Acts 4:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਅਸੀਂ ਚਾਹੁੰਦੇ ਹਾ ਕਿ ਤੁਹਾਨੂੰ ਸਭ ਨੂੰ ਅਤੇ ਸਾਰੇ ਯਹੂਦੀਆਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਹ ਲੰਗੜਾ ਆਦਮੀ ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਠੀਕ ਹੋਇਆ ਹੈ। ਉਹੀ ਯਿਸੂ ਜਿਸ ਨੂੰ ਤੁਸੀਂ ਸੂਲੀ ਚਾੜ੍ਹਿਆ ਸੀ। ਪਰਮੇਸ਼ੁਰ ਨੇ ਉਸੇ ਨੂੰ ਮੁਰਦਿਆਂ ਚੋ ਜਿਵਾਇਆ ਹੈ। ਇਹ ਆਦਮੀ ਲੰਗੜਾ ਸੀ ਪਰ ਹੁਣ ਚੱਲ ਸੱਕਦਾ ਹੈ। ਹੁਣ ਉਹ ਯਿਸੂ ਦੀ ਸ਼ਕਤੀ ਨਾਲ ਤੁਹਾਡੇ ਸਾਹਮਣੇ ਖੜ੍ਹਾ ਹੋਣ ਦੇ ਯੋਗ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਤੁਸੀਂ ਸਾਰੇ ਅਤੇ ਇਸਰਾਏਲ ਦੇ ਸਾਰੇ ਲੋਕ ਵੀ ਜਾਣੋ ਕਿ ਜਿਹਨਾਂ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ, ਉਹਨਾਂ ਨੂੰ ਪਰਮੇਸ਼ਰ ਨੇ ਮੁਰਦਿਆਂ ਵਿੱਚੋਂ ਜਿਊਂਦਾ ਕੀਤਾ, ਉਸੇ ਨਾਸਰਤ ਨਿਵਾਸੀ ਯਿਸੂ ਮਸੀਹ ਦੇ ਨਾਮ ਵਿੱਚ ਇਹ ਆਦਮੀ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਫਿਰ ਇਹ ਜਾਣੋ, ਤੁਸੀਂ ਅਤੇ ਸਾਰੇ ਇਸਰਾਏਲ ਦੇ ਲੋਕੋ: ਇਹ ਯਿਸ਼ੂ ਮਸੀਹ ਨਾਸਰੀ ਦੇ ਨਾਮ ਨਾਲ ਹੋਈਆ ਹੈ, ਜਿਸਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ਵਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ, ਕਿ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੁਸਾਂ ਸਭਨਾਂ ਨੂੰ ਅਤੇ ਇਸਰਾਏਲ ਦਿਆਂ ਸਾਰਿਆਂ ਲੋਕਾਂ ਨੂੰ ਮਲੂਮ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਹ ਨੂੰ ਤੁਸਾਂ ਸਲੀਬ ਉੱਤੇ ਚੜ੍ਹਾਇਆ ਅਤੇ ਜਿਹ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਉੱਸੇ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜਾ ਹੈ
Punjabi ERV
ਕਿਉਂਕਿ ਅਸੀਂ ਚਾਹੁੰਦੇ ਹਾ ਕਿ ਤੁਹਾਨੂੰ ਸਭ ਨੂੰ ਅਤੇ ਸਾਰੇ ਯਹੂਦੀਆਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਹ ਲੰਗਡ਼ਾ ਆਦਮੀ ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਠੀਕ ਹੋਇਆ ਹੈ। ਉਹੀ ਯਿਸੂ ਜਿਸਨੂੰ ਤੁਸੀਂ ਸੂਲੀ ਚਾਢ਼ਿਆ ਸੀ। ਪ੍ਰਭੂ ਨੇ ਉਸੇ ਨੂੰ ਮੁਰਦਿਆਂ ਚੋ ਜਿਵਾਇਆ ਹੈ। ਇਹ ਆਦਮੀ ਲੰਗਡ਼ਾ ਸੀ ਪਰ ਹੁਣ ਚੱਲ ਸਕਦਾ ਹੈ। ਹੁਣ ਉਹ ਯਿਸੂ ਦੀ ਸ਼ਕਤੀ ਨਾਲ ਤੁਹਾਡੇ ਸਾਮ੍ਹਣੇ ਖਡ਼ਾ ਹੋਣ ਦੇ ਯੋਗ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਤੁਹਾਨੂੰ ਸਭਨਾਂ ਨੂੰ ਅਤੇ ਇਸਰਾਏਲ ਦੇ ਸਾਰਿਆਂ ਲੋਕਾਂ ਨੂੰ ਪਤਾ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਸ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਉਸ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں تُہانوں سبھناں نُوں تے اِسرائیل دی ساری قوم نُوں معلُوم ہوئے۔ پئی یِسُوع مسِیح ناصری دے ناں اُتّے جِہنُوں تُساں صلِیب دِتّی تے خُدا نے اوہنوں مُردیاں وِچوں جوالیا۔ اوہدے ناں اُتّے تُہاڈے سامھنے ایہہ بندہ بھلا چَنگا کھلوتا اے۔
Punjabi Standard Bible (Punjabi Standard Bible) 2023
ਤਾਂ ਤੁਸੀਂ ਸਾਰੇ ਅਤੇ ਇਸਰਾਏਲ ਦੇ ਸਭ ਲੋਕ ਇਹ ਜਾਣ ਲੈਣ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਵਿੱਚ ਜਿਸ ਨੂੰ ਤੁਸੀਂ ਸਲੀਬ 'ਤੇ ਚੜ੍ਹਾਇਆ ਅਤੇ ਜਿਸ ਨੂੰ ਪਰਮੇਸ਼ਰ ਨੇ ਮੁਰਦਿਆਂ ਵਿੱਚੋਂ ਜਿਵਾਇਆ, ਉਸੇ ਦੇ ਦੁਆਰਾ ਇਹ ਤੁਹਾਡੇ ਸਾਹਮਣੇ ਤੰਦਰੁਸਤ ਖੜ੍ਹਾ ਹੈ।