Acts 4:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਨਿਹਚਾਵਾਨ ਪ੍ਰਾਰਥਨਾ ਕਰ ਹਟੇ ਤਾਂ ਉਹ ਜਗ਼੍ਹਾ ਜਿੱਥੇ ਉਨ੍ਹਾਂ ਨੇ ਪ੍ਰਾਰਥਨਾ ਕੀਤੀ ਸੀ, ਕੰਬ ਗਈ ਤੇ ਉਹ ਸਾਰੇ ਇੱਕ ਦਮ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਏ। ਉਦੋਂ ਤੋਂ, ਉਹ ਨਿਡਰਤਾ ਨਾਲ ਪਰਮੇਸ਼ੁਰ ਦਾ ਸੰਦੇਸ਼ ਫ਼ੈਲਾਉਂਦੇ ਰਹੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਪ੍ਰਾਰਥਨਾ ਕਰ ਚੁੱਕੇ ਤਾਂ ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਈ । ਫਿਰ ਉਹ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਬੜੀ ਦਲੇਰੀ ਨਾਲ ਪਰਮੇਸ਼ਰ ਦਾ ਵਚਨ ਸੁਣਾਉਂਦੇ ਰਹੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਪ੍ਰਾਰਥਨਾ ਕਰ ਹਟੇ, ਤਾਂ ਉਹ ਜਗ੍ਹਾ ਹਿੱਲ ਗਈ ਸੀ ਜਿੱਥੇ ਉਹ ਇਕੱਠੇ ਹੋਏ ਸਨ। ਅਤੇ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ਵਰ ਦਾ ਬਚਨ ਦਲੇਰੀ ਨਾਲ ਸੁਣਾਉਣ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਓਹ ਬੇਨਤੀ ਕਰ ਹਟੇ ਤਾਂ ਉਹ ਥਾਂ ਜਿੱਥੇ ਓਹ ਇਕੱਠੇ ਹੋਏ ਸਨ ਹਿੱਲ ਗਿਆ ਅਤੇ ਸੱਭੋ ਪਵਿੱਤ੍ਰ ਆਤਮਾ ਨਾਲ ਭਰਪੂਰ ਹੋ ਗਏ ਅਰ ਪਰਮੇਸ਼ੁਰ ਦਾ ਬਚਨ ਦਲੇਰੀ ਨਾਲ ਸੁਣਾਉਣ ਲੱਗੇ।।
Punjabi ERV
ਜਦੋਂ ਨਿਹਚਾਵਾਨ ਪ੍ਰਾਰਥਨਾ ਕਰ ਹਟੇ ਤਾਂ ਉਹ ਜਗ਼੍ਹਾ ਜਿਥੇ ਉਨ੍ਹਾਂ ਨੇ ਪ੍ਰਾਰਥਨਾ ਕੀਤੀ ਸੀ, ਕੰਬ ਗਏ ਤੇ ਉਹ ਸਾਰੇ ਇਕ ਦਮ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਏ। ਉਦੋਂ ਤੋਂ, ਉਹ ਨਿਡਰਤਾ ਨਾਲ ਪਰਮੇਸ਼ੁਰ ਦਾ ਸੰਦੇਸ਼ ਫ਼ੈਲਾਉਂਦੇ ਰਹੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اوہناں دُعا منگ لئی تَد اوہ تھاں ہِل گیا جِہدے وِچ اوہ اکٹّھے ہوئے ہوئے سن۔ تے سبھو پاک رُوح نال بھر گئے۔ تے خُدا دا کلام دلیری نال سُنان لگّے۔
Punjabi Standard Bible (Punjabi Standard Bible) 2023
ਜਦੋਂ ਉਹ ਪ੍ਰਾਰਥਨਾ ਕਰ ਹਟੇ ਤਾਂ ਉਹ ਥਾਂ ਜਿੱਥੇ ਉਹ ਇਕੱਠੇ ਸਨ, ਹਿੱਲ ਗਿਆ ਅਤੇ ਉਹ ਸਭ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਏ ਤੇ ਦਲੇਰੀ ਨਾਲ ਪਰਮੇਸ਼ਰ ਦਾ ਵਚਨ ਸੁਣਾਉਣ ਲੱਗੇ।