Acts 3:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੇਰੇ ਭਰਾਵੋ। ਮੈਂ ਜਾਣਦਾ ਹਾਂ ਕਿ ਤੁਸੀਂ ਯਿਸੂ ਨਾਲ ਉਹ ਸਭ ਕੁਝ ਇਸ ਲਈ ਕੀਤਾ ਕਿਉਂਕਿ ਤੁਸੀਂ ਆਪਣੀ ਕਰਨੀ ਤੋਂ ਅਨਜਾਣ ਸੀ ਕਿ ਤੁਸੀਂ ਇਹ ਕੀ ਕਰ ਰਹੇ ਹੋ। ਤੁਹਾਡੇ ਆਗੂ ਵੀ ਅਨਜਾਣ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਹੇ ਇਸਰਾਏਲੀਓ, ਮੈਂ ਜਾਣਦਾਂ ਹਾਂ ਕਿ ਤੁਸੀਂ ਅਤੇ ਤੁਹਾਡੇ ਆਗੂਆਂ ਨੇ ਇਹ ਕੰਮ ਅਣਜਾਣੇ ਵਿੱਚ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹੁਣ, ਹੇ ਭਾਈਬੰਦ ਇਸਰਾਏਲੀਓ, ਮੈਂ ਜਾਣਦਾ ਹਾਂ ਜੋ ਤੁਸੀਂ ਨਾ ਜਾਣਦੇ ਹੋਏ ਅਜਿਹਾ ਕੀਤਾ, ਜਿਵੇਂ ਤੁਹਾਡੇ ਅਧਿਕਾਰੀਆਂ ਨੇ ਵੀ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੁਣ ਹੇ ਭਾਈਓ, ਮੈਂ ਜਾਣਦਾ ਹਾਂ ਜੋ ਤੁਸਾਂ ਅਣਜਾਣਪੁਣੇ ਨਾਲ ਇਹ ਕੀਤਾ ਜਿਵੇਂ ਤੁਹਾਡੇ ਸਰਦਾਰਾਂ ਨੇ ਭੀ ਕੀਤਾ
Punjabi ERV
“ਮੇਰੇ ਭਰਾਵੋ। ਮੈਂ ਜਾਣਦਾ ਹਾਂ ਕਿ ਤੁਸੀਂ ਯਿਸੂ ਨਾਲ ਉਹ ਸਭ ਕੁਝ ਇਸ ਲਈ ਕੀਤਾ ਕਿਉਂਕਿ ਤੁਸੀਂ ਆਪਣੀ ਕਰਨੀ ਤੋਂ ਅਨਜਾਣ ਸੀ ਕਿ ਤੁਸੀਂ ਇਹ ਕੀ ਕਰ ਰਹੇ ਹੋ। ਤੁਹਾਡੇ ਆਗੂ ਵੀ ਅਨਜਾਣ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੁਣ ਹੇ ਭਰਾਵੋ, ਮੈਂ ਜਾਣਦਾ ਹਾਂ ਜੋ ਤੁਸੀਂ ਨਾ ਜਾਣਦੇ ਹੋਏ ਅਜਿਹਾ ਕੀਤਾ ਜਿਵੇਂ ਤੁਹਾਡੇ ਅਧਿਕਾਰੀਆਂ ਨੇ ਵੀ ਕੀਤਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن بھراؤ! مَیں جاننا آں پئی تُساں ایہہ کمّ نادانی نال کِیتا۔ جیویں تُہاڈے سرداراں نیں وی۔
Punjabi Standard Bible (Punjabi Standard Bible) 2023
ਹੁਣ ਹੇ ਭਾਈਓ, ਮੈਂ ਜਾਣਦਾ ਹਾਂ ਕਿ ਤੁਸੀਂ ਇਹ ਅਣਜਾਣਪੁਣੇ ਵਿੱਚ ਕੀਤਾ ਜਿਵੇਂ ਕਿ ਤੁਹਾਡੇ ਅਧਿਕਾਰੀਆਂ ਨੇ ਵੀ ਕੀਤਾ।