Acts 3:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਿੰਨਾ ਚਿਰ ਸਾਰੀਆਂ ਚੀਜ਼ਾਂ ਮੁੜ ਸੁਧਾਰੀਆਂ ਨਹੀਂ ਜਾਂਦੀਆਂ, ਯਿਸੂ ਨੇ ਸਵਰਗ ਵਿੱਚ ਹੀ ਰਹਿਣਾ ਹੈ। ਇਸ ਬਾਰੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਸ਼ੁਰੂ ਤੋਂ ਹੀ ਆਖਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਇਹ ਜ਼ਰੂਰੀ ਹੈ ਕਿ ਉਹ ਸਵਰਗ ਵਿੱਚ ਉਸ ਸਮੇਂ ਤੱਕ ਰਹਿਣ ਜਦੋਂ ਤੱਕ ਕਿ ਸਭ ਕੁਝ ਸੁਧਾਰਿਆ ਨਾ ਜਾਵੇ ਜਿਸ ਦੇ ਬਾਰੇ ਪਰਮੇਸ਼ਰ ਨੇ ਸ਼ੁਰੂ ਤੋਂ ਆਪਣੇ ਪਵਿੱਤਰ ਨਬੀਆਂ ਦੇ ਰਾਹੀਂ ਕਿਹਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੋ ਉਹ ਸਵਰਗ ਵਿੱਚ ਰਹੇ, ਕਿ ਜਦੋਂ ਤੱਕ ਪਰਮੇਸ਼ਵਰ ਦਾ ਹਰ ਚੀਜ਼ ਨੂੰ ਬਹਾਲ ਕਰਨ ਦਾ ਸਮਾਂ ਨਾ ਜਾਵੇ, ਜਿਵੇਂ ਉਸਨੇ ਬਹੁਤ ਪਹਿਲਾਂ ਤੋਂ ਹੀ ਆਪਣੇ ਪਵਿੱਤਰ ਨਬੀਆਂ ਰਾਹੀਂ ਵਾਅਦਾ ਕੀਤਾ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਜ਼ਰੂਰ ਹੈ ਜੋ ਉਹ ਸੁਰਗ ਵਿੱਚ ਜਾ ਰਹੇ ਜਿੰਨਾ ਚਿਰ ਸਾਰੀਆਂ ਚੀਜ਼ਾਂ ਦੇ ਸੁਧਾਰੇ ਜਾਣ ਦਾ ਸਮਾ ਨਾ ਆਵੇ ਜਿਨ੍ਹਾਂ ਦੇ ਵਿਖੇ ਪਰਮੇਸ਼ੁਰ ਨੇ ਆਪਣੇ ਪਵਿੱਤ੍ਰ ਨਬੀਆਂ ਦੀ ਜਬਾਨੀ ਮੁੱਢੋਂ ਹੀ ਆਖਿਆ ਸੀ
Punjabi ERV
ਜਿੰਨਾ ਚਿਰ ਸਾਰੀਆਂ ਚੀਜ਼ਾਂ ਮੁਡ਼ ਸੁਧਾਰੀਆਂ ਨਹੀਂ ਜਾਂਦੀਆਂ, ਯਿਸੂ ਨੇ ਸਵਰਗ ਵਿੱਚ ਹੀ ਰਹਿਣਾ ਹੈ। ਇਸ ਬਾਰੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਸ਼ੁਰੂ ਤੋਂ ਹੀ ਆਖਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜ਼ਰੂਰ ਹੈ, ਜੋ ਉਹ ਸਵਰਗ ਵਿੱਚ ਰਹੇ, ਜਦੋਂ ਤੱਕ ਸਾਰੀਆਂ ਚੀਜ਼ਾਂ ਦੇ ਸੁਧਾਰੇ ਜਾਣ ਦਾ ਸਮਾਂ ਨਾ ਆਵੇ ਜਿਨ੍ਹਾਂ ਦੇ ਵਿਖੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ੁਬਾਨੀ ਸ਼ੁਰੂ ਤੋਂ ਹੀ ਆਖਿਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ ضرُوری اے پئی اوہ اسمان وِچ اودُوں تِیکر رہے جد تِیکر سارِیاں شیواں بحال نا کِیتیاں جان جِنہاں دا ذِکر خُدا نے مُڈھوں اپنے پاک نبیاں دی زبانی کِیتا۔
Punjabi Standard Bible (Punjabi Standard Bible) 2023
ਜ਼ਰੂਰ ਹੈ ਜੋ ਉਹ ਸਵਰਗ ਵਿੱਚ ਉਸ ਸਮੇਂ ਤੱਕ ਰਹੇ ਜਦੋਂ ਤੱਕ ਉਨ੍ਹਾਂ ਸਭਨਾਂ ਗੱਲਾਂ ਦੀ ਮੁੜ ਬਹਾਲੀ ਨਾ ਹੋ ਜਾਵੇ ਜਿਨ੍ਹਾਂ ਦੇ ਵਿਖੇ ਪਰਮੇਸ਼ਰ ਨੇ ਮੁੱਢ ਤੋਂ ਹੀ ਆਪਣੇ ਪਵਿੱਤਰ ਨਬੀਆਂ ਦੇ ਮੂੰਹੋਂ ਕਿਹਾ ਸੀ।