Acts 4:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਡੇ ਪੂਰਵਜ, ਦਾਊਦ, ਤੇਰੇ ਸੇਵਕ ਸਨ। ਪਵਿੱਤਰ ਆਤਮਾ ਦੀ ਸ਼ਕਤੀ ਨਾਲ ਉਨ੍ਹਾਂ ਨੇ ਇਹ ਸ਼ਬਦ ਲਿਖੇ; ‘ਕੌਮਾਂ ਕਿਸ ਲਈ ਰੌਲਾ ਪਾ ਰਹੀਆਂ ਹਨ? ਦੁਨੀਆਂ ਦੇ ਲੋਕ ਪਰਮੇਸ਼ੁਰ ਦੇ ਵਿਰੁੱਧ ਫ਼ਿਜ਼ੂਲ ਵਿਉਂਤਾਂ ਕਿਉਂ ਕਰ ਰਹੇ ਹਨ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਪਵਿੱਤਰ ਆਤਮਾ ਦੇ ਦੁਆਰਾ ਸਾਡੇ ਪੁਰਖੇ, ਆਪਣੇ ਦਾਸ ਦਾਊਦ ਦੇ ਰਾਹੀਂ ਕਿਹਾ ਹੈ: ‘ਪਰਾਈਆਂ ਕੌਮਾਂ ਕਿਉਂ ਕ੍ਰੋਧਿਤ ਹੋਈਆਂ? ਅਤੇ ਲੋਕਾਂ ਨੇ ਕਿਉਂ ਵਿਅਰਥ ਸੋਚਾਂ ਸੋਚੀਆਂ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਪਵਿੱਤਰ ਆਤਮਾ ਦੁਆਰਾ ਆਪਣੇ ਸੇਵਕ ਸਾਡੇ ਪਿਤਾ ਦਾਵੀਦ ਦੇ ਮੂੰਹ ਰਾਹੀਂ ਗੱਲ ਕੀਤੀ: “ ‘ਗ਼ੈਰ-ਯਹੂਦੀਆਂ ਕਿਉਂ ਡੰਡ ਪਾਈ ਹੈ ਅਤੇ ਉੱਮਤਾਂ ਨੇ ਵਿਅਰਥ ਸੋਚਾਂ ਕਿਉਂ ਸੋਚੀਆਂ ਹਨ?
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਪਵਿੱਤ੍ਰ ਆਤਮਾ ਦੇ ਰਾਹੀਂ ਸਾਡੇ ਵਡੇਰੇ ਆਪਣੇ ਬੰਦੇ ਦਾਊਦ ਦੀ ਜ਼ਬਾਨੀ ਆਖਿਆ, - ਕੌਮਾਂ ਕਾਹ ਨੂੰ ਡੰਡ ਪਾਈ ਹੈ, ਅਤੇ ਉੱਮਤਾ ਨੇ ਵਿਅਰਥ ਸੋਚਾਂ ਕਿਉਂ ਕੀਤੀਆਂ ਹਨॽ
Punjabi ERV
ਸਾਡੇ ਪੂਰਵਜ, ਦਾਊਦ, ਤੇਰੇ ਸੇਵਕ ਸਨ। ਪਵਿੱਤਰ ਆਤਮਾ ਦੀ ਸ਼ਕਤੀ ਨਾਲ ਉਨ੍ਹਾਂ ਨੇ ਇਹ ਸ਼ਬਦ ਲਿਖੇ; ‘ਕੌਮਾਂ ਕਿਸ ਲਈ ਰੌਲਾ ਪਾ ਰਹੀਆਂ ਹਨ? ਦੁਨੀਆਂ ਦੇ ਲੋਕ ਪਰਮੇਸ਼ੁਰ ਦੇ ਵਿਰੁੱਧ ਵਿਉਂਤਾਂ ਕਿਉਂ ਕਰ ਰਹੇ ਹਨ? ਇਹ ਸਭ ਫ਼ਿਜ਼ੂਲ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਪਵਿੱਤਰ ਆਤਮਾ ਦੇ ਰਾਹੀਂ ਸਾਡੇ ਪੁਰਖੇ ਆਪਣੇ ਸੇਵਕ ਦਾਊਦ ਦੀ ਜੁਬਾਨੀ ਆਖਿਆ, “ਕੌਮਾਂ ਕਿਉਂ ਡੰਡ ਪਾਈ ਹੈ, ਅਤੇ ਉੱਮਤਾਂ ਨੇ ਵਿਅਰਥ ਸੋਚਾਂ ਕਿਉਂ ਸੋਚੀਆਂ ਹਨ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُوں پاک رُوح دی راہِیں اپنے بندے ساڈے پئیو داؤد دی زبانی آکھیا۔ پئی غیر قوماں کاہِنُوں شور مچایا۔ تے لوکاں نیں کُوڑے خیال بَدّھے؟
Punjabi Standard Bible (Punjabi Standard Bible) 2023
ਤੂੰ ਪਵਿੱਤਰ ਆਤਮਾ ਦੇ ਰਾਹੀਂ ਸਾਡੇ ਪੁਰਖੇ ਆਪਣੇ ਸੇਵਕ ਦਾਊਦ ਦੇ ਮੂੰਹੋਂ ਕਿਹਾ: ਪਰਾਈਆਂ ਕੌਮਾਂ ਨੇ ਕਿਉਂ ਸ਼ੋਰ ਮਚਾਇਆ ਅਤੇ ਲੋਕਾਂ ਨੇ ਕਿਉਂ ਵਿਅਰਥ ਗੱਲਾਂ ਸੋਚੀਆਂ?