Acts 28:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਇਲਾਕੇ ਦੇ ਆਸ-ਪਾਸ ਛੋਟੇ-ਛੋਟੇ ਖੇਤ ਸਨ। ਉਹ ਜਾਇਦਾਦ ਪੁਬਲਿਯੁਸ ਨਾਮੀਂ ਟਾਪੂ ਦੇ ਸਰਦਾਰ ਦੀ ਸੀ। ਉਸ ਨੇ ਆਪਣੇ ਘਰ ਵਿੱਚ ਸਾਡਾ ਸਵਾਗਤ ਕੀਤਾ ਅਤੇ ਤਿੰਨਾਂ ਦਿਨਾਂ ਤੱਕ ਸਾਡੇ ਨਾਲ ਬਹੁਤ ਦਿਆਮਈ ਵਿਹਾਰ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਥਾਂ ਦੇ ਨੇੜੇ ਟਾਪੂ ਦੇ ਮੁਖੀਆ ਪੁਬਲਿਯੁਸ ਦੇ ਖੇਤ ਸਨ । ਉਸ ਨੇ ਸਾਡਾ ਸੁਆਗਤ ਕਰ ਕੇ ਤਿੰਨ ਦਿਨਾਂ ਤੱਕ ਪਿਆਰ ਭਾਵ ਨਾਲ ਸਾਡੀ ਸੇਵਾ ਕੀਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਥਾਂ ਦੇ ਨੇੜੇ, ਉਸ ਟਾਪੂ ਦੇ ਮੁੱਖ ਅਧਿਕਾਰੀ ਪਬਲੀਅਸ ਦੀ ਜ਼ਮੀਨ ਸੀ। ਉਸਨੇ ਆਪਣੇ ਘਰ ਵਿੱਚ ਸਾਡਾ ਸਵਾਗਤ ਕੀਤਾ ਅਤੇ ਤਿੰਨ ਦਿਨਾਂ ਤੱਕ ਸਾਡੀ ਖੁੱਲ੍ਹੇ ਦਿਲ ਨਾਲ ਪਰਾਹੁਣਚਾਰੀ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਥਾਂ ਦੇ ਨੇੜੇ ਪੁਬਲਿਯੁਸ ਨਾਮੇ ਉਸ ਟਾਪੂ ਦੇ ਸਰਦਾਰ ਦੀ ਮਿਲਖ ਸੀ । ਸੋ ਉਹ ਨੇ ਸਾਨੂੰ ਘਰ ਲੈ ਜਾ ਕੇ ਵੱਡੇ ਪ੍ਰੇਮ ਨਾਲ ਤਿੰਨਾਂ ਦਿਨ ਤਾਈਂ ਸਾਡਾ ਆਦਰ ਭਾਉ ਕੀਤਾ
Punjabi ERV
ਉਸ ਇਲਾਕੇ ਦੇ ਆਸ-ਪਾਸ ਛੋਟੇ-ਛੋਟੇ ਖੇਤ ਸਨ। ਉਹ ਜਾਇਦਾਦ ਪੁਬਲਿਯੁਸ ਨਾਮੀਂ ਟਾਪੂ ਦੇ ਸਰਦਾਰ ਦੀ ਸੀ। ਉਸਨੇ ਆਪਣੇ ਘਰ ਵਿੱਚ ਸਾਡਾ ਸਵਾਗਤ ਕੀਤਾ ਅਤੇ ਤਿੰਨਾਂ ਦਿਨਾਂ ਤੱਕ ਸਾਡੇ ਨਾਲ ਬਹੁਤ ਦਿਆਮਈ ਵਿਹਾਰ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਥਾਂ ਦੇ ਨੇੜੇ, ਉਸ ਟਾਪੂ ਦੇ ਅਧਿਕਾਰੀ ਪੁਬਲਿਯੁਸ ਦੀ ਜ਼ਮੀਨ ਸੀ। ਸੋ ਉਹ ਨੇ ਸਾਨੂੰ ਘਰ ਲੈ ਜਾ ਕੇ ਬਹੁਤ ਪਿਆਰ ਨਾਲ ਤਿੰਨਾਂ ਦਿਨਾਂ ਤੱਕ ਸਾਡੀ ਸੇਵਾ ਕੀਤੀ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس تھاں دے نیڑے ٹاپُو دے سردار پُبلِیُس دی ملکیّت سی۔ اوس سانُوں اپنے گھر کھڑ کے تَرے دِہاڑے ساڈی بڑی خاطر تواضع کِیتی۔
Punjabi Standard Bible (Punjabi Standard Bible) 2023
ਉਸ ਸਥਾਨ ਦੇ ਨੇੜੇ ਹੀ ਟਾਪੂ ਦੇ ਪ੍ਰਧਾਨ ਪੁਬਲਿਯੁਸ ਦੀ ਜ਼ਮੀਨ ਸੀ। ਉਸ ਨੇ ਸਾਡਾ ਸੁਆਗਤ ਕੀਤਾ ਅਤੇ ਤਿੰਨ ਦਿਨ ਸਾਡੀ ਪਰਾਹੁਣਚਾਰੀ ਕੀਤੀ।