Acts 28:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਸੋਚਿਆ ਸ਼ਾਇਦ ਉਹ ਸੁੱਜ ਜਾਵੇਗਾ ਜਾਂ ਅਚਾਨਕ ਮਰ ਜਾਵੇਗਾ। ਉਹ ਬੜੀ ਦੇਰ ਤੱਕ ਪੌਲੁਸ ਨੂੰ ਵੇਖਦੇ ਰਹੇ, ਪਰ ਉਸ ਨਾਲ ਕੁਝ ਵੀ ਬੁਰਾ ਨਾ ਵਾਪਰਿਆ। ਤਾਂ ਉਨ੍ਹਾਂ ਨੇ ਉਸ ਬਾਰੇ ਆਪਣੀਆਂ ਸੋਚਾਂ ਬਦਲ ਲਈਆਂ ਅਤੇ ਆਖਿਆ, “ਇਹ ਇੱਕ ਦੇਵਤਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੋਕ ਅਜੇ ਵੀ ਸੋਚ ਰਹੇ ਸਨ ਕਿ ਉਹ ਸੁੱਜ ਜਾਵੇਗਾ ਅਤੇ ਅਚਾਨਕ ਡਿੱਗ ਕੇ ਮਰ ਜਾਵੇਗਾ । ਪਰ ਜਦੋਂ ਉਹ ਕਾਫ਼ੀ ਦੇਰ ਤੱਕ ਉਡੀਕਦੇ ਰਹੇ ਅਤੇ ਦੇਖਿਆ ਕਿ ਪੌਲੂਸ ਨੂੰ ਕੁਝ ਨਹੀਂ ਹੋਇਆ ਤਾਂ ਉਹਨਾਂ ਲੋਕਾਂ ਦੇ ਵਿਚਾਰ ਬਦਲ ਗਏ ਅਤੇ ਉਹ ਕਹਿਣ ਲੱਗੇ, “ਇਹ ਕੋਈ ਦੇਵਤਾ ਹੈ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਲੋਕਾਂ ਨੇ ਉਮੀਦ ਕੀਤੀ ਕਿ ਉਹ ਸੁੱਜ ਜਾਵੇਗਾ ਜਾਂ ਅਚਾਨਕ ਮਰ ਜਾਵੇਗਾ; ਪਰ ਲੰਬੇ ਸਮੇਂ ਤੱਕ ਇੰਤਜ਼ਾਰ ਕਰਨ ਤੋਂ ਬਾਅਦ ਵੇਖਿਆ ਜੋ ਉਹ ਦਾ ਕੁਝ ਨਹੀਂ ਵਿਗੜਿਆ, ਉਨ੍ਹਾਂ ਨੇ ਆਪਣਾ ਮਨ ਬਦਲ ਲਿਆ ਅਤੇ ਕਿਹਾ ਕਿ ਉਹ ਇੱਕ ਦੇਵਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਹ ਉਡੀਕਦੇ ਰਹੇ ਕਿ ਉਹ ਹੁਣੇ ਸੁੱਜ ਜਾਵੇ ਯਾ ਅਚਾਣਕ ਮਰ ਕੇ ਡਿੱਗ ਪਏ ਪਰ ਜਾਂ ਉਨ੍ਹਾਂ ਬਹੁਤ ਚਿਰ ਤਾਈਂ ਉਡੀਕ ਕਰਕੇ ਵੇਖਿਆ ਜੋ ਉਹ ਦਾ ਕੁਝ ਨਹੀਂ ਵਿਗੜਿਆ ਤਾਂ ਉਨ੍ਹਾਂ ਨੂੰ ਹੋਰ ਸੋਚ ਆਈ ਅਤੇ ਕਹਿਣ ਲੱਗੇ ਭਈ ਇਹ ਤਾਂ ਕੋਈ ਦਿਉਤਾ ਹੈ!।।
Punjabi ERV
ਲੋਕਾਂ ਨੇ ਸੋਚਿਆ ਸ਼ਾਇਦ ਉਹ ਸੁਜ੍ਜ ਜਾਵੇਗਾ ਜਾਂ ਅਚਾਨਕ ਮਰ ਜਾਵੇਗਾ। ਉਹ ਬਡ਼ੀ ਦੇਰ ਤੱਕ ਪੌਲੁਸ ਨੂੰ ਵੇਖਦੇ ਰਹੇ, ਪਰ ਉਸ ਨਾਲ ਕੁਝ ਵੀ ਬੁਰਾ ਨਾ ਵਾਪਰਿਆ। ਤਾਂ ਉਨ੍ਹਾਂ ਨੇ ਉਸ ਬਾਰੇ ਆਪਣੀਆਂ ਸੋਚਾਂ ਬਦਲ ਲਈਆਂ ਅਤੇ ਆਖਿਆ, “ਇਹ ਇੱਕ ਦੇਵਤਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਉਡੀਕਦੇ ਰਹੇ ਕਿ ਉਹ ਹੁਣੇ ਸੁੱਜ ਜਾਵੇਗਾ ਜਾਂ ਅਚਾਨਕ ਮਰ ਕੇ ਡਿੱਗ ਪਵੇਗਾ ਪਰ ਜਦੋਂ ਉਨ੍ਹਾਂ ਬਹੁਤ ਸਮਾਂ ਉਡੀਕ ਕਰਕੇ ਵੇਖਿਆ ਜੋ ਉਹ ਦਾ ਕੁਝ ਨਹੀਂ ਵਿਗੜਿਆ, ਤਾਂ ਉਨ੍ਹਾਂ ਦੇ ਮਨ ਵਿੱਚ ਹੋਰ ਵਿਚਾਰ ਆਇਆ ਅਤੇ ਕਹਿਣ ਲੱਗੇ ਇਹ ਤਾਂ ਕੋਈ ਦੇਵਤਾ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ ویکھدے سن پئی ہُن سُج جائے گا۔ یا اِک دم مر کے ڈِگّ پَوے گا۔ پر جدوں اوہناں بُہت چِر اُڈِیک کِیتی تے ویکھیا پئی اوہدا کُجھ نئیں وِگڑیا۔ تاں اوہناں دا ہور خیال ہویا تے آکھن لگّے۔ پئی ایہہ کوئی دیوتا اے۔
Punjabi Standard Bible (Punjabi Standard Bible) 2023
ਉਹ ਉਡੀਕ ਰਹੇ ਸਨ ਕਿ ਉਹ ਸੁੱਜ ਜਾਵੇਗਾ ਜਾਂ ਅਚਾਨਕ ਡਿੱਗ ਕੇ ਮਰ ਜਾਵੇਗਾ। ਉਹ ਕਾਫੀ ਦੇਰ ਉਡੀਕਦੇ ਰਹੇ ਅਤੇ ਜਦੋਂ ਵੇਖਿਆ ਕਿ ਉਸ ਦਾ ਕੋਈ ਵਿਗਾੜ ਨਹੀਂ ਹੋਇਆ ਤਾਂ ਉਨ੍ਹਾਂ ਦੀ ਸੋਚ ਬਦਲ ਗਈ ਅਤੇ ਉਹ ਕਹਿਣ ਲੱਗੇ, “ਇਹ ਤਾਂ ਕੋਈ ਦੇਵਤਾ ਹੈ।”