Acts 5:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਲੋਕਾਂ ਨੇ ਬਿਮਾਰਾਂ ਨੂੰ ਗਲੀਆਂ ਵਿੱਚ ਲਿਆਉਣਾ ਸ਼ੁਰੂ ਕਰ ਦਿੱਤਾ ਕਿਉਂ ਕਿ ਉਨ੍ਹਾਂ ਸੁਣਿਆ ਸੀ ਕਿ ਪਤਰਸ ਉੱਥੇ ਆ ਰਿਹਾ ਹੈ, ਤਾਂ ਲੋਕ ਬਿਮਾਰਾਂ ਨੂੰ ਮੰਜੀਆਂ ਜਾਂ ਗਧਿਆਂ ਤੇ ਪਾਕੇ ਲਿਆਉਂਦੇ, ਇਸ ਲਈ ਕਿ ਜਦ ਪਤਰਸ ਆਵੇ ਤਾਂ ਹੋਰ ਨਹੀਂ ਤਾਂ ਸ਼ਾਇਦ ਉਸ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਤੇ ਪੈ ਜਾਵੇ, ਉਨ੍ਹਾਂ ਨੂੰ ਠੀਕ ਕਰਨ ਵਾਸਤੇ ਇਹੀ ਕਾਫ਼ੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਥੋਂ ਤੱਕ ਕਿ ਲੋਕ ਰੋਗੀਆਂ ਨੂੰ ਮੰਜੀਆਂ ਅਤੇ ਚਟਾਈਆਂ ਉੱਤੇ ਬਾਹਰ ਗਲੀਆਂ ਵਿੱਚ ਲੰਮੇ ਪਾ ਦਿੰਦੇ ਸਨ ਕਿ ਜਦੋਂ ਪਤਰਸ ਲੰਘੇ ਤਾਂ ਉਸ ਦਾ ਪਰਛਾਵਾਂ ਹੀ ਉਹਨਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਮੰਜੀਆਂ ਅਤੇ ਚਟਾਈਆਂ ਉੱਤੇ ਪਾ ਕੇ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਸਨ, ਇਸ ਲਈ ਕਿ ਜਦੋਂ ਪਤਰਸ ਉਨ੍ਹਾਂ ਰੋਗੀਆਂ ਕੋਲੋ ਗੁਜਰੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਐਥੋਂ ਤੋੜੀ ਜੋ ਲੋਕਾਂ ਨੇ ਰੋਗੀਆਂ ਨੂੰ ਵੀ ਬਾਹਰ ਚੌਂਕਾ ਵਿੱਚ ਲਿਆਂਦਾ ਅਤੇ ਉਨ੍ਹਾਂ ਨੂੰ ਖਟੋਲਿਆਂ ਅਤੇ ਮੰਜੀਆਂ ਉੱਤੇ ਪਾਇਆਂ ਇਸ ਲਈ ਕਿ ਜਦ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ
Punjabi ERV
ਇਸ ਲਈ ਲੋਕਾਂ ਨੇ ਬਿਮਾਰਾਂ ਨੂੰ ਗਲੀਆਂ ਵਿੱਚ ਲਿਆਉਣਾ ਸ਼ੁਰੂ ਕਰ ਦਿੱਤਾ ਕਿਉਂ ਕਿ ਉਨ੍ਹਾਂ ਸੁਣਿਆ ਸੀ ਕਿ ਪਤਰਸ ਉਥੇ ਆ ਰਿਹਾ ਹੈ, ਤਾਂ ਲੋਕ ਬਿਮਾਰਾਂ ਨੂੰ ਮੰਜੀਆਂ ਜਾਂ ਗਧਿਆਂ ਤੇ ਪਾਕੇ ਲਿਆਉਂਦੇ, ਇਸ ਲਈ ਕਿ ਜਦ ਪਤਰਸ ਆਵੇ ਤਾਂ ਹੋਰ ਨਹੀਂ ਤਾਂ ਸ਼ਾਇਦ ਉਸ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਤੇ ਪੈ ਜਾਵੇ, ਉਨ੍ਹਾਂ ਨੂੰ ਠੀਕ ਕਰਨ ਵਾਸਤੇ ਇਹੀ ਕਾਫ਼ੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਅਤੇ ਉਨ੍ਹਾਂ ਨੂੰ ਮੰਜੀਆਂ ਉੱਤੇ ਪਾ ਦਿੰਦੇ ਸਨ, ਇਸ ਲਈ ਕਿ ਜਦੋਂ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایتھوں تِیکر پئی لوک اپنیاں روگِیاں نُوں لیاؤندے۔ تے پلنگاں تے مَنجِیاں اُتّے رکھدے سن ایس لئی پئی پطرس جد آوے اوہدا پر چھاواں ای اوہناں وِچوں کِسے اُتّے پَے جاوے۔
Punjabi Standard Bible (Punjabi Standard Bible) 2023
ਇੱਥੋਂ ਤੱਕ ਕਿ ਲੋਕ ਬਿਮਾਰਾਂ ਨੂੰ ਲਿਆ-ਲਿਆ ਕੇ ਚੌਂਕਾਂ ਵਿੱਚ ਮੰਜੀਆਂ ਅਤੇ ਬਿਸਤਰਿਆਂ ਉੱਤੇ ਲਿਟਾ ਦਿੰਦੇ ਸਨ ਤਾਂਕਿ ਜਦੋਂ ਪਤਰਸ ਆਵੇ ਤਾਂ ਉਸ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ।