Acts 3:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਪਣੇ ਖਾਸ ਸੇਵਕ ਯਿਸੂ ਨੂੰ ਤੁਹਾਡੇ ਕੋਲ ਪਹਿਲਾਂ ਭੇਜਿਆ। ਉਹ ਤੁਹਾਡੇ ਵਿੱਚੋਂ ਹਰ ਇੱਕ ਨੂੰ ਤੁਹਾਡੇ ਬਦੀ ਦੇ ਰਸਤਿਆਂ ਤੋਂ ਹਟਾ ਕੇ ਅਸੀਸਾਂ ਦੇਣ ਲਈ ਆਇਆ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਨੇ ਆਪਣੇ ਦਾਸ ਨੂੰ ਚੁਣਿਆ ਅਤੇ ਸਭ ਤੋਂ ਪਹਿਲਾਂ ਤੁਹਾਡੇ ਕੋਲ ਭੇਜਿਆ ਕਿ ਉਹ ਤੁਹਾਡੇ ਵਿੱਚੋਂ ਹਰ ਇੱਕ ਨੂੰ ਤੁਹਾਡੇ ਬੁਰੇ ਰਾਹਾਂ ਤੋਂ ਮੋੜਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਪਰਮੇਸ਼ਵਰ ਨੇ ਆਪਣੇ ਸੇਵਕ ਨੂੰ ਖੜ੍ਹਾ ਕੀਤਾ, ਤਾਂ ਉਸਨੇ ਉਸਨੂੰ ਸਭ ਤੋਂ ਪਹਿਲਾਂ ਤੁਹਾਡੇ ਕੋਲ ਭੇਜਿਆ ਤਾਂ ਜੋ ਤੁਹਾਨੂੰ ਹਰ ਇੱਕ ਨੂੰ ਆਪਣੇ ਭੈੜੇ ਕੰਮਾਂ ਤੋਂ ਦੂਰ ਕਰਕੇ ਅਸੀਸ ਦੇਵੇ।”
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸੁਰ ਨੇ ਆਪਣੇ ਸੇਵਕ ਨੂੰ ਖੜਾ ਕਰ ਕੇ ਪਹਿਲਾਂ ਤੁਹਾਡੇ ਕੋਲ ਘੱਲਿਆ ਭਈ ਤੁਹਾਡੇ ਵਿੱਚੋਂ ਹਰੇਕ ਨੂੰ ਉਹਦੀਆਂ ਬੁਰਿਆਈਆਂ ਤੋਂ ਹਟਾ ਕੇ ਤੁਹਾਨੂੰ ਬਰਕਤ ਦੇਵੇ।।
Punjabi ERV
ਪਰਮੇਸ਼ੁਰ ਨੇ ਆਪਣੇ ਖਾਸ ਸੇਵਕ ਯਿਸੂ ਨੂੰ ਤੁਹਾਡੇ ਕੋਲ ਪਹਿਲਾਂ ਭੇਜਿਆ। ਉਹ ਤੁਹਾਡੇ ਵਿੱਚੋਂ ਹਰ ਇੱਕ ਨੂੰ ਤੁਹਾਡੇ ਬਦੀ ਦੇ ਰਸਤਿਆਂ ਤੋਂ ਹਟਾ ਕੇ ਅਸੀਸਾਂ ਦੇਣ ਲਈ ਆਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਨੇ ਆਪਣੇ ਸੇਵਕ ਨੂੰ ਖੜ੍ਹਾ ਕਰਕੇ ਪਹਿਲਾਂ ਤੁਹਾਡੇ ਕੋਲ ਭੇਜਿਆ ਕਿ ਤੁਹਾਡੇ ਵਿੱਚੋਂ ਹਰੇਕ ਨੂੰ ਉਹ ਦੀਆਂ ਬੁਰਿਆਈਆਂ ਤੋਂ ਹਟਾ ਕੇ ਤੁਹਾਨੂੰ ਬਰਕਤ ਦੇਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہاڈے ای کول سبھ توں پہلاں خُدا اپنے خادم نُوں اُٹھال کے ایس لئی گھلّیا پئی تُہاڈے وِچوں ہر اِک نُوں اوہدیاں بُرائیاں توں پھیر کے برکت دیوے۔
Punjabi Standard Bible (Punjabi Standard Bible) 2023
ਪਰਮੇਸ਼ਰ ਨੇ ਆਪਣੇ ਸੇਵਕ ਨੂੰ ਖੜ੍ਹਾ ਕੀਤਾ ਅਤੇ ਪਹਿਲਾਂ ਤੁਹਾਡੇ ਕੋਲ ਭੇਜਿਆ ਕਿ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੀਆਂ ਬਦੀਆਂ ਤੋਂ ਮੋੜ ਕੇ ਬਰਕਤ ਦੇਵੇ।”