Acts 4:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਨਿਹਚਾਵਾਨਾਂ ਦੀ ਮੰਡਲੀ, ਇੱਕ ਦਿਲ ਅਤੇ ਇੱਕ ਜਾਨ ਸਨ। ਕਿਸੇ ਨੇ ਵੀ ਜਿਹੜੀਆਂ ਚੀਜ਼ਾਂ ਉਨ੍ਹਾਂ ਕੋਲ ਸਨ, ਉਨ੍ਹਾਂ ਵਿੱਚੋਂ ਕਿਸੇ ਵੀ ਚੀਜ਼ ਨੂੰ ਆਪਣੀ ਨਹੀਂ ਆਖਿਆ ਸੀ ਸਗੋਂ ਉਹ ਸਭ ਕੁਝ ਵੰਡਕੇ ਵਰਤਦੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਰੇ ਵਿਸ਼ਵਾਸੀ ਇੱਕ ਦਿਲ ਅਤੇ ਇੱਕ ਜਾਨ ਸਨ । ਉਹਨਾਂ ਵਿੱਚੋਂ ਕੋਈ ਵੀ ਆਪਣੇ ਧਨ-ਮਾਲ ਨੂੰ ਆਪਣਾ ਨਹੀਂ ਸਮਝਦਾ ਸੀ । ਉਹਨਾਂ ਦੀਆਂ ਸਭ ਚੀਜ਼ਾਂ ਸਾਂਝੀਆਂ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਰੇ ਵਿਸ਼ਵਾਸੀ ਇੱਕ ਦਿਲ ਅਤੇ ਇੱਕ ਜਾਨ ਸੀ। ਕਿਸੇ ਨੇ ਵੀ ਦਾਅਵਾ ਨਹੀਂ ਕੀਤਾ ਕਿ ਉਨ੍ਹਾਂ ਦੀ ਕੋਈ ਵੀ ਜਾਇਦਾਦ ਆਪਣੀ ਸੀ, ਪਰ ਉਨ੍ਹਾਂ ਨੇ ਆਪਣਾ ਸਭ ਕੁਝ ਸਾਂਝਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਨਿਹਚਾ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਰ ਕਿਸੇ ਨੇ ਆਪਣੇ ਮਾਲ ਵਿੱਚੋਂ ਚੀਜ਼ ਨੂੰ ਆਪਣੀ ਨਹੀਂ ਆਖਿਆ ਪਰ ਓਹ ਸਾਰੀਆਂ ਵਸਤਾਂ ਵਿੱਚ ਭਾਈ ਵਾਲ ਸਨ
Punjabi ERV
ਨਿਹਚਾਵਾਨਾਂ ਦੀ ਮੰਡਲੀ, ਇੱਕ ਦਿਲ ਅਤੇ ਸਾਂਝਾ ਆਤਮਾ ਸਨ। ਕਿਸੇ ਨੇ ਵੀ ਜਿਹਡ਼ੀਆਂ ਚੀਜ਼ਾਂ ਉਨ੍ਹਾਂ ਕੋਲ ਸਨ, ਉਨ੍ਹਾਂ ਵਿੱਚੋਂ ਕਿਸੇ ਵੀ ਚੀਜ਼ ਨੂੰ ਆਪਣੀ ਨਹੀਂ ਆਖਿਆ ਸੀ ਸਗੋਂ ਉਹ ਸਭ ਕੁਝ ਵੰਡਕੇ ਵਰਤਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਸ਼ਵਾਸ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਤੇ ਕਿਸੇ ਨੇ ਆਪਣੀ ਜਾਇਦਾਦ ਵਿੱਚੋਂ ਕਿਸੇ ਚੀਜ਼ ਨੂੰ ਆਪਣੀ ਨਹੀਂ ਆਖਿਆ ਪਰ ਉਹ ਸਾਰੀਆਂ ਵਸਤਾਂ ਵਿੱਚ ਸਾਂਝੀਦਾਰ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اِیمانداراں دی جماعت اِک دِل تے اِک جان سی۔ تے کوئی اپنے مال وِچوں کِسے شے نُوں اپنا نئیں سی آکھدا پر اوہ سبھ کُجھ سانجھا رکھدے سن۔
Punjabi Standard Bible (Punjabi Standard Bible) 2023
ਵਿਸ਼ਵਾਸ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਤੇ ਕੋਈ ਵੀ ਆਪਣੀ ਸੰਪਤੀ ਨੂੰ ਆਪਣੀ ਨਹੀਂ ਸਮਝਦਾ ਸੀ, ਸਗੋਂ ਉਨ੍ਹਾਂ ਵਿੱਚ ਸਭ ਕੁਝ ਸਾਂਝਾ ਸੀ।