Acts 3:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਤੁਸੀਂ ਉਸ ਨੂੰ ਮਾਰਿਆ ਜੋ ਜਿੰਦਗੀ ਦਿੰਦਾ ਹੈ ਪਰ ਪਰਮੇਸ਼ੁਰ ਨੇ ਉਸ ਨੂੰ ਮੁਰਦੇ ਤੋਂ ਜੀਵਨ ਵੱਲ ਉੱਠਾਇਆ। ਅਸੀਂ ਇਸਦੇ ਗਵਾਹ ਹਾਂ ਕਿਉਂ ਕਿ ਅਸੀਂ ਇਹ ਸਭ ਕੁਝ ਆਪਣੀ ਅਖੀ ਵੇਖਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਤੁਸੀਂ ਉਸ ਨੂੰ ਮਾਰ ਦਿੱਤਾ ਜੋ ਜੀਵਨ ਦਾ ਸ੍ਰੋਤ ਸੀ । ਪਰ ਪਰਮੇਸ਼ਰ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਊਂਦਾ ਕਰ ਦਿੱਤਾ ਜਿਸ ਦੇ ਅਸੀਂ ਗਵਾਹ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਜੀਵਨ ਦੇ ਮਾਲਿਕ ਨੂੰ ਮਾਰ ਦਿੱਤਾ, ਪਰ ਪਰਮੇਸ਼ਵਰ ਨੇ ਉਸਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ। ਅਸੀਂ ਇਸ ਦੇ ਗਵਾਹ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੀਉਣ ਦੇ ਕਰਤਾ ਨੂੰ ਮਾਰ ਸੁੱਟਿਆ ਜਿਹ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਅਸੀਂ ਏਸ ਗੱਲ ਦੇ ਗਵਾਹ ਹਾਂ
Punjabi ERV
ਇਸ ਤਰ੍ਹਾਂ ਤੁਸੀਂ ਉਸਨੂੰ ਮਾਰਿਆ ਜੋ ਜਿੰਦਗੀ ਦਿੰਦਾ ਹੈ ਪਰ ਪਰਮੇਸ਼ੁਰ ਨੇ ਉਸਨੂੰ ਮੁਰਦੇ ਤੋਂ ਜੀਵਨ ਵੱਲ ਉਠਾਇਆ। ਅਸੀਂ ਇਸਦੇ ਗਵਾਹ ਹਾਂ ਕਿਉਂ ਕਿ ਅਸੀਂ ਇਹ ਸਭ ਕੁਝ ਆਪਣੀ ਅਖੀ ਵੇਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੀਵਨ ਦੇਣ ਵਾਲੇ ਨੂੰ ਮਾਰ ਸੁੱਟਿਆ, ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਅਸੀਂ ਇਸ ਗੱਲ ਦੇ ਗਵਾਹ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُساں زِندگی دے مالک نُوں قتل کِیتا۔ جِہنُوں خُدا مُردیاں وِچوں جوالیا۔ تے اسی اوہدے گواہ آں۔
Punjabi Standard Bible (Punjabi Standard Bible) 2023
ਪਰ ਤੁਸੀਂ ਜੀਵਨ ਦੇ ਕਰਤਾ ਨੂੰ ਮਾਰ ਸੁੱਟਿਆ ਜਿਸ ਨੂੰ ਪਰਮੇਸ਼ਰ ਨੇ ਮੁਰਦਿਆਂ ਵਿੱਚੋਂ ਜਿਵਾਇਆ; ਜਿਸ ਦੇ ਅਸੀਂ ਗਵਾਹ ਹਾਂ।