Acts 4:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਤੇਰਾ ਪਵਿੱਤਰ ਸੇਵਕ ਹੈ ਤੇ ਤੂੰ ਉਸ ਨੂੰ ਮਸੀਹ ਬਣਾਇਆ। ਪਰ ਇਹ ਸਭ ਉਦੋਂ ਵਾਪਰਿਆ ਜਦੋਂ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ, ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਸਾਰੇ ਲੋਕ ਯਿਸੂ ਦੇ ਵਿਰੁੱਧ ਯਰੂਸ਼ਲਮ ਵਿੱਚ ਇਕੱਠੇ ਹੋਏ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਸੱਚਮੁੱਚ ਤੁਹਾਡੇ ਪਵਿੱਤਰ ਦਾਸ ਯਿਸੂ ਦੇ ਵਿਰੁੱਧ ਜਿਹਨਾਂ ਦਾ ਮਸਹ ਤੁਸੀਂ ਕੀਤਾ ਸੀ, ਇਸ ਸ਼ਹਿਰ ਵਿੱਚ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ, ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਇਕੱਠੇ ਹੋਏ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦਰਅਸਲ ਹੇਰੋਦੇਸ ਅਤੇ ਪੋਂਨਤੀਯਾਸ ਪਿਲਾਤੁਸ ਨੇ ਇਸ ਯੇਰੂਸ਼ਲਮ ਸ਼ਹਿਰ ਵਿੱਚ ਗ਼ੈਰ-ਯਹੂਦੀਆਂ ਅਤੇ ਇਸਰਾਏਲ ਦੇ ਲੋਕਾਂ ਨਾਲ ਮਿਲ ਕੇ ਤੁਹਾਡੇ ਪਵਿੱਤਰ ਸੇਵਕ ਯਿਸ਼ੂ ਦੇ ਵਿਰੁੱਧ ਸਾਜਿਸ਼ ਬਣਾਈ, ਜਿਸ ਨੂੰ ਤੁਸੀਂ ਮਸਹ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸੱਚੀ ਮੁੱਚੀ ਇਸੇ ਸ਼ਹਿਰ ਵਿੱਚ ਤੇਰੇ ਪਵਿੱਤ੍ਰ ਸੇਵਕ ਯਿਸੂ ਦੇ ਵਿਰੁੱਧ ਜਿਹ ਨੂੰ ਤੈਂ ਮਸਹ ਕੀਤਾ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਸਣੇ ਇਕੱਠੇ ਹੋਏ
Punjabi ERV
ਯਿਸੂ ਤੇਰਾ ਪਵਿੱਤਰ ਸੇਵਕ ਹੈ ਤੇ ਤੂੰ ਉਸਨੂੰ ਮਸੀਹ ਬਣਾਇਆ। ਪਰ ਇਹ ਸਭ ਉਦੋਂ ਵਾਪਰਿਆ ਜਦੋਂ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ, ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਸਾਰੇ ਲੋਕ ਯਿਸੂ ਦੇ ਵਿਰੁੱਧ ਯਰੂਸ਼ਲਮ ਵਿਚ ਇਕਠੇ ਹੋਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਸੱਚ-ਮੁੱਚ ਇਸ ਸ਼ਹਿਰ ਵਿੱਚ ਤੇਰੇ ਪਵਿੱਤਰ ਸੇਵਕ ਯਿਸੂ ਦੇ ਵਿਰੁੱਧ ਜਿਸ ਨੂੰ ਤੁਸੀਂ ਮਸਹ ਕੀਤਾ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਇਕੱਠੇ ਹੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو سَچ مُچ ایس شہر وِچ تیرے پاک خادم یِسُوع دے برخلاف جِہنُوں تُوں مسَح کِیتا۔ ہیرودیس تے پُنطِیُس پِیلاطُس غیر قوماں تے اِسرائیلیاں سَنے ایس لئی اکٹّھے ہوئے۔
Punjabi Standard Bible (Punjabi Standard Bible) 2023
“ਕਿਉਂਕਿ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਦੋਵੇਂ, ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਤੇਰੇ ਪਵਿੱਤਰ ਦਾਸ ਯਿਸੂ ਦੇ ਵਿਰੁੱਧ ਜਿਸ ਨੂੰ ਤੂੰ ਮਸਹ ਕੀਤਾ ਸੱਚਮੁੱਚ ਇਸੇ ਨਗਰ ਵਿੱਚ ਇਕੱਠੇ ਹੋਏ,