Acts 3:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸ ਨੂੰ ਪਰਮੇਸ਼ੁਰ ਨੇ ਤੁਹਾਡੇ ਪਿਓ ਦਾਦਿਆਂ ਨਾਲ ਬਣਾਇਆ ਸੀ। ਜਦ ਉਹ ਅਬਰਾਹਾਮ ਨੂੰ ਆਖਿਆ ਕਿ, ‘ਧਰਤੀ ਦੇ ਸਾਰੇ ਲੋਕ ਤੇਰੀ ਅੰਸ ਰਾਹੀਂ ਧੰਨ ਹੋਣਗੇ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਨਬੀਆਂ ਅਤੇ ਉਸ ਨੇਮ ਦੀ ਸੰਤਾਨ ਹੋ ਜੋ ਪਰਮੇਸ਼ਰ ਨੇ ਤੁਹਾਡੇ ਪੁਰਖਿਆਂ ਨਾਲ, ਅਬਰਾਹਾਮ ਨੂੰ ਇਹ ਕਹਿ ਕੇ ਬੰਨ੍ਹਿਆ ਸੀ ‘ਤੇਰੀ ਸੰਤਾਨ ਦੁਆਰਾ ਸੰਸਾਰ ਦੀਆਂ ਸਭ ਕੌਮਾਂ ਅਸੀਸ ਪਾਉਣਗੀਆਂ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਤੁਸੀਂ ਉਹ ਨਬੀਆਂ ਦੇ ਅਤੇ ਉਸ ਪ੍ਰਤਿੱਗਿਆ ਦੇ ਵਾਰਸ ਹੋ ਜੋ ਪਰਮੇਸ਼ਵਰ ਨੇ ਤੁਹਾਡੇ ਪੁਰਖਾ ਨਾਲ ਕੀਤਾ ਸੀ। ਉਸਨੇ ਅਬਰਾਹਾਮ ਨੂੰ ਕਿਹਾ, ‘ਤੇਰੀ ਵੰਸ਼ ਦੇ ਜ਼ਰੀਏ ਧਰਤੀ ਦੇ ਸਾਰੇ ਲੋਕਾਂ ਨੂੰ ਅਸੀਸ ਮਿਲੇਗੀ।’
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤ੍ਰ ਹੋ ਜਿਹ ਨੂੰ ਪਰਮੇਸ਼ੁਰ ਨੇ ਤੁਹਾਡੇ ਪਿਓ ਦਾਦਿਆਂ ਨਾਲ ਕੀਤਾ ਸੀ ਜਦ ਅਬਰਾਹਾਮ ਨੂੰ ਆਖਿਆ, ਤੇਰੀ ਅੰਸ ਵਿੱਚ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ
Punjabi ERV
ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸਨੂੰ ਪਰਮੇਸ਼ੁਰ ਨੇ ਤੁਹਾਡੇ ਪਿਓ ਦਾਦਿਆਂ ਨਾਲ ਬਣਾਇਆ ਸੀ। ਜਦ ਉਹ ਅਬਰਾਹਾਮ ਨੂੰ ਆਖਿਆ ਕਿ, ‘ਧਰਤੀ ਦੇ ਸਾਰੇ ਪਰਿਵਾਰ ਤੇਰੀਆਂ ਔਲਾਦਾਂ ਰਾਹੀਂ ਧੰਨ ਹੋਣਗੇ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸ ਨੂੰ ਪਰਮੇਸ਼ੁਰ ਨੇ ਤੁਹਾਡੇ ਬਾਪ ਦਾਦਿਆਂ ਨਾਲ ਕੀਤਾ ਸੀ, ਜਦੋਂ ਅਬਰਾਹਾਮ ਨੂੰ ਆਖਿਆ ਕਿ, ਤੇਰੀ ਅੰਸ ਵਿੱਚ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی نبیاں دی اولاد ہو۔ تے اوس عہد دے سانجھی جیہڑا خُدا تُہاڈے پئیو دادیاں نال کِیتا۔ جد ابرہام نُوں ایہہ آکھیا۔ پئی تیری نسل توں دُنیا دے سارے گھرانیاں نُوں برکت مِلے گی۔
Punjabi Standard Bible (Punjabi Standard Bible) 2023
ਤੁਸੀਂ ਨਬੀਆਂ ਦੀ ਅਤੇ ਉਸ ਨੇਮ ਦੀ ਸੰਤਾਨ ਹੋ ਜਿਹੜਾ ਤੁਹਾਡੇ ਪੁਰਖਿਆਂ ਦੇ ਪਰਮੇਸ਼ਰ ਨੇ ਇਹ ਕਹਿੰਦੇ ਹੋਏ ਅਬਰਾਹਾਮ ਨਾਲ ਬੰਨ੍ਹਿਆ, ‘ਤੇਰੀ ਅੰਸ ਦੇ ਦੁਆਰਾ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ’।