Acts 3:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਮੰਦਰ ਦੇ ਵਿਹੜੇ ਅੰਦਰ ਜਾ ਰਹੇ ਸਨ, ਉਨ੍ਹਾਂ ਨੇ ਇੱਕ ਆਦਮੀ ਨੂੰ ਵੇਖਿਆ ਜੋ ਲੰਗੜਾ ਜੰਮਿਆ ਸੀ। ਉਹ ਚੱਲ ਨਹੀਂ ਸੱਕਦਾ ਸੀ, ਇਸ ਲਈ ਉਸ ਦੇ ਕੁਝ ਮਿੱਤਰਾਂ ਨੇ ਉਸ ਨੂੰ ਚੁੱਕਿਆ ਹੋਇਆ ਸੀ। ਹਰ ਰੋਜ਼ ਉਸ ਦੇ ਮਿੱਤਰ ਉਸ ਨੂੰ ਲਿਆਉਂਦੇ ਅਤੇ ਉਸ ਨੂੰ ਭੀਖ ਮੰਗਨ ਲਈ ਮੰਦਰ ਦੇ ਬੂਹੇ ਤੇ ਛੱਡ ਜਾਂਦੇ, ਜੋ ਕਿ “ਖੂਬਸੂਰਤ ਬੂਹਾ” ਅਖਵਾਉਂਦਾ ਸੀ। ਉਹ ਆਦਮੀ ਉਨ੍ਹਾਂ, ਸਾਰੇ ਲੋਕਾਂ ਤੋਂ, ਜਿਹੜੇ ਵੀ ਮੰਦਰ ਅੰਦਰ ਜਾਂਦੇ, ਭੀਖ ਮੰਗਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੈਕਲ ਦੇ ‘ਸੁੰਦਰ’ ਨਾਂ ਦੇ ਦਰਵਾਜ਼ੇ ਤੇ ਇੱਕ ਜਨਮ ਦਾ ਲੰਗੜਾ ਆਦਮੀ ਸੀ ਜਿਸ ਨੂੰ ਲੋਕ ਹਰ ਰੋਜ਼ ਲਿਆ ਕੇ ਛੱਡ ਜਾਂਦੇ ਸਨ ਕਿ ਉਹ ਹੈਕਲ ਵਿੱਚ ਜਾਣ ਵਾਲਿਆਂ ਤੋਂ ਭੀਖ ਮੰਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਇੱਕ ਜਨਮ ਤੋਂ ਲੰਗੜਾ ਆਦਮੀ ਹੈਕਲ ਦੇ ਦਰਵਾਜ਼ੇ ਕੋਲ ਜੋ ਖੂਬਸੂਰਤ ਨਾਮ ਤੇ ਅਖਵਾਉਂਦਾ ਹੈ, ਜਿੱਥੇ ਉਸਨੂੰ ਹਰ ਰੋਜ਼ ਹੈਕਲ ਦੇ ਵਿਹੜੇ ਵਿੱਚ ਜਾਣ ਵਾਲਿਆਂ ਤੋਂ ਭੀਖ ਮੰਗਵਾਈ ਜਾਂਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲੋਕ ਇੱਕ ਜਮਾਂਦਰੂ ਲੰਙੇ ਨੂੰ ਚੁੱਕੀ ਲਈ ਜਾਂਦੇ ਸਨ ਜਿਹ ਨੂੰ ਰੋਜ਼ ਹੈਕਲ ਦੇ ਫਾਟਕ ਕੋਲ ਜਿਹੜਾ ਸੋਹਣਾ ਸੱਦੀਦਾ ਹੈ ਬਹਾਲ ਦਿੰਦੇ ਸਨ ਭਈ ਉਹ ਹੈਕਲ ਵਿੱਚ ਜਾਣ ਵਾਲਿਆਂ ਤੋਂ ਭਿੱਛਿਆ ਮੰਗੇ
Punjabi ERV
ਜਦੋਂ ਉਹ ਮੰਦਰ ਦੇ ਵਿਹਡ਼ੇ ਅੰਦਰ ਜਾ ਰਹੇ ਸਨ, ਉਨ੍ਹਾਂ ਨੇ ਇੱਕ ਆਦਮੀ ਨੂੰ ਵੇਖਿਆ ਜੋ ਲੰਗਡ਼ਾ ਜੰਮਿਆ ਸੀ। ਉਹ ਚੱਲ ਨਹੀਂ ਸਕਦਾ ਸੀ, ਇਸ ਲਈ ਉਸਦੇ ਕੁਝ ਮਿੱਤਰਾਂ ਨੇ ਉਸ ਨੂੰ ਚੁਕਿਆ ਹੋਇਆ ਸੀ। ਹਰ ਰੋਜ਼ ਉਸਦੇ ਮਿੱਤਰ ਉਸਨੂੰ ਲਿਆਉਂਦੇ ਅਤੇ ਉਸਨੂੰ ਭੀਖ ਮੰਗਨ ਲਾਈ ਮੰਦਰ ਦੇ ਬੂਹੇ ਤੇ ਛੱਡ ਜਾਂਦੇ, ਜੋ ਕਿ “ਖੂਬਸੂਰਤ ਬੂਹਾ” ਅਖਵਾਉਂਦਾ ਸੀ। ਉਹ ਆਦਮੀ ਉਨ੍ਹਾਂ, ਸਾਰੇ ਲੋਕਾਂ ਤੋਂ, ਜਿਹਡ਼ੇ ਵੀ ਮੰਦਰ ਅੰਦਰ ਜਾਂਦੇ, ਭੀਖ ਮੰਗਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਲੋਕ ਇੱਕ ਜਮਾਂਦਰੂ ਲੰਗੜੇ ਨੂੰ ਚੁੱਕੀ ਲਈ ਆ ਰਹੇ ਸਨ, ਜਿਸ ਨੂੰ ਹਰ ਰੋਜ਼ ਹੈਕਲ ਦੇ ਦਰਵਾਜ਼ੇ ਕੋਲ ਜਿਹੜਾ ਸੋਹਣਾ ਅਖਵਾਉਂਦਾ ਹੈਂ, ਬਿਠਾ ਦਿੰਦੇ ਸਨ, ਕਿ ਉਹ ਹੈਕਲ ਵਿੱਚ ਜਾਣ ਵਾਲਿਆਂ ਤੋਂ ਭੀਖ ਮੰਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے لوک اِک جماندرُو لنگے نُوں چُک کے لئی جاندے سن تے روز اوس بُوہے اُتّے جیہڑا سوہناں اکھواؤندا اے ایس لئی بہا دیندے سن پئی ہیکل وِچ وڑن والیاں توں خَیرات منگے۔
Punjabi Standard Bible (Punjabi Standard Bible) 2023
ਅਤੇ ਲੋਕ ਇੱਕ ਜਨਮ ਦੇ ਲੰਗੜੇ ਨੂੰ ਲਿਜਾ ਰਹੇ ਸਨ ਜਿਸ ਨੂੰ ਉਹ ਹਰ ਰੋਜ਼ ਹੈਕਲ ਦੇ ਦਰਵਾਜ਼ੇ ਕੋਲ ਜੋ “ਸੁੰਦਰ” ਕਹਾਉਂਦਾ ਹੈ, ਬਿਠਾ ਦਿੰਦੇ ਸਨ ਤਾਂਕਿ ਉਹ ਹੈਕਲ ਵਿੱਚ ਜਾਣ ਵਾਲਿਆਂ ਤੋਂ ਭੀਖ ਮੰਗੇ।