਂ ਉਨ੍ਹਾਂ ਨੂੰ ਚੰਗਾ ਕਰਾਂ।’