Acts 4:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦੀ ਆਗੂ ਸਮਝ ਗਏ ਕਿ ਪਤਰਸ ਅਤੇ ਯੂਹੰਨਾ ਕੋਲ ਕੋਈ ਵਿਸ਼ੇਸ਼ ਸਿੱਖਿਆ ਜਾਂ ਸਿਖਲਾਈ ਨਹੀਂ ਸੀ। ਪਰ ਉਹ ਇਹ ਵੀ ਜਾਣ ਗਏ ਕਿ ਉਹ ਖੁਲ੍ਹੇ ਆਮ ਬੋਲੇ ਸਨ। ਇਸ ਲਈ ਆਗੂ ਹੈਰਾਨ ਸਨ। ਉਹ ਜਾਣਦੇ ਸਨ ਕਿ ਪਤਰਸ ਅਤੇ ਯੂਹੰਨਾ ਯਿਸੂ ਦੇ ਨਾਲ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਲੋਕ ਪਤਰਸ ਅਤੇ ਯੂਹੰਨਾ ਦੀ ਦਲੇਰੀ ਨੂੰ ਦੇਖ ਕੇ ਅਤੇ ਇਹ ਜਾਣ ਕੇ ਕਿ ਉਹ ਅਨਪੜ੍ਹ ਅਤੇ ਸਧਾਰਨ ਮਨੁੱਖ ਹਨ, ਹੈਰਾਨ ਰਹਿ ਗਏ । ਪਰ ਫਿਰ ਉਹਨਾਂ ਨੂੰ ਪਛਾਣ ਗਏ ਕਿ ਇਹ ਯਿਸੂ ਦੇ ਨਾਲ ਰਹਿ ਚੁੱਕੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਨ੍ਹਾਂ ਨੇ ਪਤਰਸ ਅਤੇ ਯੋਹਨ ਦੀ ਹਿੰਮਤ ਵੇਖੀ ਅਤੇ ਮਹਿਸੂਸ ਕੀਤਾ ਕਿ ਉਹ ਅਨਪੜ, ਸਧਾਰਨ ਆਦਮੀ ਸਨ, ਤਾਂ ਉਹ ਹੈਰਾਨ ਰਹਿ ਗਏ ਅਤੇ ਉਨ੍ਹਾਂ ਨੇ ਪਛਾਣਿਆ ਕਿ ਇਹ ਆਦਮੀ ਯਿਸ਼ੂ ਦੇ ਨਾਲ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਵੇਖੀ ਅਤੇ ਜਾਣਿਆ ਜੋ ਉਹ ਵਿਦਵਾਨ ਨਹੀਂ ਸਗੋਂ ਆਮ ਵਿੱਚੋਂ ਹਨ ਤਾਂ ਅਚਰਜ ਮੰਨਿਆ। ਫੇਰ ਓਹਨਾਂ ਨੂੰ ਪਛਾਣਿਆ ਭਈ ਏਹ ਯਿਸੂ ਦੇ ਨਾਲ ਰਹੇ ਸਨ
Punjabi ERV
ਯਹੂਦੀ ਆਗੂ ਸਮਝ ਗਏ ਕਿ ਪਤਰਸ ਅਤੇ ਯੂਹੰਨਾ ਕੋਲ ਕੋਈ ਵਿਸ਼ੇਸ਼ ਸਿਖਿਆ ਜਾਂ ਸਿਖਲਾਈ ਨਹੀਂ ਸੀ। ਪਰ ਉਹ ਇਹ ਵੀ ਜਾਣ ਗਏ ਕਿ ਉਹ ਖੁਲ੍ਹੇ ਆਮ ਬੋਲੇ ਸਨ। ਇਸ ਲਈ ਆਗੂ ਹੈਰਾਨ ਸਨ। ਉਹ ਜਾਣਦੇ ਸਨ ਕਿ ਪਤਰਸ ਅਤੇ ਯੂਹੰਨਾ ਯਿਸੂ ਦੇ ਨਾਲ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਨੂੰ ਵੇਖਿਆ ਅਤੇ ਅਚਰਜ਼ ਮੰਨਿਆ ਕਿ ਉਹ ਵਿਦਵਾਨ ਨਹੀਂ ਸਗੋਂ ਆਮ ਲੋਕ ਹੀ ਹਨ। ਫੇਰ ਉਹਨਾਂ ਨੂੰ ਪਛਾਣਿਆ, ਕਿ ਇਹ ਦੋਨੋ ਯਿਸੂ ਦੇ ਨਾਲ ਰਹੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جدوں اوہناں پطرس تے یُوحنّا دی دلیری ویکھی۔ تے جانیا پئی ایہہ اَن پڑھ تے مُورکھ نیں۔ تے تعجُّب کِیتا تے اوہناں نُوں پِچھانیا پئی اوہ یِسُوع دے نال سن۔
Punjabi Standard Bible (Punjabi Standard Bible) 2023
ਜਦੋਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਵੇਖੀ ਅਤੇ ਜਾਣਿਆ ਕਿ ਉਹ ਅਨਪੜ੍ਹ ਅਤੇ ਸਧਾਰਨ ਮਨੁੱਖ ਹਨ ਤਾਂ ਹੈਰਾਨ ਹੋਏ ਅਤੇ ਉਨ੍ਹਾਂ ਨੂੰ ਪਛਾਣ ਲਿਆ ਕਿ ਉਹ ਯਿਸੂ ਦੇ ਨਾਲ ਸਨ।