Acts 28:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪੁਬਲਿਯੁਸ ਦਾ ਪਿਉ ਬੁਖਾਰ ਤੋਂ ਅਤੇ ਮਰੋੜਾਂ ਤੋਂ ਬੜਾ ਪੀੜਤ ਸੀ ਤੇ ਮੰਜੇ ਤੇ ਪਿਆ ਸੀ। ਪਰ ਪੌਲੁਸ ਉਸ ਕੋਲ ਗਿਆ ਅਤੇ ਉਸ ਲਈ ਪ੍ਰਾਰਥਨਾ ਕੀਤੀ। ਪੌਲੁਸ ਨੇ ਆਪਣੇ ਹੱਥ ਉਸ ਉੱਪਰ ਰੱਖੇ ਤੇ ਉਸ ਨੂੰ ਚੰਗਾ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪੁਬਲਿਯੁਸ ਦਾ ਪਿਤਾ ਬੁਖ਼ਾਰ ਅਤੇ ਮਰੋੜਾਂ ਨਾਲ ਬਿਮਾਰ ਸੀ । ਪੌਲੂਸ ਨੇ ਉਸ ਕੋਲ ਜਾ ਕੇ ਪ੍ਰਾਰਥਨਾ ਕੀਤੀ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਇਸ ਤਰ੍ਹਾਂ ਹੋਇਆ ਜੋ ਪਬਲੀਅਸ ਦਾ ਪਿਤਾ ਬੁਖ਼ਾਰ ਅਤੇ ਦਸਤ ਲੱਗਣ ਕਾਰਣ ਬਿਮਾਰ ਪਿਆ ਸੀ, ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤੀ, ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਜੋ ਪੁਬਲਿਯੁਸ ਦਾ ਪਿਉ ਤਾਪ ਅਤੇ ਮਰੋੜਾਂ ਨਾਲ ਮਾਂਦਾ ਪਿਆ ਹੋਇਆ ਸੀ ਸੋ ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤਾ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ
Punjabi ERV
ਓਉਬਕਿਯੁਸ ਦਾ ਪਿਉ ਬੁਖਾਰ ਤੋਂ ਅਤੇ ਮਰੋਡ਼ਾਂ ਤੋਂ ਬਡ਼ਾ ਪੀਡ਼ਤ ਸੀ ਤੇ ਮੰਜੇ ਤੇ ਪਿਆ ਸੀ। ਪਰ ਪੌਲੁਸ ਉਸ ਕੋਲ ਗਿਆ ਅਤੇ ਉਸ ਲਈ ਪ੍ਰਾਰਥਨਾ ਕੀਤੀ। ਪੌਲੁਸ ਨੇ ਆਪਣੇ ਹੱਥ ਉਸ ਉੱਪਰ ਰਖੇ ਤੇ ਉਸਨੂੰ ਚੰਗਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸ ਤਰ੍ਹਾਂ ਹੋਇਆ ਜੋ ਪੁਬਲਿਯੁਸ ਦਾ ਪਿਤਾ ਬੁਖ਼ਾਰ ਅਤੇ ਮਰੋੜਾਂ ਨਾਲ ਬਿਮਾਰ ਪਿਆ ਸੀ, ਸੋ ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤੀ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اینج ہویا پئی پُبلِیُس دا پئیو تاپ تے مروڑے نال ماندا پیا ہویا سی۔ اوہدے کول جا کے پَولُس دُعا منگی۔ تے اپنے ہتّھ اوہدے اُتّے رکھ کے اوہنوں ولّ کِیتا۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਪੁਬਲਿਯੁਸ ਦਾ ਪਿਤਾ ਬੁਖਾਰ ਅਤੇ ਮਰੋੜ ਨਾਲ ਪੀੜਿਤ ਸੀ ਅਤੇ ਬਿਸਤਰੇ 'ਤੇ ਪਿਆ ਸੀ। ਪੌਲੁਸ ਨੇ ਉਸ ਦੇ ਕੋਲ ਜਾ ਕੇ ਪ੍ਰਾਰਥਨਾ ਕੀਤੀ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ।