Acts 3:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਹ ਯਿਸੂ ਦੀ ਸ਼ਕਤੀ ਹੀ ਸੀ ਜਿਸਨੇ ਇਸ ਲੰਗੜ੍ਹੇ ਆਦਮੀ ਨੂੰ ਚੱਲਣ ਦੀ ਸ਼ਕਤੀ ਦਿੱਤੀ। ਇਹ ਇਸ ਲਈ ਵਾਪਰਿਆ ਕਿਉਂਕਿ ਅਸੀਂ ਯਿਸੂ ਦੀ ਸ਼ਕਤੀ ਵਿੱਚ ਯਕੀਨ ਕੀਤਾ। ਤੁਸੀਂ ਇਸ ਆਦਮੀ ਨੂੰ ਵੇਖ ਸੱਕਦੇ ਹੋ ਤੇ ਤੁਸੀਂ ਇਸ ਨੂੰ ਜਾਣਦੇ ਵੀ ਹੋ। ਇਹ ਯਿਸੂ ਵਿੱਚ ਆਪਣੇ ਵਿਸ਼ਵਾਸ ਕਾਰਣ ਚੰਗਾ ਹੋਇਆ ਹੈ ਅਤੇ ਤੁਸੀਂ ਸਭਨਾ ਨੇ ਵੇਖਿਆ ਕਿ ਇਹ ਕਿਵੇਂ ਵਾਪਰਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਦੇ ਨਾਮ ਵਿੱਚ ਉਸ ਵਿਸ਼ਵਾਸ ਦੇ ਦੁਆਰਾ ਜਿਹੜਾ ਉਸ ਦੇ ਨਾਮ ਵਿੱਚ ਹੈ, ਇਸ ਆਦਮੀ ਨੂੰ ਜਿਸ ਨੂੰ ਤੁਸੀਂ ਦੇਖਦੇ ਅਤੇ ਜਾਣਦੇ ਹੋ, ਸਮਰੱਥਾ ਮਿਲੀ ਹੈ । ਜੋ ਵਿਸ਼ਵਾਸ ਯਿਸੂ ਦੁਆਰਾ ਮਿਲਦਾ ਹੈ, ਉਸ ਨੇ ਤੁਹਾਡੇ ਸਾਰਿਆਂ ਦੇ ਸਾਹਮਣੇ ਇਸ ਨੂੰ ਪੂਰੀ ਤਰ੍ਹਾਂ ਚੰਗਾ ਕਰ ਦਿੱਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਦੇ ਨਾਮ ਉੱਤੇ ਵਿਸ਼ਵਾਸ ਨਾਲ, ਇਹ ਆਦਮੀ ਜਿਸਨੂੰ ਤੁਸੀਂ ਵੇਖਦੇ ਹੋ ਅਤੇ ਜਾਣਦੇ ਵੀ ਹੋ ਉਹ ਤਕੜਾ ਕੀਤਾ ਗਿਆ। ਇਹ ਉਸ ਵਿਸ਼ਵਾਸ ਨੇ ਜਿਹੜਾ ਯਿਸ਼ੂ ਦੇ ਨਾਮ ਰਾਹੀਂ ਹੈ, ਉਸਨੂੰ ਪੂਰੀ ਤਰਾ ਚੰਗਾ ਕਰ ਦਿੱਤਾ ਹੈ, ਜਿਵੇਂ ਕਿ ਤੁਸੀਂ ਸਾਰੇ ਦੇਖ ਸਕਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਨਾਮ ਉੱਤੇ ਨਿਹਚਾ ਕਰਨ ਕਰਕੇ ਉਹ ਦੇ ਨਾਮ ਹੀ ਨੇ ਐਸ ਮਨੁੱਖ ਨੂੰ ਜਿਹ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ ਤਕੜਾ ਕੀਤਾ। ਹਾਂ, ਉਸੇ ਨਿਹਚਾ ਨੇ ਜਿਹੜੀ ਉਸ ਦੇ ਦੁਆਰੇ ਤੋਂ ਹੈ ਇਹ ਪੂਰੀ ਤੰਦਰੁਸਤੀ ਤੁਸਾਂ ਸਭਨਾਂ ਦੇ ਸਾਹਮਣੇ ਉਸ ਨੂੰ ਦਿੱਤੀ
Punjabi ERV
ਇਹ ਯਿਸੂ ਦੀ ਸ਼ਕਤੀ ਹੀ ਸੀ ਜਿਸਨੇ ਇਸ ਲੰਗਡ਼ੇ ਆਦਮੀ ਨੂੰ ਚੱਲਣ ਦੀ ਸ਼ਕਤੀ ਦਿੱਤੀ। ਇਹ ਇਸਲਈ ਵਾਪਰਿਆ ਕਿਉਂਕਿ ਅਸੀਂ ਯਿਸੂ ਦੀ ਸ਼ਕਤੀ ਵਿੱਚ ਯਕੀਨ ਕੀਤਾ। ਤੁਸੀਂ ਇਸ ਆਦਮੀ ਨੂੰ ਵੇਖ ਸਕਦੇ ਹੋ ਤੇ ਤੁਸੀਂ ਇਸਨੂੰ ਜਾਣਦੇ ਵੀ ਹੋ। ਇਹ ਯਿਸੂ ਵਿੱਚ ਆਪਣੇ ਵਿਸ਼ਵਾਸ ਕਾਰਣ ਚੰਗਾ ਹੋਇਆ ਹੈ ਅਤੇ ਤੁਸੀਂ ਸਭਨਾ ਨੇ ਵੇਖਿਆ ਕਿ ਇਹ ਕਿਵੇਂ ਵਾਪਰਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਨਾਮ ਉੱਤੇ ਵਿਸ਼ਵਾਸ ਕਰਨ ਕਰਕੇ, ਉਹ ਦੇ ਨਾਮ ਹੀ ਨੇ ਇਸ ਮਨੁੱਖ ਨੂੰ ਜਿਸ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ ਚੰਗਾ ਕੀਤਾ। ਹਾਂ, ਉਸੇ ਵਿਸ਼ਵਾਸ ਨੇ ਜਿਹੜੀ ਉਹ ਦੇ ਰਾਹੀਂ ਹੈ, ਇਹ ਪੂਰੀ ਚੰਗਿਆਈ ਤੁਹਾਡੇ ਸਭਨਾਂ ਦੇ ਸਾਹਮਣੇ ਉਸ ਨੂੰ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے ناں اُتّے اِیمان رکھن دے سبّب اوہدے ناں تے ایس بندے نُوں تگڑیاں کِیتا۔ جِہنُوں تُسی ویکھدے تے پچھاندے ہو۔ اوس اِیمان نے جیہڑا اوہدی راہِیں اے تُہاڈے ساریاں دے سامھنے ایہنوں ایہہ پُوری تندرستی دِتّی۔
Punjabi Standard Bible (Punjabi Standard Bible) 2023
ਉਸ ਦੇ ਨਾਮ ਉੱਤੇ ਵਿਸ਼ਵਾਸ ਕਰਨ ਕਰਕੇ ਉਸ ਦੇ ਨਾਮ ਹੀ ਨੇ ਇਸ ਮਨੁੱਖ ਨੂੰ ਜਿਸ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ, ਤਕੜਾ ਕੀਤਾ ਅਤੇ ਉਸੇ ਵਿਸ਼ਵਾਸ ਨੇ ਜੋ ਉਸ ਦੇ ਦੁਆਰਾ ਹੈ, ਇਸ ਮਨੁੱਖ ਨੂੰ ਤੁਹਾਡੇ ਸਭ ਦੇ ਸਾਹਮਣੇ ਪੂਰੀ ਤੰਦਰੁਸਤੀ ਦਿੱਤੀ।